Saturday, July 27, 2024  

ਪੰਜਾਬ

ਨਕਲੀ ਸਰਟੀਫਿਕੇਟ ਦੇ ਆਧਾਰ 'ਤੇ ਵਕੀਲ ਬਣੇ ਆਪ ਆਗੂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ: ਐਡਵੋਕੇਟ ਧਾਰਨੀ

April 12, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 12 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਬੀਤੇ ਦਿਨੀਂ ਸਮੁੱਚੇ ਵਕੀਲ ਭਾਈਚਾਰੇ ਨੂੰ ਉਦੋਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਵਕਾਲਤ ਦੇ ਪਵਿੱਤਰ ਪੇਸ਼ੇ ਨਾਲ ਜੁੜ ਕੇ ਲੋਕਾਂ ਅਤੇ ਕਾਨੂੰਨ ਨਾਲ ਖਿਲਵਾੜ ਕਰ ਰਹੇ ਆਮ ਆਦਮੀ ਪਾਰਟੀ ਦੇ ਇੱਕ ਆਗੂ ਦਾ ਬਾਰਵੀਂ ਜਮਾਤ ਦਾ ਸਰਟੀਫਿਕੇਟ ਪੁਲਿਸ ਜਾਂਚ ਦੌਰਾਨ ਨਕਲੀ ਨਿੱਕਲਿਆ।ਉਪਰੋਕਤ ਦਾਅਵਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਰ ਕੌਂਸਲ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕੀਤਾ।ਐਡਵੋਕੇਟ ਧਾਰਨੀ ਨੇ ਦੱਸਿਆ ਕਿ ਲੁਧਿਆਣਾ ਵਿਖੇ ਵਕਾਲਤ ਕਰਨ ਵਾਲਾ ਪ੍ਰਿਤਪਾਲ ਸਿੰਘ ਸੰਧੂ ਜੋ ਕਿ ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਵਿੰਗ ਦਾ ਵਰਕਿੰਗ ਪ੍ਰਧਾਨ ਸੀ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਕਿਸੇ ਦੂਸਰੇ ਵਿਅਕਤੀ ਦੀ ਡਿਗਰੀ ਜਾਅਲੀ ਹੋਣ ਦੇ ਦੋਸ਼ ਲਗਾਏ ਸਨ ਪਰ ਮਾਮਲੇ ਦੀ ਪੜਤਾਲ ਦੌਰਾਨ ਸ਼ਿਕਾਇਤ ਕਰਨ ਵਾਲੇ ਪਰਮਿੰਦਰ ਸਿੰਘ ਸੰਧੂ ਦਾ ਖੁਦ ਦਾ ਬਾਰਵੀਂ ਜਮਾਤ ਦਾ ਸਰਟੀਫਿਕੇਟ ਹੀ ਜਾਅਲੀ ਨਿੱਕਲਿਆ ਜਿਸ ਦੇ ਆਧਾਰ 'ਤੇ ਉਸ ਨੇ ਲਾਅ ਦੀ ਡਿਗਰੀ ਵਿੱਚ ਦਾਖਲਾ ਲਿਆ ਸੀ।ਐਡਵੋਕੇਟ ਧਾਰਨੀ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ 'ਤੇ ਪੁਲਿਸ ਨੂੰ ਮਜ਼ਬੂਰਨ ਪਰਮਿੰਦਰ ਸਿੰਘ ਸੰਧੂ ਵਿਰੁੱਧ ਕਾਰਵਾਈ ਕਰਨੀ ਪਈ ਨਹੀਂ ਤਾਂ ਆਮ ਆਦਮੀ ਪਾਰਟੀ ਦੇ ਇਸ ਚਹੇਤੇ ਦੀ ਅਸਲੀਅਤ ਲੋਕਾਂ ਸਾਹਮਣੇ ਹਾਲੇ ਵੀ ਨਹੀਂ ਸੀ ਆਉਣੀ।ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਸੰਧੂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਵਿਰੁੱਧ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ ਤਾਂ ਜੋ ਮੁੜ ਕੋਈ ਵਿਅਕਤੀ ਵਕਾਲਤ ਦੇ ਪਵਿੱਤਰ ਪੇਸ਼ੇ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ