Saturday, July 27, 2024  

ਖੇਤਰੀ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

April 12, 2024

ਸਮਰਾਲਾ 12 ਅਪ੍ਰੈਲ (ਭਾਰਦਵਾਜ) :  ਵਿਸਾਖੀ ਆਸ, ਸਕਾਰਾਤਮਕਤਾ ਤੇ ਖੁਸ਼ੀ ਦਾ ਮੌਸਮ ਹੈ । ਵਿਸਾਖੀ ਦੇ ਪਵਿੱਤਰ ਮੌਕੇ ਉੱਪਰ ਟੈਗੋਰ ਗਲੋਬਲ ਸਕੂਲ ਸੀ.ਸੈ. ਸਮਰਾਲਾ ਵਿਖੇ ਪੰਜਾਬੀ ਸੱਭਿਆਚਾਰ ‘ਤੇ ਅਧਾਰਿਤ ਸਮਾਗਮ ਡਾਇਰੈਕਟਰ ਸ੍ਰੀ ਬਾਲ ਕ੍ਰਿਸ਼ਨ ਅਨੇਜਾ ਜੀ ਅਤੇ ਸ੍ਰੀਮਤੀ ਸਵਾਤੀ ਅਨੇਜਾ ਜੀ ਦੀ ਸਰਪ੍ਰਸਤੀ ਅਧੀਨ ਹੋਇਆ । ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਸਾਖੀ ਸੰਬੰਧੀ ਪੰਜਾਬੀ ਅਤੇ ਅੰਗਰੇਜੀ ਭਾਸ਼ਾ ਵਿੱਚ ਭਾਸ਼ਣ ਦਿੱਤਾ ਗਿਆ ਜਿਸ ਵਿੱਚ ਪੰਜਾਬ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹੱਤਤਾ ਸੰਬੰਧੀ ਦੱਸਿਆ ਗਿਆ ਹੈ ।ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ, ਲੋਕ-ਗੀਤ ਅਤੇ ਗਿੱਧੇ- ਭੰਗੜੇ ਦੀ ਪੇਸ਼ਕਾਰੀ ਕੀਤੀ ਗਈ ਇਸ ਮੌਕੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਪਿ੍ਰੰ. ਸ੍ਰੀ ਮਨੋਜ ਕੁਮਾਰ ਜੀ ਨੇ ਕਿਹਾ ਕਿ ਮਾਨਵਤਾ ਦੀ ਰੱਖਿਆ ਤੇ ਅੱਤਿਆਚਾਰ ਦਾ ਨਾਸ਼ ਕਰਨ ਲਈ ਇਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਵਿਸਾਖੀ ਦਾ ਦਿਨ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਨ ਦਾ ਦਿਨ ਵੀ ਹੈ, ਕਿਉਂਕਿ ਇਸੇ ਦਿਨ 1919 ‘ਚ ਜਲਿਆਂਵਾਲੇ ਬਾਗ ਵਿਚ ਜਨਰਲ ਡਾਇਰ ਨੇ ਨਿਰਦੋਸ਼ ਭਾਰਤੀਆਂ ‘ਤੇ ਗੋਲੀਆਂ ਚਲਾ ਕੇ ਹਜ਼ਾਰਾਂ ਲੋਕਾਂ ਨੂੰ ਸ਼ਹੀਦ ਕਰ ਦਿੱਤਾ ਸੀ । ਦੇਸ਼ ਦੇ ਅੰਨਦਾਤਾ ਕਿਸਾਨ ਇਸੇ ਦਿਨ ਆਪਣੇ ਖੇਤਾਂ ‘ਚ ਖੜੀ ਕਣਕ ਦੀ ਸੁਨਹਿਰੀ ਫਸਲ ਦੀ ਕਟਾਈ ਸ਼ੁਰੂ ਕਰਦੇ ਹਨ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹਨ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਆਪਣੇ ਹੱਕਾਂ ਅਤੇ ਨੈਤਿਕ ਜਿੰਮੇਵਾਰੀਆਂ ਪ੍ਰਤੀ ਸੁਚੇਤ ਹੋ ਕੇ ਸਮਾਜ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸੰਦੇਸ਼ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ