Monday, April 22, 2024  

ਅਪਰਾਧ

90 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ

April 03, 2024

ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਪ੍ਰੈਲ (ਰਵਿੰਦਰ ਸਿੰਘ ਢੀਂਡਸਾ) :  ਜ਼ਮੀਨ ਦੇ ਸੌਦੇ ਵਿੱਚ 90 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅਵਤਾਰ ਸਿੰਘ ਵਾਸੀ ਪਿੰਡ ਸਿਉਂਕ(ਮੋਹਾਲੀ) ਨੇ ਦੱਸਿਆ ਕਿ ਉਸਨੇ ਜਗਜੀਤ ਸਿੰਘ ਅਤੇ ਰਵਿੰਦਰਪਾਲ ਸਿੰਘ ਨਾਲ ਪਿੰਡ ਫਤਹਿਪੁਰ ਜੱਟਾਂ ਵਿਖੇ 7 ਕਿੱਲੇ 2 ਕਨਾਲ 6 ਮਰਲੇ ਜ਼ਮੀਨ ਖਰੀਦਣ ਦਾ ਸੌਦਾ ਕੀਤਾ ਸੀ ਤੇ ਉਕਤ ਵਿਅਕਤੀਆਂ ਵੱਲੋਂ ਉਨ੍ਹਾਂ ਤੋਂ 90 ਲੱਖ ਰੂਪਏ ਤਾਂ ਲੈ ਲਏ ਗਏ ਪਰ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ ਗਈ। ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਕਿ ਉਸ ਨਾਲ 90 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਉਕਤ ਵਿਅਕਤੀਆਂ ਵੱਲੋਂ ਉਸਨੂੰ ਥਾਬਲਾਂ ਨਹਿਰ ਨਜ਼ਦੀਕ ਘੇਰ ਕੇ ਧਮਕਾਇਆ ਗਿਆ ਅਤੇ ਗਾਲੀ ਗਲੋਚ ਵੀ ਕੀਤਾ ਗਿਆ। ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਥਾਣਾ ਬੱਸੀ ਪਠਾਣਾ ਦੀ ਪੁਲਿਸ ਨੇ ਜਗਦੀਸ਼ ਕੁਮਾਰ ਵਾਸੀ ਪਿੰਡ ਕੱਲਹੇੜੀ,ਜਗਜੀਤ ਸਿੰਘ ਅਤੇ ਰਵਿੰਦਰ ਪਾਲ ਸਿੰਘ ਵਾਸੀਆਨ ਪਿੰਡ ਫਤਹਿਪੁਰ ਜੱਟਾਂ ਵਿਰੁੱਧ ਅ/ਧ 420,406,120ਬੀ,341,506 ਆਈ. ਪੀ. ਸੀ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ