Saturday, July 27, 2024  

ਪੰਜਾਬ

ਫੂਡ ਸੇਫਟੀ ਟੀਮ ਨੇ ਨਰਾਤਿਆਂ ਦੇ ਮੱਦੇਨਜ਼ਰ ਖਾਣ-ਪੀਣ  ਵਾਲੀਆਂ ਵਸਤਾਂ ਦੇ ਭਰੇ ਸੈਂਪਲ

April 13, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਕਮਿਸ਼ਨਰ ਫੂਡ ਐਂਡ ਡਰੱਗਜ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਾਤਿਆਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਸਰਹਿੰਦ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਨਰਾਤਿਆਂ ਦੇ ਵਰਤਾਂ ਵਿੱਚ ਖਾਣ ਪੀਣ ਲਈ ਵਰਤੀਆਂ ਜਾਂਦੀਆਂ ਵਸਤਾਂ ਦੇ ਸੈਂਪਲ ਭਰ ਕੇ ਟੈਸਟ ਕਰਾਉਣ ਲਈ ਸਟੇਟ ਫੂਡ ਲੈਬਾਟਰੀ ਨੂੰ ਭੇਜੇ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਨਰਾਤਿਆਂ ਦੇ ਵਰਤਾਂ ਨੂੰ ਮੁੱਖ ਰੱਖਦੇ ਹੋਏ ਇਹਨਾਂ ਸੈਂਪਲਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਖਾਣ ਪੀਣ ਦਾ ਸਾਫ ਸੁਥਰਾ ਸਾਮਾਨ ਮੁਹਈਆ ਕਰਵਾਇਆ ਜਾ ਸਕੇ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਣ ਪੀਣ ਦੀਆਂ ਵਸਤਾਂ ਸਾਫ ਸੁਥਰੀਆਂ ਤੇ ਭਰੋਸੇਯੋਗ ਦੁਕਾਨਾਂ ਤੋਂ ਹੀ ਖਰੀਦਣ ਅਤੇ ਵਸਤਾਂ ਦੀ ਐਕਸਪਾਇਰੀ ਡੇਟ ਜਰੂਰ ਚੈੱਕ ਕਰ ਲੈਣ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਵੇਚੇ ਜਾਣ ਵਾਲੇ ਸਮਾਨ ਦੀ ਗੁਣਵੱਤਾ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣ। ਫੂਡ ਸੇਫਟੀ ਅਫਸਰ ਕੰਵਰਦੀਪ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਸਰਹਿੰਦ ਸ਼ਹਿਰ ਦੀਆਂ ਵੱਖ ਵੱਖ ਬੇਕਰੀਆਂ ਤੋਂ ਭਰੇ ਸੈਂਪਲਾਂ ਨੂੰ  ਸਟੇਟ ਫੂਡ ਲੈਬ ਵਿਖੇ ਟੈਸਟਿੰਗ ਲਈ ਭੇਜ ਦਿੱਤਾ ਗਿਆ ਹੈ ਜਿਸ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ