Saturday, April 13, 2024  

ਖੇਤਰੀ

ਦੋਦਾ ਦਾਣਾ ਮੰਡੀ ’ਚ ਖੜ੍ਹੇ ਅਣਪਛਾਤੇ ਟਰੱਕ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨੂੰ ਪਾਇਆ ਚੱਕਰਾਂ ’ਚ

April 02, 2024

ਗਿੱਦੜਬਾਹਾ, 2 ਅਪ੍ਰੈਲ (ਸੁਰਿੰਦਰ ਸਿੰਘ ਚੱਠਾ) : ਪਿੰਡ ਦੋਦਾ ਦੀ ਦਾਣਾ ਮੰਡੀ ’ਚ ਖੜ੍ਹੇ ਅਣਪਛਾਤੇ ਟਰੱਕ ਦੀ ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਤਰੁੰਤ ਹਰਕਤ ’ਚ ਆਉਦਿਆਂ ਖੜ੍ਹੇ ਸ਼ੱਕੀ ਟਰੱਕ ਨੂੰ ਆਪਣੇ ਕਬਜੇ ’ਚ ਲੈ ਕੇ ਮੁੱਢਲੀ ਜਾਂਚ ਕਰਨ ਉਪਰੰਤ ਅੱਜ ਸਵੇਰੇ ਜੇ.ਸੀ.ਬੀ. ਦੀ ਮੱਦਦ ਨਾਲ ਖਾਲੀ ਕਰਦਿਆਂ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਗਿਦੜਬਾਹਾ ਜਸਵੀਰ ਸਿੰਘ ਪੰਨੂੰ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਪਿਛਲੇ ਕਈ ਦਿਨਾਂ ਤੋਂ ਦੋਦਾ ਦਾਣਾ ਮੰਡੀ ’ਚ ਖੜ੍ਹੇ ਅਣਪਛਾਤੇ ਸ਼ੱਕੀ ਟਰੱਕ ਨੰਬਰ ਆਰ.ਜੇ. 07 ਜੀ.ਏ.9604ਦੀ ਸੂਚਨਾ ਦਿੱਤੀ ਗਈ ਸੀ। ਜਿਸ ’ਤੇ ਪੁਲਿਸ ਵੱਲੋਂ ਤਰੁੰਤ ਦਾਣਾ ਮੰਡੀ ਪਹੁੰਚ ਕੇ ਕਾਰਵਾਈ ਕਰਦਿਆਂ ਟਰੱਕ ਨੂੰ ਆਪਣੇ ਕਬਜੇ ਲਿਆ ਗਿਆ, ਜਿਸ ’ਚ ਕੋਈ ਗੈਰਕਾਨੂੰਨੀ ਸਮਾਨ ਹੋਣ ਦਾ ਸ਼ੱਕ ਸੀ। ਉਨਾਂ ਦੱਸਿਆ ਕਿ ਅੱਜ ਸਵੇਰੇ ਚੋਣ ਕਮਿਸ਼ਨ ਅਧਿਕਾਰੀਆਂ ਅਤੇ ਡਿਊਟੀ ਮਜਿਸਟੇਟ ਨਾਇਬ ਤਹਿਸੀਲਦਾਰ ਦੋਦਾ ਦੀ ਨਿਗਰਾਨੀ ਹੇਠ ਅਣਪਛਾਤੇ ਟਰੱਕ ਜਿਸ ’ਚ ਲੋਹੇ ਦੇ ਸਮਾਨ ਦਾ ਕਬਾੜ ਭਰਿਆ ਹੋਇਆ ਸੀ ਨੂੰ ਕਈ ਘੰਟਿਆਂ ਦੀ ਮਿਹਨਤ ਉਪਰੰਤ ਜੇ.ਸੀ.ਬੀ. ਦੀ ਮੱਦਦ ਨਾਲ ਖਾਲੀ ਕਰਵਾਇਆ ਗਿਆ ਅਤੇ ਬਰੀਕੀ ਨਾਲ ਜਾਂਚ ਕੀਤੀ ਗਈ। ਪਰ ਟਰੱਕ ਅੰਦਰੋਂ ਕੋਈ ਵੀ ਗੈਰਕਾਨੂੰਨੀ ਸਮਾਨ ਨਾ ਮਿਲਣ ਕਾਰਨ ਉਸ ਨੂੰ ਛੱਡ ਦਿੱਤਾ ਗਿਆ। ਇਸ ਸਮੇਂ ਡੀ.ਐਸ.ਪੀ. ਗਿਦੜਬਾਹਾ ਜਸਵੀਰ ਸਿੰਘ ਪੰਨੂੰ ਨੇ ਲੋਕਾਂ ਨੂੰ ਆਪਣੇ ਵਾਹਨ ਲਵਾਰਿਸ ਨਾ ਛੱਡਣ ਅਤੇ ਪੁਲਿਸ ਨੂੰ ਸਹੀ ਸਮੇਂ ਸਹੀ ਸੂਚਨਾ ਦੇਣ ਦੀ ਅਪੀਲ ਕੀਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ