Saturday, July 27, 2024  

ਪੰਜਾਬ

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੇੜੇ ਸਫਾਈ ਰੱਖਣ ਲਈ ਕੀਤਾ ਜਾਗਰੂਕ

April 12, 2024

ਸ੍ਰੀ ਫ਼ਤਹਿਗੜ੍ਹ ਸਾਹਿਬ/12 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਵੱਧ ਰਹੇ ਤਾਪਮਾਨ ਕਾਰਨ ਅਤੇ ਖੇਤਾਂ  ਵਿੱਚੋਂ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਂਆਂ ਤਾਰਾਂ ਵਿੱਚ ਸਪਾਰਕ ਹੋਣ ਕਾਰਨ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗਣ ਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ.ਸੰਦੀਪ ਕੁਮਾਰ ਰਿਣਵਾ ਨੇ ਬਲਾਕ ਖੇੜਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟ੍ਰਾਂਸਫਰਮਰਾਂ ਨੇੜੇ ਸਾਫ ਸਫਾਈ ਰੱਖਣ ਲਈ ਜਾਗਰੂਕ ਕੀਤਾ। ਉਹਨਾਂ ਨੂੰ ਕਿਹਾ ਕਿ ਜੇਕਰ ਬਿਜਲੀ ਕਾਰਨ ਫਸਲ ਨੂੰ ਅੱਗ ਲਗਦੀ ਹੈ ਤਾਂ ਤੁਰੰਤ ਪੀ.ਐਸ.ਪੀ.ਸੀ.ਐਲ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ 96461-06835, 96461-06836 ਜਾਂ 1912 ਤੇ ਤੁਰੰਤ ਸੰਪਰਕ ਕੀਤਾ ਜਾਵੇ। ਉਹਨਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਮੇਂ ਸਮੇਂ ਤੇ ਆਪਣੇ ਖੇਤਾਂ ਦਾ ਦੌਰਾ ਕਰਕੇ ਫ਼ਸਲ ਦਾ ਨਰੀਖਣ ਕਰਨ  ਤਾਂ ਜੋ ਫ਼ਸਲ ਦਾ ਨੁਕਸਾਨ ਨਾ ਹੋਵੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।ਇਸ ਮੌਕੇ ਖੇਤੀਬਾੜੀ ਅਫ਼ਸਰ ਖੇੜਾ, ਡਾ.ਇਕਬਾਲਜੀਤ ਸਿੰਘ, ਖੇਤੀ ਵਿਕਾਸ ਅਫ਼ਸਰ ਡਾ.ਪੁਨੀਤ ਕੁਮਾਰ, ਏ.ਟੀ.ਐਮ. ਰਾਜਵੀਰ ਸਿੰਘ ਅਤੇ ਅਗਾਂਹਵਧੂ ਕਿਸਾਨ ਲਖਵੀਰ ਸਿੰਘ, ਸੰਦੀਪ ਸਿੰਘ, ਸਰਵਜੀਤ ਸਿੰਘ, ਰੁਪਿੰਦਰ ਸਿੰਘ, ਹਰਪਾਲ ਸਿੰਘ ਮੌਜੂਦ ਸਨ। 

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ