Saturday, July 27, 2024  

ਅਪਰਾਧ

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 03, 2024

ਤਰਨ ਤਾਰਨ, 3 ਅਪ੍ਰੈਲ (ਹਰਮਨਬੀਰ ਸਿੰਘ) :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਖ਼ਿਲਾਫ਼ ਸੀਨੀਅਰ ਪੱਤਰਕਾਰ ਧਰਮਬੀਰ ਸਿੰਘ ਮਲਹਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਰਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ 'ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਾਈਬਰ ਠੱਗ ਨੇ ਮੁਜ਼ੱਫਰਪੁਰ ਦੇ ਵਪਾਰੀ ਨੂੰ 89.90 ਲੱਖ ਰੁਪਏ ਦੀ ਠੱਗੀ ਮਾਰੀ

ਸਾਈਬਰ ਠੱਗ ਨੇ ਮੁਜ਼ੱਫਰਪੁਰ ਦੇ ਵਪਾਰੀ ਨੂੰ 89.90 ਲੱਖ ਰੁਪਏ ਦੀ ਠੱਗੀ ਮਾਰੀ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ