Saturday, July 27, 2024  

ਖੇਤਰੀ

ਪਿੰਡ ਬੁੱਟਰ ਬਖੂਆ ਵਿਖੇ ਲੱਗੇ ਬੀ ਜੇ ਪੀ ਪੂਰਨ ਬਾਈਕਾਟ ਦੇ ਫਲੈਕਸ ਬੋਰਡ

April 03, 2024

ਜੇਕਰ ਕਿਸਾਨਾਂ ਦੀ ਦਿੱਲੀ ’ਚ ਨੋ ਐਂਟਰੀ ਤਾਂ ਬੀਜੇਪੀ ਦੀ ਪਿੰਡਾਂ ਵਿੱਚ ਨੋ ਐਂਟਰੀ ਹੋਵੇ - ਕਿਸਾਨ ਆਗੂ

ਗਿੱਦੜਬਾਹਾ, 3 ਅਪ੍ਰੈਲ (ਸੁਰਿੰਦਰ ਸਿੰਘ ਚੱਠਾ) : ਹਲਕਾ ਗਿੱਦੜਬਾਹਾ ਦੇ ਪਿੰਡ ਬੁੱਟਰ ਬਖੂਆ ਵੱਲੋਂ ਭਾਰਤੀ ਜਨਤਾ ਪਾਰਟੀ ( ਬੀ ਜੇ ਪੀ ) ਦਾ ਪੂਰਣ ਤੌਰ ਤੇ ਬਾਈਕਾਟ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਬੁੱਟਰ ਬਖੂਆ ਦੀ ਇਕਾਈ ਵੱਲੋਂ ਪਿੰਡ ਦੀ ਜਨਤਕ ਥਾਵਾਂ ਤੇ ਫਲੈਕਸ ਬੋਰਡ ਲਗਾ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਆਪਣਾ ਰੋਸ਼ ਜਾਹਿਰ ਕੀਤਾ ਹੈ। ਬੋਰਡ ਵਿੱਚ ਲਿਖਿਆ ਗਿਆ ਹੈ ਕਿ ਪਿੰਡ ਬੁੱਟਰ ਬਖੂਆ ਵੱਲੋਂ ਬੀ.ਜੇ.ਪੀ. ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਂਦਾ ਹੈ ਕੋਈ ਵੀ ਬੀ.ਜੇ.ਪੀ. ਲੀਡਰ ਪਿੰਡ ਵਿੱਚ ਨਾ ਆਵੇ ਜੇਕਰ ਕੋਈ ਵੀ ਬੀ.ਜੇ.ਪੀ. ਆਗੂ ਪਿੰਡ ਵਿੱਚ ਆਉਂਦਾ ਹੈ ਤਾਂ ਉਸਦੀ ਜਵਾਬੀ ਕਾਰਵਾਈ ਦਾ ਉਹ ਖੁੱਦ ਜਿਮੇਵਾਰ ਹੋਵੇਗਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਗੁਰਤੇਜ ਸਿੰਘ ਬੁੱਟਰ, ਸੁਖਵਿੰਦਰ ਸਿੰਘ ਬੁੱਟਰ, ਬਲਕਰਨ ਸਿੰਘ ਖਾਲਸਾ , ਕੁਲਵੀਰ ਸਿੰਘ ਬੁੱਟਰ, ਦਰਸ਼ਨ ਸਿੰਘ ਬੁੱਟਰ,ਜਗਰੂਪ ਸਿੰਘ ਨੇ ਦੱਸਿਆ ਕਿ ਪਿੰਡ ਭਾਰੂ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਬੋਰਡ ਲਗਾਇਆ ਹੈ ਉਹਨਾਂ ਕਿਹਾ ਕਿ ਇਸ ਦਾ ਮੁੱਖ ਕਾਰਨ ਕਿਸਾਨੀ ਅੰਦੋਲਨ ਹੈ ਉਹਨਾਂ ਕਿਹਾ ਕਿ ਕਿਸਾਨਾਂ ਉੱਤੇ ਗੋਲੀਆਂ ਚਲਾਈਆਂ ਕਿਸਾਨਾਂ ਨੂੰ ਇਹ ਲੋਕ ਅੱਤਵਾਦੀ ਕਹਿੰਦੇ ਹਨ । ਉਹਨਾਂ ਕਿਹਾ ਕਿ ਬੀਜੇਪੀ ਖਿਲਾਫ ਉਨੀ ਦੇਰ ਤੱਕ ਸਾਡਾ ਬਾਈਕਾਟ ਰਹੇਗਾ ਜਿੰਨੀ ਦੇਰ ਤੱਕ ਕਿਸਾਨੀ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਹਨਾਂ ਕਿਹਾ ਕਿ ਬੀਜੇਪੀ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਹੈ। ਇਸ ਮੌਕੇ ਗੋਬਿੰਦ ਸਿੰਘ ਬੁੱਟਰ, ਅਮਨਦੀਪ ਸਿੰਘ ਬੁੱਟਰ, ਬਚਿੱਤਰ ਸਿੰਘ ਸਰਾਂ, ਕੁਲਵਿੰਦਰ ਸਿੰਘ ਖਾਲਸਾ, ਮੇਜਰ ਸਿੰਘ ਬੁੱਟਰ, ਗੁਰਲਾਲ ਸਿੰਘ ਬੁੱਟਰ, ਇਕਬਾਲ ਸਿੰਘ ਬੁੱਟਰ, ਛਿੰਦਰਪਾਲ ਸਿੰਘ ਬੁੱਟਰ, ਬਿੱਕਰ ਸਿੰਘ ਬੁੱਟਰ,ਸੁਖਜੰਟ ਸਿੰਘ ਬੁੱਟਰ, ਦਲੀਪ ਸਿੰਘ ਬੁੱਟਰ, ਆਦਿ ਸ਼ਾਮਿਲ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ