Monday, May 06, 2024  

ਕੌਮੀ

ਦਿੱਲੀ ਆਬਕਾਰੀ ਨੀਤੀ ਮਾਮਲਾ : ‘ਆਪ’ ਦਾ ਖਜ਼ਾਨਚੀ ਚੰਨਪ੍ਰੀਤ ਸਿੰਘ ਈਡੀ ਵੱਲੋਂ ਗ੍ਰਿਫ਼ਤਾਰ

April 16, 2024

ਏਜੰਸੀਆਂ
ਨਵੀਂ ਦਿੱਲੀ/16 ਅਪ੍ਰੈਲ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗੋਆ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਦੇ ਫੰਡਾਂ ਦਾ ਪ੍ਰਬੰਧ ਕਰਨ ਵਾਲੇ ਖਜ਼ਾਨਚੀ ਚੰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਸੋਮਵਾਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਚੰਨਪ੍ਰੀਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ’ਚ ਇਹ 17ਵੀਂ ਗ੍ਰਿਫ਼ਤਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸੇ ਮਾਮਲੇ ’ਚ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ । ਉਹ ਤਿਹਾੜ ਜੇਲ ’ਚ ਬੰਦ ਹਨ। ਚੰਨਪ੍ਰੀਤ ਸਿੰਘ ਨੂੰ ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ ਨੇ ਵੀ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਸੀਬੀਆਈ ਦੀ ਐਫਆਈਆਰ ’ਤੇ ਆਧਾਰਤ ਹੈ। ਈ.ਡੀ. ਨੇ ਪਹਿਲਾਂ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਚੰਨਪ੍ਰੀਤ ਸਿੰਘ ਨੇ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਲਈ ਪ੍ਰਚਾਰ ਕਰਨ ਵਾਲੇ ਲੋਕਾਂ, ਸਰਵੇਖਣ ਕਰਨ ਵਾਲਿਆਂ, ਏਰੀਆ ਮੈਨੇਜਰਾਂ, ਅਸੈਂਬਲੀ ਮੈਨੇਜਰਾਂ ਅਤੇ ਹੋਰਾਂ ਲਈ ਨਕਦ ਭੁਗਤਾਨ ਦਾ ਪ੍ਰਬੰਧ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ