Saturday, May 25, 2024  

ਖੇਤਰੀ

ਪੋਸਟਲ ਵੋਟ ਦੇ ਹੱਕਦਾਰ ਦਿਵਿਆਂਗ ਤੇ ਬਜੁਰਗ ਵੋਟਰ ਵੀ ਪੋਲਿੰਗ ਬੂਥ ‘ਤੇ ਵੋਟ ਪਾਉਣ ਦੇ ਚਾਹਵਾਨ

April 12, 2024

ਵੇਨੂੰ ਗੋਪਾਲ ਸ਼ਰਮਾ
ਮੰਡੀ ਅਹਿਮਦਗੜ੍ਹ, 12 ਅਪਰੈਲ : ਭਾਵੇਂ ਜਿਲ੍ਹਾ ਪ੍ਰਸ਼ਾਸਨ ਵੱਲੋਂ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਦੇ ਘਰੋਂ ਫਾਰਮ ਭਰਵਾ ਕੇ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਪਰ ਵਿਸ਼ੇਸ ਸਹੂਲਤ ਲਈ ਨਾਮਜ਼ਦ ਕੀਤੇ ਗਏ ਵੋਟਰਾਂ ਵਿੱਚੋਂ ਜਿਆਦਾਤਰ ਨੇ ਇੱਕ ਜੂਨ ਨੂੰ ਖੁਦ ਜਾ ਕੇ ਵੋਟ ਪਾਉਣ ਵਿੱਚ ਰੁਚੀ ਦਿਖਾਈ ਹੈ।ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਅਮਰਗੜ੍ਹ ਦੇ ਸਿਰਫ਼ ਦੋ ਫੀਸਦੀ ਦਿਵਿਆਂਗ ਤੇ ਬਿਰਧ ਵੋਟਰਾਂ ਨੇ ਹੁਣ ਤੱਕ ਡਾਕ ਰਾਹੀਂ ਵੋਟ ਪਾਉਣ ਦੀ ਸਹੂਲਤ ਲੈਣ ਲਈ ਘਰ ਬੈਠੇ ਫਾਰਮ ਭਰੇ ਹਨ। ਜ਼ਿਲ੍ਹਾ ਚੋਣ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕੁੱਲ 2765 ਵਿੱਚੋਂ ਸਿਰਫ਼ 57 ਨੇ ਹੁਣ ਤੱਕ ਇਹ ਸੁਵਿਧਾ ਲੈਣ ਲਈ ਹਾਮੀ ਭਰੀ ਹੈ ਅਤੇ ਹਲਕਾ ਮਲੇਰਕੋਟਲਾ ਦੇ ਕੁੱਲ 2047 ਵੋਟਰਾਂ ਵਿੱਚੋਂ ਸਿਰਫ਼ 39 ਨੇ ਸਰੀਰਕ ਕਮਜੋਰੀ ਕਾਰਨ ਪੋਸਟਲ ਬੈਲਟ ਦੀ ਸਹੂਲਤ ਲਈ ਫਾਰਮ ਭਰੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੋਸਟਲ ਬੈਲਟ ਦੀ ਸਹੂਲਤ ਲਈ ਯੋਗ ਵੋਟਰਾਂ ਦੇ ਰਜਿਸਟਰਡ ਪਤਿਆਂ ‘ਤੇ ਜਾ ਕੇ ਫਾਰਮ ਭਰਨ ਲਈ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਨਿਗਰਾਨੀ ਹੇਠ ਚੋਣ ਅਮਲੇ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਡੀ ਸੀ ਪੱਲਵੀ ਨੇ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਮੂਹ ਦਿਵਿਆਂਗ ਤੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੇ ਘਰਾਂ ਵਿੱਚ ਜਾ ਕੇ ਡਾਕ ਰਾਹੀਂ ਵੋਟ ਪਾਉਣ ਸਬੰਧੀ ਫਾਰਮ ਜਾ ਰਹੇ ਹਨ ਅਤੇ ਜਿਹੜੇ ਵੋਟਰ ਸਹੂਲਤ ਮਿਲਣ ਦੇ ਬਾਵਜੂਦ ਵੀ ਪੋਲਿੰਗ ਬੂਥਾਂ ‘ਤੇ ਜਾ ਕੇ ਈ ਵੀ ਐੱਮ ਰਾਹੀਂ ਆਪਣੀ ਵੋਟ ਦੀ ਵਰਤੋਂ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਪੋਲਿਂਗ ਬੂਥਾਂ ‘ਤੇ ਵਿਸ਼ੇਸ ਪ੍ਰਬੰਧ ਕੀਤੇ ਜਾ ਰਹੇ ਹਨ। ਜਿਲ੍ਹਾ ਮਾਲੇਰਕੋਟਲਾ ਵਿੱਚ 85 ਸਾਲ ਤੋਂ ਵੱਧ ਉਮਰ ਦੇ 2807 ਵੋਟਰਾਂ ਅਤੇ 2005 ਦਿਵਿਆਂਗ ਵੋਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੇ ਘਰਾਂ ਤੋਂ ਫਾਰਮ ਭਰ ਕੇ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਜ਼ਿਲ੍ਹੇ ਵਿੱਚ 1137 ਸਰਵਿਸ ਵੋਟਰ ਹਨ ਅਤੇ 6836 ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਹਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦਿੱਲੀ ਵਿੱਚ 10 ਤੋਂ ਵੱਧ ਝੁੱਗੀਆਂ ਸੜ ਗਈਆਂ, ਕੋਈ ਜ਼ਖਮੀ ਨਹੀਂ ਹੋਇਆ: DFS

ਦਿੱਲੀ ਵਿੱਚ 10 ਤੋਂ ਵੱਧ ਝੁੱਗੀਆਂ ਸੜ ਗਈਆਂ, ਕੋਈ ਜ਼ਖਮੀ ਨਹੀਂ ਹੋਇਆ: DFS

ਬੰਗਾਲ 'ਚ ਟਕਰਾਉਣ ਦੀ ਸੰਭਾਵਨਾ NDRF ਦੀਆਂ ਟੀਮਾਂ ਤਾਇਨਾਤ, ਸੈਨਾ ਅਤੇ ਜਲ ਸੈਨਾ ਅਲਰਟ 'ਤੇ

ਬੰਗਾਲ 'ਚ ਟਕਰਾਉਣ ਦੀ ਸੰਭਾਵਨਾ NDRF ਦੀਆਂ ਟੀਮਾਂ ਤਾਇਨਾਤ, ਸੈਨਾ ਅਤੇ ਜਲ ਸੈਨਾ ਅਲਰਟ 'ਤੇ

ਪੋਰਸ਼ ਕਰੈਸ਼: ਪਰਿਵਾਰ ਦੇ ਡਰਾਈਵਰ ਨੂੰ ਧਮਕੀ ਦੇਣ ਵਾਲੇ ਨਾਬਾਲਗ ਦੋਸ਼ੀ ਦੇ ਦਾਦਾ ਗ੍ਰਿਫਤਾਰ

ਪੋਰਸ਼ ਕਰੈਸ਼: ਪਰਿਵਾਰ ਦੇ ਡਰਾਈਵਰ ਨੂੰ ਧਮਕੀ ਦੇਣ ਵਾਲੇ ਨਾਬਾਲਗ ਦੋਸ਼ੀ ਦੇ ਦਾਦਾ ਗ੍ਰਿਫਤਾਰ

ਟਰੈਕਟਰਾਂ ਦੀ ਲਪੇਟ ’ਚ ਆਉਣ ਨਾਲ ਮੋਟਰਸਾਇਕਲ ਚਾਲਕ ਦੀ ਮੌਤ

ਟਰੈਕਟਰਾਂ ਦੀ ਲਪੇਟ ’ਚ ਆਉਣ ਨਾਲ ਮੋਟਰਸਾਇਕਲ ਚਾਲਕ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਇੱਕ ਲਾਪਤਾ ਫੌਜੀ ਦੀ ਲਾਸ਼ ਸਰਹਿੰਦ ਨੇੜਿਓਂ ਨਹਿਰ 'ਚੋਂ ਮਿਲੀ

ਹਿਮਾਚਲ ਪ੍ਰਦੇਸ਼ ਦੇ ਇੱਕ ਲਾਪਤਾ ਫੌਜੀ ਦੀ ਲਾਸ਼ ਸਰਹਿੰਦ ਨੇੜਿਓਂ ਨਹਿਰ 'ਚੋਂ ਮਿਲੀ

ਦੋ ਮੁਕੱਦਮਿਆਂ ਵਿਚ ਭਗੌੜੇ ਕਾਬੂ

ਦੋ ਮੁਕੱਦਮਿਆਂ ਵਿਚ ਭਗੌੜੇ ਕਾਬੂ

ਵਿਆਹੁਤਾ ਵੱਲੋਂ ਭੇਦ ਭਰੇ ਹਾਲਾਤਾਂ ਚ ਖੁਦਕੁਸ਼ੀ

ਵਿਆਹੁਤਾ ਵੱਲੋਂ ਭੇਦ ਭਰੇ ਹਾਲਾਤਾਂ ਚ ਖੁਦਕੁਸ਼ੀ

ਸੋਨੇ ਦੇ ਚਮਚ ਲੈ ਕੇ ਪੈਦਾ ਹੋਣ ਵਾਲੇ ਕਦੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਨਹੀਂ ਸਮਝ ਸਕਦੇ

ਸੋਨੇ ਦੇ ਚਮਚ ਲੈ ਕੇ ਪੈਦਾ ਹੋਣ ਵਾਲੇ ਕਦੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਨਹੀਂ ਸਮਝ ਸਕਦੇ

ਅੰਬਾਲਾ : ਸੜਕ ਹਾਦਸੇ ’ਚ ਪਰਿਵਾਰ ਦੇ 7 ਜੀਆਂ ਦੀ ਮੌਤ

ਅੰਬਾਲਾ : ਸੜਕ ਹਾਦਸੇ ’ਚ ਪਰਿਵਾਰ ਦੇ 7 ਜੀਆਂ ਦੀ ਮੌਤ

ਸ੍ਰੀ ਚਮਕੌਰ ਸਾਹਿਬ : ਜੀਪ ਪਲਟਣ ਕਾਰਨ 4 ਮੌਤਾਂ, 12 ਜ਼ਖ਼ਮੀ, 1 ਬੱਚਾ ਪਾਣੀ ’ਚ ਰੁੜਿਆ, ਭਾਲ ਜਾਰੀ

ਸ੍ਰੀ ਚਮਕੌਰ ਸਾਹਿਬ : ਜੀਪ ਪਲਟਣ ਕਾਰਨ 4 ਮੌਤਾਂ, 12 ਜ਼ਖ਼ਮੀ, 1 ਬੱਚਾ ਪਾਣੀ ’ਚ ਰੁੜਿਆ, ਭਾਲ ਜਾਰੀ