Saturday, July 27, 2024  

ਪੰਜਾਬ

ਮੰਡੀ ਗੋਬਿੰਦਗੜ੍ਹ ਫਰਨੇਸ ਹਾਦਸੇ 'ਚ ਝੁਲਸੇ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਸੀਟੂ ਲਵੇਗੀ ਐਕਸ਼ਨ: ਕਾਮਰੇਡ ਗੁਰਦਰਸ਼ਨ ਸਿੰਘ

April 11, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਮੰਡੀ ਗੋਬਿੰਦਗੜ੍ਹ ਦੀ ਇੱਕ ਲੋਹਾ ਮਿੱਲ 'ਚ ਹੋਏ ਧਮਾਕੇ ਕਾਰਨ ਝੁਲਸੇ 6 ਮਜ਼ਦੂਰਾਂ ਨੂੰ ਜੇਕਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸੀਟੂ ਜਥੇਬੰਦੀ ਪੰਜਾਬ ਸਰਕਾਰ ਅਤੇ ਮਿੱਲ ਮਾਲਕਾਂ ਵਿਰੁੱਧ ਸੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋ ਜਾਵੇਗੀ।ਉਪਰੋਕਤ ਚਿਤਾਵਨੀ ਸੀਟੂ ਦੀ ਇੱਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਮਰੇਡ ਗੁਰਦਰਸ਼ਨ ਸਿੰਘ ਮਹਿਮੂਦਪੁਰ ਅਤੇ ਉਨਾਂ ਦੇ ਸਾਥੀਆਂ ਨੇ ਦਿੱਤੀ।ਕਾਮਰੇਡ ਮਹਿਮੂਦਪੁਰ ਨੇ ਕਿਹਾ ਕਿ ਜੇਕਰ ਇਨਾਂ ਮਜ਼ਦੂਰਾਂ ਦਾ ਈ.ਐਸ.ਆਈ. ਕੱਟਿਆ ਜਾਂਦਾ ਸੀ ਤਾਂ ਇਨਾਂ ਦਾ ਇਲਾਜ਼ ਈ.ਐਸ.ਆਈ. ਵੱਲੋਂ ਕਿਉਂ ਨਹੀਂ ਕਰਵਾਇਆ ਜਾ ਰਿਹੈ ? ਉਨਾਂ ਦੱਸਿਆ ਕਿ ਇਸ ਹਾਦਸੇ ਦੇ ਪੀੜਤ ਮਜ਼ਦੂਰਾਂ ਦੇ ਘਰਾਂ ਦੀ ਹਾਲਤ ਤਰਸਯੋਗ ਹੈ ਤੇ ਜੇਕਰ ਇਨਾਂ 'ਚੋਂ ਕਿਸੇ ਮਜ਼ਦੂਰ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਪ੍ਰਤੀ ਮਜ਼ਦੂਰ ਮੁਆਵਜ਼ਾ ਦਿੱਤਾ ਜਾਵੇ।ਉਨਾਂ ਦੱਸਿਆ ਕਿ ਪੀੜਤ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਉਨਾਂ ਵੱਲੋਂ ਹੋਰ ਭਰਾਤਰੀ ਜਥੇਬੰਦੀਆਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ।ਸੀਟੂ ਦੀ ਇਸ ਮੀਟਿੰਗ 'ਚ ਕਾਮਰੇਡ ਕਰਨੈਲ ਸਿੰਘ ਬੁੱਗਾ,ਰਣਜੀਤ ਸਿੰਘ ਕੌਲਗੜ੍ਹ,ਸੁਖਦੇਵ ਸਿੰਘ ਟਿੱਬੀ ਅਤੇ ਕਾਮਰੇਡ ਹਰਿੰਦਰ ਸਿੰਘ ਤੂਰ ਅਤੇ ਹੋਰ ਸਾਥੀ ਵੀ ਮੌਜ਼ੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ