ਸ੍ਰੀ ਫ਼ਤਹਿਗੜ੍ਹ ਸਾਹਿਬ/ 1 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਅਗਾਮੀ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕ੍ਰਿਆ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਕੀਤੇ ਜਾ ਰਹੇ ਹਨ ਸਖਤ ਸੁਰੱਖਿਆ ਪ੍ਰਬੰਧ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹਾ ਪੁਲਿਸ ਅਤੇ ਆਈ.ਟੀ.ਬੀ.ਪੀ. ਜਵਾਨਾਂ ਦੇ ਕਾਫਲੇ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਫਲੈਗ ਮਾਰਚ ਕੱਢਣ ਮੌਕੇ ਅਗਵਾਈ ਕਰਦਿਆਂ ਦਿੱਤੀ।ਡਾ.ਗਰੇਵਾਲ ਨੇ ਕਿਹਾ ਕਿ ਵੋਟਰਾਂ ਵਿੱਚ ਸੁਤੰਤਰ ਅਤੇ ਨਿਰਪੱਖ ਵੋਟਾਂ ਪਾਉਣ ਲਈ ਵਿਸ਼ਵਾਸ਼ ਪੈਦਾ ਕਰਨ ਵਾਸਤੇ ਜ਼ਿਲ੍ਹੇ ਦੇ ਸਵੇਦਨਸ਼ੀਲ ਬੁੱਥਾਂ ਤੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਤਾਂ ਜੋ ਵੋਟਰ ਕਿਸੇ ਡਰ ਭੈਅ ਤੋਂ ਸਾਂਤਮਈ ਮਾਹੌਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।ਇਸ ਮੌਕੇ ਆਈ.ਟੀ.ਬੀ.ਪੀ. ਦੇ ਸਹਾਇਕ ਕਮਾਂਡਰ ਸੁਲਤਾਨ ਸਿੰਘ ਨੇ ਕਿਹਾ ਕਿ ਕੁਝ ਲੋਕਾਂ ਨੂੰ ਇਹ ਜਾਣਕਾਰੀ ਨਹੀਂ ਹੁੰਦੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਹੜਾਂ ਸਮਾਨ ਆਪਣੇ ਨਾਲ ਰੱਖ ਸਕਦੇ ਹਨ ਇਸ ਲਈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਚ ਸਮਝ ਕੇ ਕੰਮ ਕਰਨ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।