Monday, March 24, 2025  

ਚੰਡੀਗੜ੍ਹ

‘ਆਪ’ ਨੇ ਪੰਜਾਬ ਲਈ 4 ਤੇ ਭਾਜਪਾ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

April 16, 2024

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/16 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਰਾਜਾਂ ਵਿੱਚ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ। ਤੀਜੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਸੂਚੀ ਮੁਤਾਬਕ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਅਤੇ ਲੁਧਿਆਣਾ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸੇ ਦੌਰਾਨ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਭਾਜਪਾ ਵੱਲੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਹੁਸ਼ਿਆਰਪੁਰ ਤੋਂ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਮਹਿਜ਼ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਈ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

डीएवी कॉलेज, सेक्टर 10: गैर-शिक्षण कर्मचारी संघ ने फिर से चुना अपना नेतृत्व

ਪੰਜਾਬ ਰਾਜ ਭਵਨ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਬਿਹਾਰ ਸਥਾਪਨਾ ਦਿਵਸ

ਚੰਡੀਗੜ੍ਹ ਸਹਿਕਾਰੀ ਬੈਂਕ ਦੇ ਚੇਅਰਮੈਨ ਸਤਿੰਦਰ ਸਿੱਧੂ ਨੂੰ NAFSCOB ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ - ਹਰਪਾਲ ਚੀਮਾ

ਡੀਏਵੀ ਕਾਲਜ ਦੇ ਈਐਲਸੀ ਅਤੇ ਐਲੂਮਨੀ ਐਸੋਸੀਏਸ਼ਨ ਨੇ ਮੌਕ ਪਾਰਲੀਮੈਂਟ 'ਜਨਸੰਸਦ' ਦਾ ਆਯੋਜਨ ਕੀਤਾ

ਚੰਡੀਗੜ੍ਹ ਵਿੱਚ ਤੇਜ਼ ਰਫ਼ਤਾਰ ਪੋਰਸ਼ ਕਾਰ ਨੇ ਦੋਪਹੀਆ ਵਾਹਨ ਸਵਾਰਾਂ ਨੂੰ ਟੱਕਰ ਮਾਰੀ; ਇੱਕ ਦੀ ਮੌਤ

ਡੀਏਵੀ ਕਾਲਜ, ਸੈਕਟਰ 10, ਨੋਇਡਾ ਵਿੱਚ ਹੋਏ ਰਾਸ਼ਟਰੀ ਯੁਵਾ ਮੇਲੇ ਵਿੱਚ ਚਮਕਿਆ

ਬਿਜਲੀ ਕਾਮਿਆਂ ਦੀ ਰੈਲੀ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਦਸੰਬਰ ਅਤੇ ਜਨਵਰੀ ਮਹੀਨੇ ਦੀਆਂ ਤਨਖ਼ਾਹਾਂ ਨਾ ਦੇਣ ਲਈ ਪ੍ਰਸ਼ਾਸਨ ਦੀ ਸਖ਼ਤ ਨਿਖੇਧੀ ਕੀਤੀ ਗਈ

ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

ਏਡਿਡ ਕਾਲਜ ਦੇ ਨਾਨ-ਟੀਚਿੰਗ ਸਟਾਫ ਨੇ 6ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇਣ ਲਈ ਯੂਟੀ ਅਧਿਕਾਰੀਆਂ ਦਾ ਧੰਨਵਾਦ ਕੀਤਾ