Monday, May 06, 2024  

ਕੌਮੀ

ਚੋਣ ਕਮਿਸ਼ਨ ਵੱਲੋਂ ਰਣਦੀਪ ਸੁਰਜੇਵਾਲਾ ’ਤੇ 48 ਘੰਟਿਆਂ ਲਈ ਚੋਣ ਪ੍ਰਚਾਰ ’ਤੇ ਰੋਕ

April 16, 2024

ਏਜੰਸੀਆਂ
ਨਵੀਂ ਦਿੱਲੀ/16 ਅਪ੍ਰੈਲ : ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ’ਤੇ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਮੰਗਲਵਾਰ ਸ਼ਾਮ 6 ਵਜੇ ਤੋਂ ਅਗਲੇ 48 ਘੰਟਿਆਂ ਤੱਕ ਸੁਰਜੇਵਾਲਾ ਦੇ ਰੈਲੀ ਅਤੇ ਜਨਸਭਾ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਉਹ 18 ਅਪ੍ਰੈਲ ਨੂੰ ਸ਼ਾਮ 6 ਵਜੇ ਤਕ ਨਾ ਕੋਈ ਚੋਣ ਪ੍ਰਚਾਰ ਕਰ ਸਕਣਗੇ ਅਤੇ ਨਾ ਹੀ ਕੋਈ ਰੈਲੀ ਅਤੇ ਇੰਟਰਵਿਊ ਕਰ ਸਕਣਗੇ। ਚੋਣ ਕਮਿਸ਼ਨ ਨੇ ਸੁਰਜੇਵਾਲਾ ਖਿਲਾਫ਼ ਇਹ ਐਕਸ਼ਨ ਮਥੁਰਾ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਰੀ ਹੇਮਾ ਮਾਲਿਨੀ ’ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ’ਚ ਲਿਆ ਹੈ। ਦੱਸਣਾ ਬਣਦਾ ਹੈ ਕਿ ਸੁਰਜੇਵਾਲਾ ਨੇ ਹਰਿਆਣਾ ਦੇ ਕੈਥਲ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੀ ਨੇਤਾ ਅਤੇ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ ’ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਬਿਆਨ ’ਤੇ ਵਿਵਾਦ ਵਧਣ ਤੋਂ ਬਾਅਦ ਸੁਰਜੇਵਾਲਾ ਨੇ ਸਫਾਈ ਦਿੱਤੀ ਸੀ ਕਿ ਮੇਰਾ ਇਰਾਦਾ ਉਨ੍ਹਾਂ ਦਾ (ਹੇਮਾ ਮਾਲਿਨੀ) ਅਪਮਾਨ ਕਰਨਾ ਜਾਂ ਫਿਰ ਉਨ੍ਹਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਵਾਇਰਲ ਵੀਡੀਓ ’ਚ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਬੀਤੀ 9 ਅਪ੍ਰੈਲ ਨੂੰ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੂੰ ਹਮੇ ਮਾਲਿਨੀ ਖਿਲਾਫ ਇਤਰਾਜ਼ਯੋਗ ਟਿੱਪਣੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ