Saturday, July 27, 2024  

ਪੰਜਾਬ

ਹੈਨੀਮਨ ਦੇ ਜਨਮ ਦਿਨ ਮੌਕੇ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਹੋਮਿਓਪੈਥੀ ਮੈਡੀਕਲ ਕੈਂਪ

April 11, 2024
ਸ੍ਰੀ ਫਤਿਹਗੜ੍ਹ ਸਾਹਿਬ/11 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ.ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਅੰਦਰ ਸਾਰੀਆਂ ਹੋਮਿਓਪੈਥਿਕ ਡਿਸਪੈਂਸਰੀਆਂ ਵਿੱਚ ਹੋਮਿਓਪੈਥੀ ਦੇ ਜਨਮਦਾਤਾ ਡਾ. ਕ੍ਰਿਸਚੀਅਨ ਫਰਾਇਡਰਿਕ ਸੈਮੂਅਲ ਹੈਨੀਮਨ ਦੇ ਜਨਮ ਦਿਨ ਤੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ। ਹੋਮਿਓਪੈਥਿਕ ਡਿਸਪੈਂਸਰੀ ਪੁਰਾਣੀ ਸਰਹਿੰਦ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿੱਚ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ , ਜਿਨਾਂ ਨੂੰ ਜਿਲਾ  ਹੋਮਿਉਪੈਥਿਕ ਅਫਸਰ ਡਾ. ਰੁਪਿੰਦਰ ਕੌਰ ਅਤੇ ਸਮੂਹ ਸਟਾਫ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਕੈਂਪ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਹੋਮਿਓਪੈਥੀ ਇੱਕ ਅਜਿਹੀ ਪੈਥੀ ਹੈ ਜਿਸ ਦੀ ਵਰਤੋਂ ਕਰਨ ਨਾਲ ਸਰੀਰ ਤੇ ਕੋਈ ਉਲਟ ਪ੍ਰਭਾਵ ਨਹੀਂ ਪੈਂਦਾ ਸਗੋਂ ਰੋਗ ਦਾ ਜੜ ਤੋਂ ਖਾਤਮਾ ਹੁੰਦਾ ਹੈ ਅਤੇ ਇਸ ਪੈਥੀ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਸਹਿਜੇ ਹੀ ਕੀਤਾ ਜਾ ਸਕਦਾ ਹੈ । ਉਹਨਾਂ ਕਿਹਾ ਕਿ ਸਿਹਤ ਵਿਭਾਗ ਵਿੱਚ  ਬਿਮਾਰੀਆਂ ਦਾ ਇਲਾਜ ਐਲੋਪੈਥੀ, ਯੂਨਾਨੀ ,ਹੋਮਿਓਪੈਥੀ ਅਤੇ ਆਯੂਵੈਦਿਕ ਆਦਿ ਤਰੀਕਿਆਂ ਨਾਲ ਕੀਤਾ ਜਾਂਦਾ ਹੈ ,ਵਿਅਕਤੀ ਆਪਣੀ ਕਿਸੇ ਵੀ ਬਿਮਾਰੀ ਦਾ ਇਲਾਜ ਆਪਣੀ ਇੱਛਾ ਅਨੁਸਾਰ ਕਿਸੇ ਵੀ ਪੈਥੀ ਨਾਲ ਕਰਵਾ ਸਕਦਾ ਹੈ।ਇਸ ਮੌਕੇ ਤੇ ਡਾ. ਰੁਪਿੰਦਰ ਕੌਰ ਨੇ  ਦੱਸਿਆ ਕਿ ਹੋਮਿਓਪੈਥੀ ਪ੍ਰਣਾਲੀ ਦੁਨੀਆਂ ਦੇ 80 ਤੋਂ ਵੱਧ ਦੇਸ਼ਾਂ ਵਿੱਚ ਵਰਤੀ ਜਾਂਦੀ ਹੈ ਪਰ ਭਾਰਤ ਵਿੱਚ ਪਹਿਲੀ ਵਾਰ ਹੋਮਿਓਪੈਥੀ ਪ੍ਰਣਾਲੀ ਨੂੰ ਲਿਆਉਣ ਦਾ ਮਾਣ ਪੰਜਾਬ ਰਾਜ ਨੂੰ ਪ੍ਰਾਪਤ ਹੈ। ਉਹਨਾਂ ਦੱਸਿਆ ਕਿ ਸੂਬੇ ਅੰਦਰ ਵਿੱਚ 4 ਹਜਾਰ ਰਜਿਸਟਰਡ ਹੋਮਿਓਪੈਥਿਕ ਡਾਕਟਰ ,ਚਾਰ ਹੋਮਿਓਪੈਥਿਕ ਮੈਡੀਕਲ ਕਾਲਜ, ਸੱਤ ਹੋਮਿਓਪੈਥਿਕ ਦਵਾਈਆਂ ਬਣਾਉਣ ਵਾਲੀਆਂ ਇਕਾਈਆਂ ਕੰਮ ਕਰ ਰਹੀਆਂ ਹਨ ਤੇ ਸੂਬੇ ਅੰਦਰ 1976 ਤੋਂ ਲੋਕਾਂ ਦਾ ਹੋਮਿਓਪੈਥਿਕ ਦਵਾਈਆਂ ਨਾਲ ਇਲਾਜ ਹੋ ਰਿਹਾ ਹੈ। ਇਸ ਮੌਕੇ ਤੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ. ਮਨਵਿੰਦਰ ਕੌਰ ਨੇ ਕਿਹਾ ਕਿ ਇਹ ਪੈਥੀ ਬਿਮਾਰ ਨੂੰ ਤੰਦਰੁਸਤ ਕਰਨ ਦੀ ਇੱਕ ਵਿਗਿਆਨਕ ਵਿਧੀ ਹੈ ਜੋ ਕਿ ਕੁਦਰਤੀ ਨਿਯਮ ਸੀਮੀਆ ਸਿਮਲੀਆ ਸਿਮੀਲਵਸ ਯਰਟਰ (ਜ਼ਹਿਰ ਨੂੰ ਜ਼ਹਿਰ ਮਾਰਦਾ ਹੈ )ਉੱਪਰ ਆਧਾਰਿਤ ਹੈ। ਉਹਨਾਂ ਕਿਹਾ ਕਿ ਹੋਮਿਓਪੈਥੀ ਪ੍ਰਣਾਲੀ ਬਿਮਾਰੀ ਦਾ ਖਾਤਮਾ ਦਰਦ ਰਹਿਤ ਨੁਕਸਾਨ ਰਹਿਤ ਸਹਿਜ ਢੰਗ ਨਾਲ ਸਥਾਈ ਤੌਰ ਤੇ ਕਰਦੀ ਹੈ। ਇਸ ਮੌਕੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ. ਦਲਜੀਤ ਸਿੰਘ, ਡਾ. ਰਮਨਦੀਪ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਫਾਰਮਾਸਿਸਟ ਪਰਨੀਤ ਕੌਰ, ਸਰਬਜੀਤ ਸਿੰਘ, ਸੰਦੀਪ, ਦੀਕਸ਼ਾ ਤੋਂ ਇਲਾਵਾ ਮਰੀਜ਼ ਅਤੇ ਆਮ ਲੋਕ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ