Saturday, April 13, 2024  

ਖੇਤਰੀ

ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਅਤੇ ਸਲਾਰੀਆਂ ਨੇ ਚੋਣ ਲੜਣ ਤੇ ਗੁਰਦਾਸਪੁਰ ਦੇ ਲੋਕਾਂ ਦੀ ਸੇਵਾ ਦਾ ਕੀਤਾ ਐਲਾਨ

April 03, 2024

ਗੁਰਦਾਸਪੁਰ, 3 ਅਪ੍ਰੈਲ ( ਅਸ਼ਵਨੀ ) : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੰਸਦ ਮੈਂਬਰ ਅਤੇ ਸਿਨੇ ਅਭਿਨੇਤਾ ਸੰਨੀ ਦਿਓਲ ਦੀ ਕਾਰਗੁਜ਼ਾਰੀ ਅਤੇ ਗੈਰ-ਹਾਜ਼ਰੀ ਤੋਂ ਨਾਰਾਜ਼ ਲੋਕਾਂ ਨੂੰ ਖੁਸ਼ ਕਰਨ ਲਈ ਇਸ ਵਾਰ ਪਾਰਟੀ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਥਾਨਕ ਉਮੀਦਵਾਰ ਸੁਜਾਨਪੁਰ ਤੋਂ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ।ਪਰ ਹਾਲੇ ਪਾਰਟੀ ਵਰਕਰਾਂ ਵੱਲੋਂ ਦਿਨੇਸ਼ ਬੱਬੂ ਦੇ ਗਲੇ ਵਿੱਚ ਪਾਏ ਹਾਰਾਂ ਦੀ ਮਹਿਕ ਹੀ ਨਹੀਂ ਸੀ ਘੱਟ ਹੋਈ ਕਿ ਭਾਜਪਾ ਦੇ ਦੋ ਵੱਡੇ ਚਿਹਰਿਆਂ ਦੀ ਨਾਰਾਜ਼ਗੀ ਜ਼ਾਹਰ ਹੋ ਗਈ ਹੈ। ਦੋਵੇਂ ਚਿਹਰੇ ਸਾਧਾਰਨ ਨਹੀਂ ਹਨ ਅਤੇ ਹਲਕੇ ਅੰਦਰ ਚੰਗਾ ਆਧਾਰ ਰੱਖਣ ਵਾਲੇ ਹਨ। ਪਹਿਲੀ ਆਗੂ ਹੈ ਗੁਰਦਾਸਪੁਰ ਦੇ ਸਾਬਕਾ ਸੰਸਦ ਮੈਂਬਰ ਅਤੇ ਪੁੱਲਾ ਦੇ ਰਾਜਾ ਵਜੋਂ ਜਾਣੇ ਜਾਂਦੇ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਅਤੇ ਦੂਜੇ ਹਨ ਸਵਰਨ ਸਲਾਰੀਆ, ਜਿਨ੍ਹਾਂ ਨੇ ਭਾਜਪਾ ਵੱਲੋਂ ਜ਼ਿਮਨੀ ਚੋਣ ਦੌਰਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਸੀ।
ਗੱਲਬਾਤ ਕਰਦੇ ਹੋਏ ਕਵਿਤਾ ਖੰਨਾ ਨੇ ਕਿਹਾ ਕਿ ਵਿਨੋਦ ਜੀ ਆਪਣੇ ਆਖਰੀ ਪਲਾਂ ਤੱਕ ਗੁਰਦਾਸਪੁਰ ਲਈ ਫਿਕਰਮੰਦ ਰਹੇ ਸਨ। ਪ੍ਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਕੋਲ ਸਭ ਕੁਝ ਹੈ। ਗੁਰਦਾਸਪੁਰ ਆ ਕੇ ਵਿਨੋਦ ਜੀ ਨੇ ਵੀ ਲੋਕਾਂ ਵੱਲੋਂ ਮਿਲੇ ਪਿਆਰ ਸਦਕਾ ਗੁਰਦਾਸਪੁਰ ਨੂੰ ਆਪਣੀ ਔਲਾਦ ਸਮਝਿਆ। ਉਨ੍ਹਾਂ ਦੱਸਿਆ ਕਿ ਉਹ 36 ਸਾਲਾਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੇ ਇੱਥੇ ਕਵਿਤਾ ਵਿਨੋਦ ਖੰਨਾ ਫਾਊਂਡੇਸ਼ਨ ਦੀ ਸਥਾਪਨਾ ਕੀਤੀ ਹੈ ਅਤੇ ਬੱਚਿਆਂ ਦੇ ਭਵਿੱਖ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਧਰਮ ਵੀ ਇਹੀ ਕਹਿੰਦਾ ਹੈ ਕਿ ਮਨੁੱਖ ਦੇ ਕੰਮ ਆਉਣਾ ਚਾਹੀਦਾ ਹੈ ਪਰ ਪਲੇਟਫਾਰਮ ਰਾਜਨੀਤੀ ਵਿੱਚ ਮਿਲਦਾ ਹੈ ਉਸ ਤੋਂ ਬੇਹਤਰ ਹੋਰ ਕੀਤੇ ਨਹੀਂ। ਇਸ ਲਈ ਉਹ ਵਿਨੋਦ ਖੰਨਾ ਦੀ ਤਰਜ ਤੇ ਕੰਮ ਕਰਨਗੇ ਹਾਲੇ ਪਤਾ ਨਹੀਂ ਆਜਾਦ ਯਾ ਹੋਰ ਕਿਸੇ ਤਰ੍ਹਾਂ । ਬੇਸ਼ੱਕ ਉਸ ਨੇ ਸਪੱਸ਼ਟ ਤੌਰ ‘ਤੇ ਇਹ ਨਹੀਂ ਕਿਹਾ ਕਿ ਉਹ ਚੋਣ ਲੜ ਰਹੀ ਹੈ ਪਰ ਉਸ ਨੇ ਦੱਸਿਆ ਕਿ ਮੈਂ ਸਾਰੇ ਸਰਵੇਖਣਾਂ ‘ਚ ਜਿੱਤੀ ਸੀ ਇਸ ਲਈ ਮੈਂ ਇੱਥੇ ਸੇਵਾ ਕਰਾਂਗੀ।
ਦੂਜੇ ਪਾਸੇ ਸਵਰਨ ਸਲਾਰੀਆ ਨੇ ਕਿਹਾ ਕਿ ਉਹ ਸਥਾਨਕ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸਲਾਰੀਆ ਜਨਸੇਵਾ ਫਾਊਂਡੇਸ਼ਨ ਰਾਹੀਂ ਪੰਜ ਲੱਖ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਲੋਕਾਂ ਦੇ ਅਸਲ ਮਸਲੇ ਸਿਆਸਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਇਸ ਲਈ ਜੋ ਵੀ ਹੋਵੇਗਾ, ਉਹ ਚੋਣ ਲੜੇਗਾ। ਉਹ ਆਜ਼ਾਦ ਹੋਵੇ ਜਾਂ ਕਿਸੇ ਵੀ ਪਾਰਟੀ ਤੋਂ ਚੋਣ ਲੜੇ।
ਦੂਜੇ ਪਾਸੇ ਉਕਤ ਆਗੂਆਂ ਵੱਲੋਂ ਦਿੱਤੇ ਬਿਆਨਾਂ ਨੇ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਜਿਸ ਕਾਰਨ ਉਹ ਹੁਣ ਉਹ ਜੋੜ ਤੋੜ ਲਗਾਉਣ ਵਿੱਚ ਜੁੱਟੇ ਹਨ ਹੋਇਆ ਹੈ। ਸਥਾਨਕ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੰਨੇ ਸਾਲਾਂ ਬਾਅਦ ਸਥਾਨਕ ਉਮੀਦਵਾਰ ਮਿਲਿਆ ਹੈ, ਇਸ ਲਈ ਭਾਜਪਾ ਅਤੇ ਮੋਦੀ ਨੂੰ ਪਿਆਰ ਕਰਨ ਵਾਲੇ ਲੋਕ ਹੀ ਉਨ੍ਹਾਂ ਦਾ ਸਮਰਥਨ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕਿਸਾਨਾਂ ਨੇ ਇੱਕ ਵਾਰ ਫਿਰ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਕੀਤਾ ਵਿਰੋਧ

ਕਿਸਾਨਾਂ ਨੇ ਇੱਕ ਵਾਰ ਫਿਰ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਕੀਤਾ ਵਿਰੋਧ

ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਆਫ਼ ਐਮੀਨੈਂਸ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਆਫ਼ ਐਮੀਨੈਂਸ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪੋਸਟਲ ਵੋਟ ਦੇ ਹੱਕਦਾਰ ਦਿਵਿਆਂਗ ਤੇ ਬਜੁਰਗ ਵੋਟਰ ਵੀ ਪੋਲਿੰਗ ਬੂਥ ‘ਤੇ ਵੋਟ ਪਾਉਣ ਦੇ ਚਾਹਵਾਨ

ਪੋਸਟਲ ਵੋਟ ਦੇ ਹੱਕਦਾਰ ਦਿਵਿਆਂਗ ਤੇ ਬਜੁਰਗ ਵੋਟਰ ਵੀ ਪੋਲਿੰਗ ਬੂਥ ‘ਤੇ ਵੋਟ ਪਾਉਣ ਦੇ ਚਾਹਵਾਨ