Thursday, December 12, 2024  

ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ

April 02, 2024

ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ’ਚ ਵਧਾਈ ਚੌਕਸੀ
- ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ

ਚੰਡੀਗੜ੍ਹ, 2 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਗੁਆਂਢੀ ਰਾਜਾਂ ਦੀਆਂ ਅੰਤਰ-ਰਾਜੀ ਚੈਕ ਪੋਸਟਾਂ ’ਤੇ ਹੋਰ ਚੌਕਸੀ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ, ਸਾਰੇ ਦਫਤਰਾਂ ਵਿੱਚ ਕੀਤੀਆਂ ਗੇਟ ਮੀਟਿੰਗਾਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ, ਸਾਰੇ ਦਫਤਰਾਂ ਵਿੱਚ ਕੀਤੀਆਂ ਗੇਟ ਮੀਟਿੰਗਾਂ

ਚੰਡੀਗੜ੍ਹ ਵਿੱਚ ਅੱਜ ਪੰਜਾਬੀ ਗਾਇਕ ਔਜਲਾ ਦਾ ਲਾਈਵ ਕੰਸਰਟ: ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਵਿੱਚ ਅੱਜ ਪੰਜਾਬੀ ਗਾਇਕ ਔਜਲਾ ਦਾ ਲਾਈਵ ਕੰਸਰਟ: ਟ੍ਰੈਫਿਕ ਐਡਵਾਈਜ਼ਰੀ ਜਾਰੀ

ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਵਾਲੇ ਰਸਤੇ ਨੂੰ ਰੋਕਣਾ ਗੈਰ ਸੰਵਿਧਾਨਿਕ ਅਤੇ ਗੈਰ ਮਨੁੱਖੀ- ਅਮਨ ਅਰੋੜਾ

ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਵਾਲੇ ਰਸਤੇ ਨੂੰ ਰੋਕਣਾ ਗੈਰ ਸੰਵਿਧਾਨਿਕ ਅਤੇ ਗੈਰ ਮਨੁੱਖੀ- ਅਮਨ ਅਰੋੜਾ

होटल ललित को बम से उड़ाने की धमकी मिली

होटल ललित को बम से उड़ाने की धमकी मिली

ਹੋਟਲ ਲਲਿਤ ਨੂੰ ਬੰਬ ਦੀ ਧਮਕੀ ਮਿਲੀ ਸੀ

ਹੋਟਲ ਲਲਿਤ ਨੂੰ ਬੰਬ ਦੀ ਧਮਕੀ ਮਿਲੀ ਸੀ

PM ਮੋਦੀ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਦੌਰੇ ਲਈ ਤਿਆਰ ਹਨ

PM ਮੋਦੀ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਦੌਰੇ ਲਈ ਤਿਆਰ ਹਨ

PM ਮੋਦੀ ਅਤੇ HM ਅਮਿਤ ਸ਼ਾਹ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ

PM ਮੋਦੀ ਅਤੇ HM ਅਮਿਤ ਸ਼ਾਹ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ

ਹਿਸਾਰ 'ਚ ਮੁਕਾਬਲੇ ਤੋਂ ਬਾਅਦ ਬੰਬ ਧਮਾਕੇ ਦੇ 2 ਮੁਲਜ਼ਮ ਗ੍ਰਿਫਤਾਰ

ਹਿਸਾਰ 'ਚ ਮੁਕਾਬਲੇ ਤੋਂ ਬਾਅਦ ਬੰਬ ਧਮਾਕੇ ਦੇ 2 ਮੁਲਜ਼ਮ ਗ੍ਰਿਫਤਾਰ