Saturday, July 27, 2024  

ਪੰਜਾਬ

ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਦਾ ਨਤੀਜਾ ਰਿਹਾ ਸੌ ਫ਼ੀਸਦ

April 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/2 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਨੇ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ।ਸਕੂਲ਼ ਦੇ ਬੁਲਾਰੇ ਨੇ ਦੱਸਿਆ ਕਿ ਦੇਸ਼ ਭਗਤ ਗਲੋਬਲ ਸਕੂਲ 9ਵੀਂ,11ਵੀਂ ਅਤੇ ਪਲੇਵੇਅ ਜਮਾਤਾਂ ਦੇ ਸੌ ਫ਼ੀਸਦ ਨਤੀਜੇ ਐਲਾਨਦੇ ਹੋਏ ਖੁਸ਼ੀ ਮਹਿਸੂਸ ਕਰ ਰਿਹਾ ਹੈ ਕਿਉਂਕਿ ਸਾਡੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਅਤੇ ਗ੍ਰੇਡ ਹਾਸਲ ਕੀਤੇ ਹਨ। ਇਸ ਮੌਕੇ ਸਕੂਲ ਵਿੱਚ ਬਣਾਏ ਗਏ ਟੈਟੂ ਕਾਰਨਰ ਅਤੇ ਸੈਲਫੀ ਕਾਰਨਰ ਨੇ ਜਿੱਥੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਧਿਆਨ ਖਿੱਚਿਆ ਉੱਥੇ ਹੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਵਿੱਚ ਏ -1 ਹੋਲਡਰ ਚਾਰਟ ਵੀ ਪ੍ਰਦਰਸ਼ਿਤ ਕੀਤੇ ਗਏ। ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹੀ ਨਤੀਜੇ ਸੌ ਫ਼ੀਸਦ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਦਾ ਸਾਲ ਭਰ ਦਾ ਪ੍ਰਦਰਸ਼ਨ ਦਰਸਾਉਂਦੇ ਡਿਜਿਟਲ ਰਿਪੋਰਟ ਕਾਰਡ ਦਿੱਤੇ ਗਏ। ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਮਦਾਨ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ,ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਡਾ.ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ.ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ,ਮਾਪਿਆਂ ਅਤੇ ਸਕੂਲ ਦੇ ਸਟਾਫ਼ ਨੂੰ ਵਧਾਈ ਦਿੱਤੀ |

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ