ਚੰਡੀਗੜ੍ਹ, 11 ਅਪ੍ਰੈਲ (ਏਜੰਸੀ) : ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਨਿੱਜੀ ਸਕੂਲ ਦੀ ਓਵਰਲੋਡ ਬੱਸ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਹਾਦਸੇ ਦੇ ਸਮੇਂ ਬੱਸ ਵਿੱਚ ਕੁੱਲ 35 ਤੋਂ 40 ਬੱਚੇ ਸਵਾਰ ਸਨ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਓਵਰਸਪੀਡਿੰਗ ਸੀ।
ਵੇਰਵਿਆਂ ਦੀ ਉਡੀਕ ਹੈ।