Saturday, July 27, 2024  

ਪੰਜਾਬ

ਲੋਕ ਸਭਾ ਚੋਣਾਂ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਅਤੇ ਸਟੋਰੇਜ ਕਰਨ ਤੇ ਹੋਵੇਗੀ ਸਖਤ ਕਾਰਵਾਈ - ਜ਼ਿਲ੍ਹਾ ਚੋਣ ਅਫਸਰ

April 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 2 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਸੂਬੇ ਵਿੱਚ ਅਦਰਸ਼ ਚੋਣ ਜਾਬਤਾ ਲਾਗੂ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਅਤੇ ਸਟੋਰੇਜ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਲਾਇਸੰਸ ਧਾਰਕ ਸ਼ਰਾਬ ਦੇ ਠੇਕੇਦਾਰਾਂ ਨਾਲ ਲੋਕ ਸਭਾ ਚੋਣਾ-2024 ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੀਆਂ ਕੀਤਾ। ਉਨ੍ਹਾਂ ਕਿਹਾ ਕਿ ਬਿਨ੍ਹਾਂ ਦਸਤਾਵੇਜਾਂ ਤੋਂ ਸ਼ਰਾਬ ਦੀ ਕੋਈ ਵੀ ਸਪਲਾਈ ਨਾ ਕੀਤੀ ਜਾਵੇ ਅਤੇ ਨਾਂ ਹੀ ਸ਼ਰਾਬ ਕਿਸੇ ਕਿਸਮ ਦੀ ਗੈਰ ਕਾਨੂੰਨੀ ਸਟੋਰੇਜ ਕੀਤੀ ਜਾਵੇ।ਜ਼ਿਲ੍ਹਾ ਚੋਣ ਅਫਸਰ ਸਖਤ ਹਦਾਇਤ ਕੀਤੀ ਕਿ ਸ਼ਰਾਬ ਜਾਂ ਨਸ਼ਿਆਂ ਦੀ ਚੋਣਾਂ ਵਿੱਚ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਪੁਲਿਸ ਵਿਭਾਗ ਇਸ ਸਬੰਧੀ ਪੂਰੀ ਚੌਕਸੀ ਰੱਖ ਰਹੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਾਬ ਦੀ ਨਿਗਰਾਨੀ ਰੱਖਣ ਸਬੰਧੀ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਆਪਣਾ ਕੰਮ ਕਰ ਰਹੀਆਂ ਹਨ।ਇਸ ਮੌਕੇ ਸਹਾਇਕ ਕਮਿਸ਼ਨਰ ਐਕਸਾਈਜ ਪਟਿਆਲਾ ਡਵੀਜਨ ਰਾਜੇਸ਼ ਐਰੀ ਨੇ ਠੇਕੇਦਾਰਾਂ ਨੂੰ ਕਿਹਾ ਕਿ  ਰੋਜ਼ਾਨਾਂ ਵੇਚੀ ਜਾਣ ਵਾਲੀ ਸ਼ਰਾਬ ਦੀ ਮੁਕੰਮਲ ਰਿਪੋਰਟ ਭੇਜਣੀ ਯਕੀਨੀ ਬਣਾਉਣ।ਉਨ੍ਹਾਂ ਠੇਕੇਦਾਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਕਿਤੇ ਵੀ ਗੈਰਕਾਨੂੰਨੀ ਸ਼ਰਾਬ ਦੀ ਸਟੋਰੇਜ ਸਬੰਧੀ ਸੂਚਨਾ ਮਿਲਦੀ ਹੈ ਉਹ ਤੁਰੰਤ ਪ੍ਰਸ਼ਾਸ਼ਨ ਅਤੇ ਪੁਲਿਸ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਵੇਦਨਸ਼ੀਲ  ਇਲਾਕਿਆਂ ਨੂੰ  ਮੋਨੀਟਰ ਕਰਨ ਤਾਂ ਜੋ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਤੇ ਸਟੋਰੇਜ ਨੂੰ ਬੰਦ ਕੀਤਾ ਜਾ ਸਕੇ।ਉਨ੍ਹਾਂ ਠੇਕਿਆਂ ਦੇ ਸਟਾਕ ਰਜਿਸਟਰ ਨੂੰ ਰੋ਼ਜਾਨਾਂ ਭਰਿਆ ਜਾਵੇ ਅਤੇ ਸਟਾਕ ਅਨੁਸਾਰ ਸ਼ਰਾਬ ਹੋਣੀ ਯਕੀਨੀ ਬਣਾਈ ਜਾਵੇ।ਇਸ ਲਈ ਇਨ੍ਹਾਂ ਚੋਣਾਂ ਵਿੱਚ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਮਜਬੂਤ ਲੋਕਤੰਤਰ ਲਈ ਅਤਿ ਜਰੂਰੀ ਚੋਣ ਪ੍ਰਕ੍ਰਿਆ ਨੂੰ ਨਿਰਪੱਖ ਤੌਰ ’ਤੇ ਨੇਪਰੇ ਚਾੜਿਆ ਜਾ ਸਕੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਕਿਸੇ ਠੇਕੇ ਤੇ ਸਰਾਬ ਦੀ ਵਿਕਰੀ ਰੋਜਾਨਾ ਔਸਤ ਤੋਂ ਜਿਆਦਾ ਹੁੰਦੀ ਹੈ ਤਾਂ ਉਸ ਉੱਪਰ ਵੀ ਤਿੱਖੀ ਨਜਰ ਰੱਖੀ ਜਾਵੇ ਅਤੇ ਜੇਕਰ ਕਿਸੇ ਇਲਾਕੇ ਵਿੱਚ ਕਿਸੇ ਵਿਆਹ ਜਾ ਕੋਈ ਹੋਰ ਪ੍ਰੋਗਰਾਮ ਦੌਰਾਨ ਜਿਆਦਾ ਸ਼ਰਾਬ ਦੀ ਵਿਕਰੀ ਹੁੰਦੀ ਹੈ ਤਾਂ ਉਸਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਦੂਜੇ ਪਾਸੇ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਕਿਹਾ ਗਿਆ ਕਿ ਆਦਰਸ਼ ਚੋਣ ਜਾਬਤੇ ਦੌਰਾਨ ਉਨ੍ਹਾਂ ਵੱਲੋਂ ਲੈ ਕੇ ਜਾਣ ਵਾਲੀ ਨਕਦ ਰਾਸ਼ੀ ਕਈ ਵਾਰ ਸਵਾਲਾਂ ਦੇ ਘੇਰੇ ਵਿੱਚ ਆ ਜਾਂਦੀ ਹੈ, ਇਸ ਸਬੰਧੀ ਐਸ ਪੀ ਸ੍ਰੀ ਰਾਕੇਸ਼ ਯਾਦਵ ਨੇ ਕਿਹਾ ਕਿ ਜੇਕਰ ਉਹ ਸ਼ਰਾਬ ਦੀ ਵਿਕਰੀ ਸਬੰਧੀ ਆਪਣਾ ਰਿਕਾਰਡ ਕੋਲ ਰੱਖਦਾ ਹੈ ਤਾਂ ਉਸਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।ਇਸ ਮੌਕੇ ਡੀ.ਐਸ.ਪੀ. ਆਰ.ਪੀ.ਐਸ. ਗਿੱਲ,ਈ.ਟੀਓ ਰਾਕੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਹਾਜਰ ਸਨ। 

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ