Tuesday, May 07, 2024  

ਚੰਡੀਗੜ੍ਹ

ਆਪ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ : ਭਗਵੰਤ ਮਾਨ

April 10, 2024

ਚੰਡੀਗੜ੍ਹ, 10 ਅਪ੍ਰੈਲ : ਆਮ ਆਦਮੀ ਪਾਰਟੀ (ਆਪ) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ।

'ਆਪ' ਪੰਜਾਬ 'ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਅਤੇਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਪੰਜਾਬ ਵਿੱਚ ਪੰਜ ਕੈਬਨਿਟ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰੀਆ ਹੈ।

ਪਾਰਟੀ ਨੇ ਆਪਣੀ ਦੂਜੀ ਸੂਚੀ ਵਿੱਚ ਪੰਜਾਬ ਵਿੱਚ ਆਪਣੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਅਤੇ ਡਾ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਹੈ। 16 ਅਪ੍ਰੈਲ ਨੂੰ ਆਪਣੀ ਤੀਜੀ ਸੂਚੀ ਵਿੱਚ ਪਾਰਟੀ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰੇਗੀ।

ਜਲੰਧਰ ਐਸਸੀ ਰਾਖਵੀਂ ਸੀਟ ਹੈ ਅਤੇ 9 ਵਿਧਾਨ ਸਭਾ ਹਲਕੇ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਨੇ ਚਾਰ ਹਲਕਿਆਂ ਤੋਂ ਜਿੱਤ ਪ੍ਰਾਪਤ ਕੀਤੀ ਸੀ, ਪਰ ਸਿਰਫ਼ ਇੱਕ ਸਾਲ ਪਹਿਲਾਂ ਜਲੰਧਰ ਉਪ ਚੋਣ ਵਿੱਚ, ਆਮ ਆਦਮੀ ਪਾਰਟੀ ਨੇ 58,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਉਦੋਂ ਤੋਂ ਹੀ ਪਾਰਟੀ ਇਸ ਸੀਟ 'ਤੇ ਮਜ਼ਬੂਤ ਹੋਈ ਹੈ। ਅਤੇ ਲੁਧਿਆਣਾ ਲਈ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 8 ਜਿੱਤੇ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ