Saturday, July 27, 2024  

ਚੰਡੀਗੜ੍ਹ

ਸੰਜੇ ਸਿੰਘ ਦੀ ਜ਼ਮਾਨਤ 'ਤੇ ਭਗਵੰਤ ਮਾਨ ਨੇ ਕਿਹਾ-ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ

April 02, 2024

ਬਿਨਾਂ ਸਬੂਤਾਂ ਦੇ ਆਧਾਰ 'ਤੇ ਸੰਜੇ ਸਿੰਘ ਨੂੰ ਜੇਲ੍ਹ ਭੇਜਿਆ ਗਿਆ, ਭਾਜਪਾ ਦਾ ਮਕਸਦ ਸਿਰਫ਼ 'ਆਪ' ਆਗੂਆਂ ਨੂੰ ਤੰਗ ਕਰਨਾ ਹੈ

ਕਿਹਾ- ਬੀਜੇਪੀ ਦੇ ਝੂਠ ਦਾ ਹੁਣ ਅੰਤ ਹੋਣ ਵਾਲਾ ਹੈ, ਇਸ ਚੋਣ ਵਿੱਚ ਜਨਤਾ ਹਿਸਾਬ ਕਰੇਗੀ

ਚੰਡੀਗੜ੍ਹ, 2 ਅਪ੍ਰੈਲ :  ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦਿੱਤੇ ਜਾਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਨੂੰ ਦਬਾਇਆ ਜਾ ਸਕਦਾ ਹੈ, ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਸੱਚ ਕਦੇ ਨਹੀਂ ਮਰਦਾ।

ਮਾਨ ਨੇ ਕਿਹਾ ਕਿ ਸੰਜੇ ਸਿੰਘ ਨੂੰ ਈਡੀ ਨੇ ਬਿਨਾਂ ਸਬੂਤਾਂ ਦੇ ਗ੍ਰਿਫ਼ਤਾਰ ਕੀਤਾ ਸੀ ਅਤੇ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਸੀ ਪਰ ਅੱਜ ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਈਡੀ ਕੋਲ ਉਨਾਂ ਦੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਇਸ ਲਈ ਉਨਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਜਾਂਚ ਕਰਨਾ ਨਹੀਂ ਹੈ, ਉਨ੍ਹਾਂ ਦਾ ਉਦੇਸ਼ ‘ਆਪ’ ਆਗੂਆਂ ਨੂੰ ਪਰੇਸ਼ਾਨ ਕਰਨਾ ਅਤੇ ਆਮ ਆਦਮੀ ਪਾਰਟੀ ਨੂੰ ਰੋਕਣਾ ਹੈ। ਸੰਜੇ ਸਿੰਘ ਨੂੰ ਵੀ ਤੰਗ ਪਰੇਸ਼ਾਨ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਝੂਠ ਦਾ ਹੁਣ ਪਰਦਾਫਾਸ਼ ਹੋ ਗਿਆ ਹੈ। ਉਸਦਾ ਝੂਠ ਹੁਣ ਖਤਮ ਹੋਣ ਵਾਲਾ ਹੈ। ਇਨ੍ਹਾਂ ਚੋਣਾਂ ਵਿੱਚ ਦੇਸ਼ ਦੇ ਲੋਕ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਦਾ ਹਿਸਾਬ ਦੇਣਗੇ ਅਤੇ ਉਸ ਨੂੰ ਬੁਰੀ ਤਰ੍ਹਾਂ ਹਰਾ ਕੇ ਸੱਤਾ ਤੋਂ ਲਾਂਭੇ ਕਰਨਗੇ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ