ਚੰਡੀਗੜ੍ਹ

ਬ੍ਰਾਜ਼ੀਲ ਦੇ ਰਾਜਦੂਤ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

April 01, 2024

ਚੰਡੀਗੜ੍ਹ, 1 ਅਪ੍ਰੈਲ, (ਭੁੱਲਰ) :  ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਬ੍ਰਾਜ਼ੀਲ ਦੇ ਰਾਜਦੂਤ ਐਚ.ਈ. ਸ੍ਰੀ ਕੈਨੇਥ ਐਚ. ਡਾ ਨੋਬਰੇਗਾ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਰਾਜਪਾਲ ਨੇ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਬ੍ਰਾਜ਼ੀਲ ਤੇ ਪੰਜਾਬ ਦਰਮਿਆਨ ਦੁਵੱਲੇ ਸਬੰਧਾਂ ਤੇ ਸਹਿਯੋਗ ਦੇ ਮੌਕਿਆਂ ਨੂੰ ਵਧਾਉਣ ਵਾਸਤੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਰਾਜਪਾਲ ਨੇ ਪਿਛਲੇ ਦਹਾਕੇ ਦੌਰਾਨ ਭਾਰਤ ਦੇ ਆਰਥਿਕ ਲੈਂਡਸਕੇਪ ਵਿੱਚ ਮਹੱਤਵਪੂਰਨ ਤਬਦੀਲੀ ਨੂੰ ਉਜਾਗਰ ਕਰਦਿਆਂ ਨਿਵੇਸ਼ਕ-ਪੱਖੀ ਪਹੁੰਚ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬ੍ਰਾਜ਼ੀਲ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਸੀ ਲਾਭ ਵਾਲੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਇੱਛਾ ਜ਼ਾਹਿਰ ਕੀਤੀ
ਇਸ ਤੋਂ ਬਾਅਦ, ਬ੍ਰਾਜ਼ੀਲ ਦੇ ਰਾਜਦੂਤ ਨੇ ਪੰਜਾਬ ਵਿੱਚ ਸਹਿਯੋਗ ਅਤੇ ਨਿਵੇਸ਼ ਦੇ ਮੌਕਿਆਂ ਦਾ ਪਤਾ ਲਗਾਉਣ ਵਿੱਚ ਬ੍ਰਾਜ਼ੀਲ ਦੀ ਡੂੰਘੀ ਦਿਲਚਸਪੀ ਬਾਰੇ ਦੱਸਿਆ। ਉਹਨਾਂ ਦੱਸਿਆ ਕਿ ਬ੍ਰਾਜ਼ੀਲ ਨੇ ਗੱਲਬਾਤ ਨੂੰ ਅੱਗੇ ਵਧਾਉਣ ਅਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਲਈ ਠੋਸ ਸੰਭਾਵਨਾਵਾਂ ਬਾਰੇ ਪਤਾ ਲਗਾਉਣ ਲਈ ਇੱਕ ਵਰਕਿੰਗ ਗਰੁੱਪ ਦਾ ਗਠਨ ਕੀਤਾ ਹੈ।
ਰਾਜਦੂਤ ਨੇ ਖੇਤੀਬਾੜੀ ਸਮੇਤ ਕਈ ਮੁੱਖ ਖੇਤਰਾਂ ਵਿੱਚ ਬ੍ਰਾਜ਼ੀਲ ਦੀ ਡੂੰਘੀ ਦਿਲਚਸਪੀ ਉਜਾਗਰ ਕੀਤੀ, ਜਿਸ ਵਿੱਚ ਫ਼ਸਲੀ ਵਿਭਿੰਨਤਾ, ਡੇਅਰੀ ਫਾਰਮਿੰਗ ਵਿੱਚ ਜੈਨੇਟਿਕ ਸਮੱਗਰੀ, ਕਪਾਹ ਉਤਪਾਦਨ, ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਈਥਾਨੌਲ ਦੀ ਵਰਤੋਂ ਦੇ ਨਾਲ-ਨਾਲ ਉੱਚ ਸਿੱਖਿਆ ਤੇ ਖੋਜ ਵਿੱਚ ਸਹਿਯੋਗ 'ਤੇ ਧਿਆਨ ਕੇਂਦਰਿਤ ਕੀਤਾ ਗਿਆ।
ਪੰਜਾਬ ਅਤੇ ਬ੍ਰਾਜ਼ੀਲ ਦਰਮਿਆਨ ਭਾਈਵਾਲੀ ਲਈ ਉਤਸ਼ਾਹ ਜ਼ਾਹਰ ਕਰਦਿਆਂ, ਰਾਜਪਾਲ ਨੇ ਨਿਵੇਸ਼ ਅਤੇ ਸਹਿਯੋਗ ਲਈ ਅਨੁਕੂਲ ਮਾਹੌਲ ਸਿਰਜਣ ਲਈ ਪੰਜਾਬ ਦੀ ਵਚਨਬੱਧਤਾ ਉਜਾਗਰ ਕੀਤੀ। ਰਾਜਪਾਲ ਨੇ ਕਿਹਾ ਕਿ ਵਰਕਿੰਗ ਗਰੁੱਪ ਦੀ ਸਥਾਪਨਾ ਬ੍ਰਾਜ਼ੀਲ ਅਤੇ ਪੰਜਾਬ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ, ਵਿਆਪਕ ਸਹਿਯੋਗ ਅਤੇ ਆਪਸੀ ਖੁਸ਼ਹਾਲੀ ਲਈ ਨਵੇਂ ਰਾਹ ਖੋਲ੍ਹਣ ਵਾਸਤੇ ਇੱਕ ਮਹੱਤਵਪੂਰਨ ਕਦਮ ਹੈ।
ਇਸ ਮੌਕੇ ਬ੍ਰਾਜ਼ੀਲ ਦੇ ਰਾਜਦੂਤ ਦੇ ਨਾਲ ਉਹਨਾਂ ਦੇ ਮੁੱਖ ਸਲਾਹਕਾਰ ਅਤੇ ਬ੍ਰਾਜ਼ੀਲ ਦੂਤਾਵਾਸ ਦੇ ਵਪਾਰ ਮੰਡਲ ਦੇ ਮੁਖੀ ਸ੍ਰੀ ਵੈਗਨਰ ਐਂਟੂਨਸ ਅਤੇ ਬ੍ਰਾਜ਼ੀਲ ਦੂਤਾਵਾਸ ਦੇ ਐਗਰੀਕਲਚਰ ਅਟੈਚ ਸ੍ਰੀ ਐਂਜੇਲੋ ਮੌਰੀਸੀਓ ਅਤੇ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ