Saturday, July 27, 2024  

ਖੇਤਰੀ

ਸੀ.ਪੀ.ਆਈ.(ਐਮ) ਦੀ ਜ਼ਿਲ੍ਹਾ ਮਾਨਸਾ ਦੀ ਜਨਰਲ ਬਾਡੀ ਮੀਟਿੰਗ 6 ਅਪ੍ਰੈਲ ਨੂੰ

April 03, 2024

ਕਾਮਰੇਡ ਸੇਖੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ

ਸੁਖਪਾਲ ਸਿੰਘ ਭਾਈ ਦੇਸਾ
ਮਾਨਸਾ, 3 ਅਪ੍ਰੈਲ :  ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਜ਼ਿਲ੍ਹਾ ਮਾਨਸਾ ਦੀ ਜਨਰਲ ਬਾਡੀ ਮੀਟਿੰਗ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਕਾਮਰੇਡ ਗੱਜਣ ਸਿੰਘ ਟਾਂਡੀਆਂ ਭਵਨ ਮਾਨਸਾ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਭਰ ਵਿੱਚੋਂ ਪਾਰਟੀ ਦੇ ਮੈਂਬਰ ਅਤੇ ਹਮਦਰਦ ਸ਼ਾਮਲ ਹੋਣਗੇ।
ਇਹ ਜਾਣਕਾਰੀ ਦਿੰਦਿਆਂ ਸੀ.ਪੀ.ਆਈ.(ਐਮ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸਵਰਨਜੀਤ ਸਿੰਘ ਦਲਿਓ ਐਡਵੋਕੇਟ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋਂ ਵਿਸ਼ੇਸ਼ ਤੌਰ 'ਤੇ ਪਹੁੰਚਣਗੇ।
ਕਾਮਰੇਡ ਦਲਿਓ ਨੇ ਦੱਸਿਆ ਕਿ ਕਾਮਰੇਡ ਸੇਖੋਂ ਆਗਾਮੀ ਪਾਰਲੀਮਾਨੀ ਚੋਣਾਂ ਦੇ ਮੱਦੇਨਜ਼ਰ ਸੀ.ਪੀ.ਆਈ.(ਐਮ) ਦੇ ਸਟੈਂਡ ਅਤੇ ਇੰਡੀਆ ਗਠਜੋੜ ਸਬੰਧੀ ਵਿਸਥਾਰ ਵਿੱਚ ਚਾਨਣਾ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨਾਂ ਕੌਮਾਂਤਰੀ , ਰਾਸ਼ਟਰੀ ਅਤੇ ਪੰਜਾਬ ਦੀ ਸਥਿਤੀ ਸਬੰਧੀ ਵੀ ਚਰਚਾ ਕੀਤੀ ਜਾਵੇਗੀ। ਕਮਿਊਨਿਸਟ ਆਗੂ ਨੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਮੀਟਿੰਗ ਵਿੱਚ ਪਹੁੰਚਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ ਪੁਲਿਸ ਨੇ ਡੋਡਾ 'ਚ 3 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ, 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਜੰਮੂ-ਕਸ਼ਮੀਰ ਪੁਲਿਸ ਨੇ ਡੋਡਾ 'ਚ 3 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ, 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਨਵੀਂ ਮੁੰਬਈ 'ਚ ਇਮਾਰਤ ਡਿੱਗਣ ਕਾਰਨ 2 ਵਿਅਕਤੀ ਫਸੇ, 2 ਜ਼ਖਮੀ 50 ਤੋਂ ਬਚਣ ਲਈ ਤੰਗ

ਨਵੀਂ ਮੁੰਬਈ 'ਚ ਇਮਾਰਤ ਡਿੱਗਣ ਕਾਰਨ 2 ਵਿਅਕਤੀ ਫਸੇ, 2 ਜ਼ਖਮੀ 50 ਤੋਂ ਬਚਣ ਲਈ ਤੰਗ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ