Saturday, July 27, 2024  

ਅਪਰਾਧ

ਜਲੰਧਰ ਪੁਲਿਸ ਨੇ ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਗਿ੍ਫਤਾਰ ਕੀਤਾ

April 02, 2024

ਜਲੰਧਰ, 2 ਅਪ੍ਰੈਲ (ਰੋਗਿਜ਼ ਸੋਢੀ) :  ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਔਰਤ ਦੇ ਪਤੀ ਵਲੋਂ ਉਸ ਦੇ ਨਜ਼ਾਇਜ਼ ਸਬੰਧਾਂ ਦੇ ਸ਼ੱਕ ਵਿਚ ਕੀਤੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ ਨੂੰ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਇੱਕ ਪਰਿਵਾਰਕ ਝਗੜੇ ਦੌਰਾਨ ਇੱਕ ਔਰਤ ਜ਼ਖਮੀ ਹੋ ਗਈ ਸੀ ਅਤੇ ਉਸਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਰਜੀਤ ਸਿੰਘ ਅਤੇ ਰਸ਼ਪਾਲ ਕੌਰ ਵਿਆਹੁਤਾ ਜੋੜੇ ਸਨ ਅਤੇ ਅਮਰਜੀਤ ਸਿੰਘ ਨੂੰ ਉਸ ਦੀ ਪਤਨੀ ਦੇ ਨਜ਼ਾਇਜ਼ ਸਬੰਧ ਹੋਣ ਦੇ ਸ਼ੱਕ ਦੇ ਕਾਰਨ ਕੁਝ ਗਲਤਫਹਿਮੀਆਂ ਸਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਵਿਚਕਾਰ ਲੜਾਈ ਹੋਈ, ਜਿਸ ਦੇ ਸਿੱਟੇ ਵਜੋਂ ਅਪਰਾਧਿਕ ਘਟਨਾ ਵਾਪਰੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ 1 ਅਪਰੈਲ ਨੂੰ ਤਕਰਾਰ ਦੌਰਾਨ ਅਮਰਜੀਤ ਸਿੰਘ ਨੇ ਰਸ਼ਪਾਲ ਕੌਰ ਦੇ ਸਿਰ ’ਤੇ ਲੋਹੇ ਦੇ ਬਰਤਨ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਨ੍ਹਾਂ ਦੱਸਿਆ ਕਿ ਰਸ਼ਪਾਲ ਕੌਰ ਨੂੰ ਉਸ ਦੇ ਪਰਿਵਾਰ ਵੱਲੋਂ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੇ ਆਧਾਰ 'ਤੇ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਨੰਬਰ 2ਏ ਨਹਿਰੀ ਕਾਲੋਨੀ ਕਪੂਰਥਲਾ ਰੋਡ ਜਲੰਧਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਐਫਆਈਆਰ 64 ਮਿਤੀ 1 ਅਪ੍ਰੈਲ ਅਧੀਨ 302 ਆਈ.ਪੀ.ਸੀ. ਉਨ੍ਹਾਂ ਦੱਸਿਆ ਕਿ ਵਾਰਦਾਤ ਵਿੱਚ ਵਰਤੀ ਗਈ ਲੋਹੇ ਦਾ ਬਰਤਨ ਪੁਲੀਸ ਨੇ ਬਰਾਮਦ ਕਰ ਲਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ