ਚੰਡੀਗੜ੍ਹ

ਭਗਵੰਤ ਮਾਨ "13-0" ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ

April 03, 2024

ਆਪ ਦੀ ਰਵਾਇਤੀ ਸੀਟ ਸੰਗਰੂਰ ਲਈ ਤਿਆਰੀਆਂ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਸਾਰੇ ਵਿਧਾਇਕਾਂ ਨਾਲ ਕੀਤੀ ਮੀਟਿੰਗ

ਸੀਐਮ ਮਾਨ ਨੇ ਸੰਗਰੂਰ ਲਈ ਚੋਣ ਪ੍ਰਚਾਰ ਰਣਨੀਤੀ ਬਾਰੇ ਕੀਤੀ ਚਰਚਾ, ਵਿਧਾਇਕਾਂ ਨੂੰ ਸਕਾਰਾਤਮਕ ਏਜੰਡੇ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿੱਤ ਦਾ ਭਰੋਸਾ

2022 ਦੀਆਂ ਚੋਣਾਂ 'ਚ 'ਆਪ' ਨੇ ਸੰਗਰੂਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ 'ਤੇ ਜਿੱਤ ਹਾਸਲ ਕੀਤੀ ਸੀ

ਸੀਐਮ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਕਿਹਾ- ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਲੋਕ ਪੱਖੀ ਫੈਸਲਿਆਂ ਅਤੇ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਜਾਣ

ਅਕਾਲੀ-ਭਾਜਪਾ ਅਤੇ ਕਾਂਗਰਸ ਦੇ 20 ਸਾਲਾਂ ਦੇ ਕੰਮ ਵੀ 'ਆਪ' ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੇ ਨੇੜੇ ਨਹੀਂ ਲਗਦੇ: ਗੁਰਮੀਤ ਸਿੰਘ ਮੀਤ ਹੇਅਰ

ਅਸੀਂ ਕੰਮ ਦੀ ਰਾਜਨੀਤੀ ਕਰਨ ਆਏ ਹਾਂ, ਪੰਜਾਬ ਵਿਚ ਆਪਣੀ ਸਰਕਾਰ ਦੇ ਪਹਿਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗਾਂਗੇ: ਹਰਪਾਲ ਚੀਮਾ

ਪੰਜਾਬ ਦੇ ਲੋਕ ਸਾਡੇ ਸੂਬੇ ਅਤੇ ਸਾਡੇ ਕਿਸਾਨਾਂ ਪ੍ਰਤੀ ਭਾਜਪਾ ਦੇ ਵਿਤਕਰੇ ਅਤੇ ਅੱਤਿਆਚਾਰਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ, ਪੰਜਾਬੀ ਕਦੇ ਵੀ ਭਾਜਪਾ ਨੂੰ ਵੋਟ ਨਹੀਂ ਦੇਣਗੇ


ਚੰਡੀਗੜ੍ਹ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈਕੇ ਰਣਨੀਤਕ ਮੋਡ ਵਿੱਚ ਹਨ ਕਿਉਂਕਿ 'ਆਪ' ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਅਤੇ ਪਿਛਲੇ ਦੋ ਸਾਲਾਂ ਦੀ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਅਧਾਰ 'ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਨਜ਼ਰ ਹੈ। ਪਾਰਟੀ ਆਪਣੀ ਰਵਾਇਤੀ ਲੋਕ ਸਭਾ ਸੀਟ ਸੰਗਰੂਰ ਲਈ ਜ਼ੋਰਦਾਰ ਤਿਆਰੀ ਕਰ ਰਹੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮਾਨ ਨੇ ਉਨ੍ਹਾਂ ਨੂੰ ਇੱਕ ਸਕਾਰਾਤਮਕ ਮੁਹਿੰਮ ਚਲਾਉਣ ਲਈ ਕਿਹਾ ਜਿੱਥੇ 'ਆਪ' ਆਗੂ ਲੋਕਾਂ ਵਿੱਚ ਜਾਣਗੇ ਅਤੇ ਉਨ੍ਹਾਂ ਨੂੰ 'ਆਪ' ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕੰਮਾਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ।


ਭਗਵੰਤ ਮਾਨ 2014 ਅਤੇ 2019 ਵਿੱਚ ਦੋ ਵਾਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ, ਫਿਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਧੂਰੀ (ਸੰਗਰੂਰ) ਤੋਂ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ। ਸੰਗਰੂਰ ਲੋਕ ਸਭਾ ਸੀਟ ਦੇ ਸਾਰੇ ਨੌਂ ਵਿਧਾਇਕ ਆਮ ਆਦਮੀ ਪਾਰਟੀ ਦੇ ਹਨ। ਮੀਤ ਹੇਅਰ ਨੂੰ ਵੀ ਭਰੋਸਾ ਹੈ ਕਿ ਪਾਰਟੀ ਇੱਕ ਵਾਰ ਫਿਰ ਸੰਗਰੂਰ ਵਿੱਚ ਵੱਡੀ ਜਿੱਤ ਦਰਜ ਕਰੇਗੀ।


ਇਸ ਮੀਟਿੰਗ 'ਚ ਸੰਗਰੂਰ ਤੋਂ 'ਆਪ' ਦੇ ਸੰਸਦ ਮੈਂਬਰ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਦੇ ਵਿੱਤ ਮੰਤਰੀ ਤੇ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ, ਮੰਤਰੀ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ, ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਮਹਿਲ ਕਲਾਂ ਦੇ ਵਿਧਾਇਕ ਡਾ. ਕੁਲਵੰਤ ਪੰਡੋਰੀ, ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਸ਼ਾਮਲ ਸਨ।


ਮੀਟਿੰਗ ਵਿੱਚ ਸੀਐਮ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਲਈ ਵਿਧਾਇਕਾਂ ਨਾਲ ਚੋਣ ਰਣਨੀਤੀ ਬਾਰੇ ਚਰਚਾ ਕੀਤੀ। ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਸੰਗਰੂਰ ਵਿੱਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਅਤੇ ਹਰ ਪਿੰਡ ਵਿੱਚ ਵੀ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਜਾ ਕੇ ਪੰਜਾਬ ਦੀ ਸਰਕਾਰ ਵਜੋਂ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸਾਰੇ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲਿਆਂ ਬਾਰੇ ਗੱਲ ਕਰੋ ਅਤੇ ਨਾਲ ਹੀ ਲੋਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਬਾਰੇ ਵੀ ਗੱਲ ਕਰੋ, ਜਿਨ੍ਹਾਂ ਨੂੰ ਉਹ ਸੰਸਦ ਵਿੱਚ ਹੱਲ ਕਰਾਉਣਾ ਚਾਹੁੰਦੇ ਹਨ।


ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸੀਐਮ ਮਾਨ ਨੇ ਸਾਨੂੰ ਪਿਛਲੇ ਦੋ ਸਾਲਾਂ ਵਿੱਚ ਕੀਤੇ ਸਾਰੇ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਜਾਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ 20 ਸਾਲਾਂ ਦੇ ਕੰਮ 'ਆਪ' ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੇ ਨੇੜੇ-ਤੇੜੇ ਵੀ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਉਹ ਵੀ ਮੈਰਿਟ ਦੇ ਆਧਾਰ 'ਤੇ ਅਤੇ 13,000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ। ਅਸੀਂ ਆਪਣੀ ਸਰਕਾਰ ਬਣਨ ਤੋਂ ਬਾਅਦ 600 ਯੂਨਿਟ ਮੁਫਤ ਬਿਜਲੀ ਦੇ ਰਹੇ ਹਾਂ। ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਅਸੀਂ ਕਿਸਾਨਾਂ ਅਤੇ ਉਦਯੋਗਾਂ ਨੂੰ ਲੋੜੀਂਦੀ ਬਿਜਲੀ ਦੇ ਰਹੇ ਹਾਂ। ਅਸੀਂ ਰਾਜ ਦੇ ਮਾਲੀਏ ਵਿੱਚ ਵਾਧਾ ਕੀਤਾ ਹੈ। ਇਕੱਲੇ ਆਬਕਾਰੀ ਵਿਚ ਅਸੀਂ ਇਕ ਸਾਲ ਵਿਚ ਮਾਲੀਆ 6,000 ਕਰੋੜ ਤੋਂ ਵਧਾ ਕੇ 10,000 ਕਰੋੜ ਕਰ ਦਿੱਤਾ ਹੈ।


ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਦਾ ਇਨਾਮ ਦੇਣ ਲਈ ਤਿਆਰ ਹਨ। ਸੰਗਰੂਰ ਦੇ ਨਾਲ-ਨਾਲ ਪੂਰੇ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਹਨ। ਸਾਡਾ ਕਿਸੇ ਨਾਲ ਕੋਈ ਨਿੱਜੀ ਝਗੜਾ ਨਹੀਂ ਹੈ, ਸਾਡੀ ਲੜਾਈ ਲੋਕਾਂ ਦੇ ਮੁੱਦਿਆਂ 'ਤੇ ਅਧਾਰਤ ਹੈ। ਅਸੀਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਆਪਣਾ ਕੰਮ ਕਰ ਰਹੇ ਹਾਂ। ਮੁੱਖ ਮੰਤਰੀ ਨੇ ਸਾਨੂੰ ਆਪਣਾ ਸਕਾਰਾਤਮਕ ਏਜੰਡਾ ਲੋਕਾਂ ਤੱਕ ਪਹੁੰਚਾਉਣ ਅਤੇ ਕਿਸੇ ਬਾਰੇ ਵੀ ਨਕਾਰਾਤਮਕ ਗੱਲ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੰਮ ਇਮਾਨਦਾਰੀ ਨਾਲ ਕਰ ਰਹੇ ਹਾਂ ਅਤੇ 95 ਫੀਸਦੀ ਪੰਜਾਬੀਆਂ ਨੂੰ ਸਾਡੇ ਫੈਸਲਿਆਂ ਦਾ ਲਾਭ ਮਿਲ ਰਿਹਾ ਹੈ।


ਮੀਤ ਹੇਅਰ ਨੇ ਅੱਗੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸਾਨੂੰ ਪ੍ਰਚਾਰ ਕਰਨ ਦੀ ਵੀ ਲੋੜ ਨਹੀਂ ਹੈ, ਲੋਕ ਸਾਡੇ ਲਈ ਖੁਦ ਪ੍ਰਚਾਰ ਕਰ ਰਹੇ ਹਨ, ਦੇਸ਼ ਦਾ ਹਰ ਬੱਚਾ ਜਾਣਦਾ ਹੈ ਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਕਿਵੇਂ ਲੜ ਰਹੇ ਹਨ। ਭਾਜਪਾ ਬੇਨਕਾਬ ਹੋ ਰਹੀ ਹੈ ਅਤੇ ਹਰ ਕੋਈ ਉਨ੍ਹਾਂ ਦੀ ਗੰਦੀ ਰਾਜਨੀਤੀ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲੋਕਤੰਤਰ ਦਾ ਪਹਿਲਾ ਕਾਲਾ ਦੌਰ ਨਹੀਂ ਹੈ। ਲੋਕਾਂ ਨੇ ਪਹਿਲਾਂ ਵੀ ਤਾਨਾਸ਼ਾਹ ਸਿਆਸਤਦਾਨਾਂ ਵਿਰੁੱਧ ਲੜਾਈ ਲੜੀ ਹੈ ਅਤੇ ਉਨ੍ਹਾਂ ਨੂੰ ਹਰਾਇਆ ਹੈ। ਇਸ ਵਾਰ ਵੀ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਜਨਤਾ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰੇਗੀ।


ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਇਸ ਲਈ ਇਸ ਲੋਕ ਸਭਾ ਚੋਣ ਵਿਚ ਅਸੀਂ ਪੰਜਾਬ ਦੇ ਲੋਕਾਂ ਨੂੰ ਸਾਡੇ ਕੰਮ ਦੇ ਆਧਾਰ 'ਤੇ ਸਾਨੂੰ ਵੋਟ ਪਾਉਣ ਲਈ ਕਹਾਂਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੀਆਂ ਪੰਜ ਵੱਡੀਆਂ ਚੋਣ ਗਾਰੰਟੀਆਂ ਵਿੱਚੋਂ ਚਾਰ ਨੂੰ ਪੂਰਾ ਕੀਤਾ ਹੈ, ਜਦੋਂ ਕਿ ਅਗਲੀਆਂ ਚੋਣਾਂ ਨੇੜੇ ਆਉਣ ਤੱਕ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਕੰਮ ਵੀ ਸ਼ੁਰੂ ਨਹੀਂ ਕਰਦੀਆਂ।


ਇੱਕ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਭਾਜਪਾ ਸਾਡੇ ਸੂਬੇ ਨਾਲ ਜੋ ਵਿਤਕਰਾ ਕਰਦੀ ਹੈ, ਉਹ ਸਾਡੇ ਫੰਡ ਜਾਰੀ ਕਰਨ ਤੋਂ ਇਨਕਾਰ ਕਰ ਰਹੀ ਹੈ ਅਤੇ ਕਿਸਾਨ ਵਿਰੋਧੀ ਬਿੱਲ ਲਿਆਂਦੀ ਜਾ ਰਹੀ ਹੈ। ਉਹ 750 ਤੋਂ ਵੱਧ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੂੰ ਯਾਦ ਹੈ ਕਿ ਜਦੋਂ ਸਾਡੇ ਕਿਸਾਨ ਕੇਂਦਰ ਤੋਂ ਆਪਣੇ ਹੱਕ ਮੰਗਣ ਗਏ ਸਨ ਤਾਂ ਉਨ੍ਹਾਂ ਨਾਲ ਕੀ ਸਲੂਕ ਹੋਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ