Monday, May 06, 2024  

ਚੰਡੀਗੜ੍ਹ

ਲੋਕ ਸਭਾ ਚੋਣਾਂ-2024 : ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

April 13, 2024

ਪ੍ਰੋ. ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ ਤੇ ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ ਲੜਨਗੇ ਚੋਣ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਸ਼ਨੀਵਾਰ ਨੂੰ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਲਈ ਖ਼ਾਲਸਾ ਸਾਜਨਾ ਦਿਵਸ ਦੀ ਚੋਣ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨ.ਕੇ. ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖ਼ਾਲਸਾ, ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਤੇ ਸੰਗਰੂਰ ਤੋਂ ਇਕਬਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ।
ਇਸ ਤੋਂ ਪਹਿਲਾਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਪਰ ਭਾਜਪਾ ਵੱਲੋਂ ਕੁਝ ਦਿਨ ਪਹਿਲਾਂ ਐਲਾਨੀ ਗਈ ਪਹਿਲੀ ਸੂਚੀ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਦੋਵੇਂ ਪਾਰਟੀਆਂ ਵੱਖੋਂ-ਵੱਖ ਲੋਕ ਸਭਾ ਚੋਣਾਂ ਲੜਨਗੀਆਂ। ਜ਼ਿਕਰਯੋਗ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖੋ ਵੱਖ ਲੜੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਨੇ ਕੁਝ ਦਿਨ ਪਹਿਲਾਂ ਆਪਣੀ ਪਹਿਲੀ ਸੂਚੀ ਵਿੱਚ ਪੰਜ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਸੀ। ਭਾਜਪਾ ਨੇ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਅਤੇ ਫ਼ਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ

ਦੇਸ਼ ਦੇ ਸਿਹਤ ਢਾਂਚਾ ਵਿਸ਼ਵ ਪੱਧਰ ਦਾ ਹੋਇਆ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਦੇਸ਼ ਦੇ ਸਿਹਤ ਢਾਂਚਾ ਵਿਸ਼ਵ ਪੱਧਰ ਦਾ ਹੋਇਆ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਯੂਟੀ ਅਤੇ ਐਮਸੀ ਦੇ ਕਰਮਚਾਰੀ ਮਈ ਦਿਵਸ ਮਨਾ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਨ ਦਾ ਪ੍ਰਣ ਕਰਨਗੇ

ਯੂਟੀ ਅਤੇ ਐਮਸੀ ਦੇ ਕਰਮਚਾਰੀ ਮਈ ਦਿਵਸ ਮਨਾ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਨ ਦਾ ਪ੍ਰਣ ਕਰਨਗੇ