Monday, May 06, 2024  

ਪੰਜਾਬ

ਜਲੰਧਰ ਤੋਂ ਸੀਪੀਆਈ (ਐਮ) ਉਮੀਦਵਾਰ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਦੀ ਚੋਣ ਮੁਹਿੰਮ ਤੇਜ਼

April 16, 2024

13 ਮਈ ਨੂੰ ਵਿਸ਼ਾਲ ਰੈਲੀ ਕਰ ਕੇ ਕਾਗਜ਼ ਦਾਖ਼ਲ ਕੀਤੇ ਜਾਣਗੇ : ਕਾਮਰੇਡ ਸੇਖੋਂ

ਰੋਗਿਜ਼ ਸੋਢੀ
ਜਲੰਧਰ/16 ਅਪ੍ਰੈਲ : ਸੀਪੀਆਈ (ਐਮ) ਦੇ ਜਲੰਧਰ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕੀਤਾ । ਇਸ ਮੌਕੇ ਹਲਕਾ ਜਲੰਧਰ ਤੋਂ ਸੀਪੀਆਈ (ਐਮ) ਦੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਅਤੇ ਚੋਣ ਮੁਹਿੰਮ ਕਮੇਟੀ ਦੇ ਕਨਵੀਨਰ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਹਾਜ਼ਰ ਸਨ ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਸੀਪੀਆਈ (ਐਮ) ਦੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਦੇ ਸਕੱਤਰੇਤ ਮੈਂਬਰਾਂ ਦੀ ਮੀਟਿੰਗ ਕਰਕੇ ਵਿਧਾਨ ਸਭਾ ਹਲਕਿਆਂ ਅੰਦਰ ਚੋਣ ਮੁਹਿੰਮ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ । ਕਾਮਰੇਡ ਸੇਖੋਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਚੋਣਾਂ ਦੌਰਾਨ ਕਿਾਊ ਮਾਲ ਬਣ ਗਏ ਹਨ । ਜਿਹੜੀ ਪਾਰਟੀ ਨੂੰ ਇਹ ਨਿੰਦਦੇ ਹਨ, ਉਸ ਵਿਚ ਸ਼ਾਮਲ ਹੋ ਕੇ ਉਹ ਉਸ ਪਾਰਟੀ ਨੂੰ ਵੀ ਦੁੱਧ ਧੋਤਾ ਦੱਸਣ ਲੱਗ ਜਾਂਦੇ ਹਨ ਅਤੇ ਉਸ ਪਾਰਟੀ ਲਈ ਵੀ ਇਹ ਸਾਫ਼ ਸੁਥਰੇ ਬਣ ਜਾਂਦੇ ਹਨ। ਇਨ੍ਹਾਂ ਦੇ ਖਰੀਦਦਾਰ ਸਿਰਫ ਫ਼ਿਰਕੂ ਪਾਰਟੀ ਭਾਜਪਾ ਅਤੇ ਕਾਰਪੋਰੇਟ ਘਰਾਣੇ ਹਨ । ਚੁਣਾਵੀ ਬਾਂਡ ਫੰਡਾਂ ਰਾਹੀਂ ਵੱਡੀਆਂ ਰਕਮਾਂ ਪ੍ਰਾਪਤ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਆਪਣੇ ਆਪ ਨੂੰ ਭਿ੍ਰਸ਼ਟਾਚਾਰ ਮੁਕਤ ਰਾਜਸੀ ਪਾਰਟੀ ਕਹਿ ਰਹੀ ਹੈ । ਦੂਸਰੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਭਿ੍ਰਸ਼ਟਾਚਾਰ ਦੇ ਦੋਸ਼ ਲਗਾ ਕੇ ਈਡੀ, ਆਮਦਨ ਕਰ ਵਿਭਾਗ, ਸੀਬੀਆਈ ਅਤੇ ਹੋਰ ਏਜੰਸੀਆਂ ਨੂੰ ਆਪਣੇ ਹੱਥ ਠੋਕਾ ਬਣਾ ਕੇ ਉਨ੍ਹਾਂ ਨੂੰ ਦੀ ਦੁਰਵਰਤੋਂ ਕਰ ਰਹੀ ਹੈ ।
ਭਾਜਪਾ ਦੇ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੇ ਨਾਅਰੇ ਦੀ ਫੂਕ ਨਿਕਲ ਗਈ ਹੈ । ਅਮੀਰ ਹੋਰ ਅਮੀਰ ਹੋਇਆ ਅਤੇ ਗਰੀਬ ਹੋਰ ਗਰੀਬ ਹੋ ਗਿਆ ਹੈ । ਵਿਕਾਸ ਸਿਰਫ ਕਾਰਪੋਰੇਟ ਘਰਾਣਿਆਂ ਤੇ ਹੋਰ ਪੂੰਜੀਪਤੀਆਂ ਦਾ ਹੋਇਆ ਹੈ । ਮੋਦੀ ਦੇ 10 ਸਾਲ ਦੇ ਰਾਜ ਅੰਦਰ ਫ਼ਿਰਕਾਪ੍ਰਸਤੀ, ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਵਧੀ ਹੈ। ਕਤਲੋਗਾਰਤ, ਕਿਸਾਨ-ਮਜ਼ਦੂਰਾਂ ਤੇ ਮੁਲਾਜ਼ਮਾਂ ਅਤੇ ਹੋਰ ਕਿਰਤੀ ਵਰਗ ’ਤੇ ਅੱਤਿਆਚਾਰਾਂ ਵਿੱਚ ਭਾਰੀ ਵਾਧਾ ਹੋਇਆ ਹੈ ।
ਕਾਮਰੇਡ ਸੇਖੋਂ ਨੇ ਕਿਹਾ ਕਿ ਸਿਰਫ ਤੇ ਸਿਰਫ ਸੀਪੀਆਈ (ਐਮ) ਨੇ ਅਮੀਰ ਘਰਾਣਿਆਂ ਤੋਂ ਕਦੀ ਚੋਣ ਫੰਡ ਨਹੀਂ ਲਿਆ, ਸਗੋਂ 35 ਲੱਖ ਰੁਪਏ ਦਾ ਬੈਂਕ ਡਰਾਫਟ ਟਾਟਾ, ਬਿਰਲਾ ਜਿਹੇ ਘਰਾਣਿਆਂ ਵੱਲੋਂ ਭੇਜਿਆ ਪਾਰਟੀ ਫ਼ੰਡ ਵਾਪਸ ਕੀਤਾ ਗਿਆ ਸੀ । ਸੀਪੀਆਈ (ਐਮ) ਕਿਰਤੀ ਲੋਕਾਂ ਦੀ ਪਾਰਟੀ ਹੈ ਅਤੇ ਕਿਰਤੀ ਲੋਕਾਂ ਤੋਂ ਹੀ ਚੋਣ ਫੰਡ ਲੈ ਕੇ ਚੋਣਾਂ ਲੜੀਆਂ ਜਾਂਦੀਆਂ ਹਨ । ਅਮੀਰ ਘਰਾਣਿਆਂ ਤੋਂ ਫੰਡ ਲੈ ਕੇ ਚੋਣਾਂ ਲੜਨ ਵਾਲੀ ਕੋਈ ਵੀ ਪਾਰਟੀ ਅਮੀਰਾਂ ਦੀ ਲੁੱਟ ਨੂੰ ਰੋਕ ਨਹੀਂ ਸਕਦੀ ।
ਕਾਮਰੇਡ ਸੇਖੋਂ ਨੇ ਦੱਸਿਆ ਕਿ 13 ਮਈ ਨੂੰ ਵੱਡਾ ਇਕੱਠ ਕਰਕੇ ਜਲੰਧਰ ਚੋਣ ਦਫ਼ਤਰ ਵੱਲ ਮਾਰਚ ਕਰਦੇ ਹੋਏ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਦੇ ਕਾਗਜ਼ ਦਾਖਲ ਕਰਵਾਏ ਜਾਣਗੇ । ਮੀਟਿੰਗ ’ਚ ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਜਲੰਧਰ ਦਫ਼ਤਰ ਵਿਖੇ ਪਾਰਟੀ ਦੇ ਜ਼ਿਲ੍ਹਾ ਆਗੂਆਂ ਤੇ ਹੋਰ ਸਾਥੀਆਂ ਦੀ ਜਨਰਲ ਬਾਡੀ ਮੀਟਿੰਗ 20 ਅਪ੍ਰੈਲ ਨੂੰ 11 ਵਜੇ ਕੀਤੀ ਜਾਵੇਗੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0