Saturday, July 27, 2024  

ਚੰਡੀਗੜ੍ਹ

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਨੇ ਵਿਸਾਖੀ ਮੌਕੇ ਭੇਟ ਕੀਤੀਆਂ ਦਸਤਾਰਾਂ

April 15, 2024

ਸ੍ਰੀ ਫ਼ਤਹਿਗੜ੍ਹ ਸਾਹਿਬ/15 ਅਪਰੈਲ:
(ਰਵਿੰਦਰ ਸਿੰਘ ਢੀਂਡਸਾ)

ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸੈਕਟਰ 8-ਸੀ, ਚੰਡੀਗੜ੍ਹ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ 'ਤੇ  ਸੁਖਜਿੰਦਰ ਸਿੰਘ ਬਹਿਲ (ਪ੍ਰਧਾਨ), ਭੁਪਿੰਦਰ ਸਿੰਘ (ਜਨਰਲ ਸਕੱਤਰ), ਸਤਨਾਮ ਸਿੰਘ ਰੰਧਾਵਾ (ਕਨਵੀਨਰ) ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਚੰਡੀਗੜ੍ਹ ਦੇ 82 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਇਸ ਸਮਾਗਮ ਚ ਮੁੱਖ ਸੇਵਾਦਾਰ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਨੇ ਦਸਤਾਰਬੰਦੀ ਮੁਕਾਬਲੇ ਦੇ ਜੇਤੂਆਂ ਨੂੰ ਦਸਤਾਰਾਂ ਭੇਟ ਕੀਤੀਆਂ ਅਤੇ ਸਿੱਖੀ ਨੂੰ ਅਪਨਾਉਣ ਅਤੇ ਦਸਤਾਰ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਕੁਰਬਾਨੀਆਂ ਨਾਲ ਭਰਿਆ ਸਿੱਖ ਇਤਿਹਾਸ ਸਾਡੇ ਰੋਮ ਰੋਮ ਵਿੱਚ ਵਸਿਆ ਹੋਇਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਖਾਲਸੇ ਦੇ ਕੁਰਬਾਨੀ ਭਰੇ ਇਤਿਹਾਸ ਨਾਲ ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਜੋੜਿਆ। ਸ੍ਰੀ ਗੁਰੂ ਹਰਕ੍ਰਿਸ਼ਨ ਸ. ਸ. ਪਬਲਿਕ ਸਕੂਲ ਚੰਡੀਗੜ੍ਹ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੰਡੀਗੜ੍ਹ ਅਤੇ ਭਾਈ ਜੈਤਾ ਜੀ ਫਾਊਂਡੇਸ਼ਨ ਚੰਡੀਗੜ ਦੇ  ਵਿਦਿਆਰਥੀਆਂ ਨੇ ਇਸ ਦਸਤਾਰਬੰਦੀ ਮੁਕਾਬਲੇ ਵਿਚ ਭਾਗ ਲਿਆ । ਇਸ ਵਿੱਚ ਉਮਰ ਵਰਗ (7 ਤੋਂ 11 ਸਾਲ) ਵਿੱਚ ਗੁਰਪ੍ਰਤਾਪ ਸਿੰਘ ਨੇ ਪਹਿਲਾ ਸਥਾਨ,ਸੁਖਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਸਹਿਜਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਉਮਰ ਵਰਗ (12 ਤੋਂ 17 ਸਾਲ) ਵਿੱਚ ਸ਼ਰਨਜੀਤ ਕੌਰ ਅਤੇ ਗੁਰਬੀਰ ਸਿੰਘ ਨੇ (ਪਹਿਲਾ ਸਥਾਨ) ,ਅਰਸ਼ਦੀਪ ਸਿੰਘ ਅਤੇ ਪਰਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਡਾ. ਜ਼ੋਰਾ ਸਿੰਘ ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਨੇ ਦਸਤਾਰਬੰਦੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ ਕੀਤੀਆਂ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਡਾ. ਜ਼ੋਰਾ ਸਿੰਘ ਦਾ ਵਿਸ਼ੇਸ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਸੇਵਾ ਦੀ ਸਲਾਘਾ ਕੀਤੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ