Monday, April 22, 2024  

ਅਪਰਾਧ

ਸੀਵਰੇਜ ਦੀ ਸਫਾਈ ਕਰਦੇ ਸਮੇਂ ਤਿੰਨ ਪਰਵਾਸੀ ਮਜਦੁਰ ਬੇਹੋਸ਼ ਇਕ ਦੀ ਮੌਤ, 2 ਇਲਾਜ ਅਧੀਨ

April 03, 2024

ਗੁਰਦਾਸਪੁਰ, 3 ਅਪ੍ਰੈਲ ( ਅਸ਼ਵਨੀ ) :  ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚਾਵਾ ‘ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਤਿੰਨ ਪਰਵਾਸੀ ਮਜ਼ਦੂਰਾਂ ਦੇ ਦਿਮਾਗ ਨੂੰ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਸੀਵਰੇਜ ‘ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਪਰ ਇਲਾਜ ਦੌਰਾਨ ਇਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਸਪਤਾਲ ਪ੍ਰਸ਼ਾਸਨ ਵੱਲੋਂ ਪੂਰੀ ਵਾਹ ਲਗਾ ਕੇ ਦੂਸਰੇ ਮਜਦੂਰਾਂ ਨੂੰ ਬਚਾਉਣ ਦੀ ਕੌਸ਼ਿਸ਼ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ ਵਿੱਚ ਜਾਣਕਾਰੀ ਦਿੰਦੇ ਹੋਏ ਨੀਰੂ ਵਾਸੀ ਜ਼ਿਲ੍ਹਾ ਭਰਤਪੁਰ (ਰਾਜਸਥਾਨ) ਨੇ ਦੱਸਿਆ ਕਿ ਉਹ ਪਿੰਡ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਉਸਨੇ ਦੱਸਿਆ ਕਿ ਬੁੱਧਵਾਰ ਨੂੰ ਉਸਦਾ ਪਤੀ ਕਨ੍ਹਈਆ ਪਿੰਡ ਵਿੱਚ ਸੀਵਰੇਜ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ‘ਚ ਗੈਸ ਦਾਖਲ ਹੋਣ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਜਦੋਂ ਉਸ ਦਾ ਭਤੀਜਾ ਨਵੀ ਅਤੇ ਭਰਾ ਮੋਨੂੰ ਕਨ੍ਹਈਆ ਨੂੰ ਬਚਾਉਣ ਲਈ ਸੀਵਰੇਜ ਵਿੱਚ ਵੜ ਗਏ ਤਾਂ ਉਹ ਦੋਵੇਂ ਬੇਹੋਸ਼ ਵੀ ਹੋ ਗਏ।ਉਨ੍ਹਾਂ ਦਾ ਰੌਲਾ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਇਲਾਜ ਦੌਰਾਨ ਉਸ ਦੇ ਪਤੀ ਕਨ੍ਹਈਆ ਦੀ ਮੌਤ ਹੋ ਗਈ, ਜਦਕਿ ਉਸ ਦੇ ਭਤੀਜੇ ਨੇਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ ਇੱਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਬਾਕੀਆਂ ਦੀ ਹਾਲਤ ਨਾਜ਼ੁਕ ਦੱਸੀ ਹੈ ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ