Saturday, July 27, 2024  

ਪੰਜਾਬ

26 ਮੰਡੀਆਂ ਨੂੰ ਬੰਦ ਕਰਕੇ, ਕਿਸਾਨੀ ਫਸਲਾਂ ਦੀ ਖਰੀਦੋ ਫਰੋਖਤ ਨਿੱਜੀ ਸਾਇਲੋਜ ਦੇ ਹਵਾਲੇ ਕਰਨਾ ਕਿਸਾਨ ਵਰਗ ਉਤੇ ਵੱਡਾ ਜ਼ਬਰ : ਟਿਵਾਣਾ

April 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 2 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

“ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋ ਨਿਰੰਤਰ ਚੱਲਦੀਆ ਆ ਰਹੀਆ ਪੰਜਾਬ ਦੀਆਂ 26 ਮੰਡੀਆਂ ਨੂੰ ਖਤਮ ਕਰਕੇ ਕਿਸਾਨ ਦੁਆਰਾ ਪੈਦਾ ਕੀਤੀਆ ਜਾਣ ਵਾਲੀਆ ਵਸਤਾਂ ਨੂੰ ਕਾਰਪੋਰੇਟ ਘਰਾਣਿਆ ਕੋਲ ਵੇਚਣ ਲਈ ਨਿੱਜੀ ਸਾਇਲੋਜ ਕਿਸਾਨ ਮਾਰੂ ਪ੍ਰਣਾਲੀ ਨੂੰ ਉਤਸਾਹਿਤ ਕਰਨ ਦੀ ਕਾਰਵਾਈ ਅਤੇ ਕਿਸਾਨਾਂ ਨੂੰ ਮਜਬੂਰ ਕਰਨ ਦੇ ਅਮਲ ਕਿਸਾਨੀ ਵਰਗ ਦੀ ਪਹਿਲੋ ਹੀ ਪਤਲੀ ਹੋ ਚੁੱਕੀ ਮਾਲੀ ਹਾਲਤ ਨੂੰ ਸੱਟ ਮਾਰਕੇ ਉਨ੍ਹਾਂ ਨੂੰ ਕਾਰਪੋਰੇਟ ਘਰਾਣਿਆ ਦਾ ਗੁਲਾਮ ਬਣਾਉਣ ਦੀ ਮੰਦਭਾਵਨਾ ਭਰੀ ਨੀਤੀ ਹੈ।ਜਿਸਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਖਤ ਸ਼ਬਦਾਂ ਵਿਚ ਨਿੰਦਾ ਕਰਦਾ।”ਇਹ ਵਿਚਾਰ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋ ਪੰਜਾਬ ਵਿਚ ਚੱਲਦੀਆ ਆ ਰਹੀਆ ਸਰਕਾਰੀ ਮੰਡੀਆ ਵਿਚੋ 26 ਮੰਡੀਆਂ ਨੂੰ ਖਤਮ ਕਰਨ ਦੇ ਕੀਤੇ ਜਾ ਰਹੇ ਅਮਲਾਂ ਅਤੇ ਕਾਰਪੋਰੇਟ ਘਰਾਣਿਆ ਦੀ ਪਿੱਠ ਪੂਰਨ ਦੀ ਕਿਸਾਨ ਵਿਰੋਧੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਅਜਿਹੇ ਅਮਲ ਨਾਲ ਤਾਂ ਮੰਡੀਕਰਨ ਦੀ ਪ੍ਰਣਾਲੀ ਬਿਲਕੁਲ ਖਤਮ ਹੋ ਕੇ ਰਹਿ ਜਾਵੇਗੀ ਅਤੇ ਕਾਰਪੋਰੇਟ ਘਰਾਣਿਆ ਨੂੰ ਕਿਸਾਨ ਵਰਗ ਦੀ ਲੁੱਟ ਖਸੁੱਟ ਕਰਨ ਦੀ ਕਾਨੂੰਨੀ ਖੁੱਲ੍ਹ ਮਿਲ ਜਾਵੇਗੀ ਅਤੇ ਕਿਸਾਨ ਵਰਗ ਹੋਰ ਵੀ ਮਾਲੀ ਤੌਰ ਤੇ ਨਿਘਾਰ ਵੱਲ ਚਲੇ ਜਾਵੇਗਾ।ਇਸ ਲਈ ਇਹ ਕਿਸਾਨ ਵਿਰੋਧੀ ਨੀਤੀ ਬਿਲਕੁਲ ਵੀ ਪ੍ਰਵਾਨ ਕਰਨ ਯੋਗ ਨਹੀ।ਉਨ੍ਹਾਂ ਕਿਹਾ ਕਿ ਜੋ ਹੁਣ ਮੰਡੀਕਰਨ ਨੂੰ ਖਤਮ ਕਰਨ ਦੇ ਵਿਸੇ ਉਤੇ ਕਿਸਾਨ ਜਥੇਬੰਦੀਆਂ ਸੰਘਰਸ਼ ਉਲੀਕਣਗੀਆ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਉਸਦਾ ਪੂਰਾ ਸਮਰੱਥਣ ਵੀ ਕਰੇਗਾ ਅਤੇ ਆਪਣੀ ਬਣਦੀ ਜਿੰਮੇਵਾਰੀ ਨੂੰ ਪੂਰਨ ਵੀ ਕਰੇਗਾ । 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ