Saturday, July 27, 2024  

ਪੰਜਾਬ

ਵਰਲਡ ਯੂਨੀਵਰਸਿਟੀ ਵੱਲੋਂ ਝੁੱਗੀ ਝੌਂਪੜੀ ਨਿਵਾਸੀਆਂ ਦੀਆਂ ਸਮੱਸਿਆਵਾਂ ਤੇ ਖੇਤਰੀ ਖੋਜ

April 12, 2024
ਸ੍ਰੀ ਫ਼ਤਹਿਗੜ੍ਹ ਸਾਹਿਬ/12 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਅਤੇ ਅੰਗਰੇਜ਼ੀ ਵਿਭਾਗ ਨੇ ਆਪਣੇ ਵਿਦਿਆਰਥੀਆਂ ਲਈ ਇਕ ਦਿਨ ਦੀ ਖੇਤਰੀ ਖੋਜ ਦਾ ਪ੍ਰਬੰਧ ਕੀਤਾ। ਇਹ ਖੇਤਰੀ ਖੋਜ, ਵਿਦਿਆਰਥੀਆਂ ਦੇ ਸਲੇਬਸ ਦਾ ਹਿੱਸਾ ਹੋਣ ਕਾਰਨ ਅਤੇ ਉਹਨਾ ਨੂੰ ਖੋਜ ਦੇ ਅਸਲ ਪਹਿਲੂਆਂ ਨਾਲ ਜਾਣੂ ਕਰਵਾਉਣ ਲਈ ਕੀਤੀ ਗਈ। ਇਸ ਖੋਜ ਚੰਡੀਗੜ ਦੇ 25 ਸੈਕਟਰ ਵਿੱਚ ਝੂੱਗੀਆਂ-ਝੋਂਪੜੀਆਂ 'ਤੇ ਕੇਂਦਰਿਤ ਸੀ। ਇਸ ਖੋਜ ਕਾਰਜ ਵਿੱਚ ਐਮ. ਏ ਸਮਾਜ ਵਿਗਿਆਨ ਦੇ 22, ਬੀ. ਏ ਅੰਗਰੇਜ਼ੀ ਦੇ 6 ਵਿਦਿਆਰਥੀ ਅਤੇ ਉਹਨਾਂ ਦੀ ਨਿਗਰਾਨੀ ਵਜੋ ਸਮਾਜ ਵਿਗਿਆਨ ਵਿਭਾਗ ਦੇ ਦੋ ਸਹਾਇਕ ਪ੍ਰੋਫੈਸਰ, ਪਰਮਦੀਪ ਸਿੰਘ ਅਤੇ ਯਾਸ਼ਨਾ ਸ਼ਾਮਿਲ  ਸਨ। ਇਸ ਖੋਜ ਕਾਰਜ ਨੂੰ ਸਮਾਜ ਵਿਗਿਆਨ ਵਿਭਾਗ ਦੇ ਇੰਚਾਰਜ ਡਾ. ਨਵ ਸ਼ਗਨ ਦੀਪ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਅੰਕਦੀਪ ਕੌਰ ਦੀ ਅਗਵਾਈ ਹੇਠ ਨੇਪਰੇ ਚਾੜਿਆ ਗਿਆ। ਇਸ ਖੋਜ ਕਾਰਜ ਰਾਹੀ ਵਿਦਿਆਰਥੀਆਂ ਨੇ ਝੂੱਗੀਆਂ ਵਿੱਚ ਰਹਿੰਦੇ ਵਿਅਕਤੀਆਂ ਦੇ ਜੀਵਨ ਨਾਲ ਸੰਬੰਧਤ ਵੱਖ-ਵੱਖ ਪਹਿਲੂਆਂ ਅਤੇ ਸਮੱਸਿਆਂਵਾਂ ਨੂੰ ਜਾਨਣ ਦੀ ਕੋਸ਼ਿਸ ਕੀਤੀ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.  ਪ੍ਰਿਤਪਾਲ ਸਿੰਘ ਨੇ ਵਿਭਾਗਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਾਮਜਿਕ ਮੁਦਿਆਂ ਨਾਲ ਜੋੜਨ ਵਿੱਚ ਇਹ ਖੋਜ ਮਹਤੱਵਪੂਰਨ ਭੂਮਿਕਾ ਨਿਭਾ ਸਕਦੀ ਹੈ।  ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਖੋਜ ਦੇ ਨਤੀਜਿਆਂ ਨੂੰ ਕਲਮਬੰਦ ਕਰ ਪ੍ਰਕਾਸ਼ਿਤ ਕਰਨ ਲਈ ਵੀ ਪ੍ਰੇਰਿਤ ਕੀਤਾ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ