Tuesday, April 30, 2024  

ਖੇਤਰੀ

ਅਕਾਲੀ ਸੀ ਅਤੇ ਅਕਾਲੀ ਹੀ ਰਹਾਂਗੇ : ਢੀਂਡਸਾ

April 16, 2024

ਸ੍ਰੀ ਅਨੰਦਪੁਰ ਸਾਹਿਬ, 16 ਅਪ੍ਰੈਲ (ਤਰਲੋਚਨ ਸਿੰਘ) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਵੇਂ ਲੋਕ ਸਭਾ ਹਲਕਾ ਸੰਗਰੂਰ ਤੋਂ ਮੇਰੇ ਬੇਟੇ ਪਰਮਿੰਦਰ ਨੂੰ ਟਿਕਟ ਨਹੀਂ ਦਿੱਤੀ ਪਰੰਤੂ ਅਸੀਂ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾ ਰਹੇ ਕਿਉਂਕਿ ਅਸੀਂ ਅਕਾਲੀ ਸੀ ਅਤੇ ਅਕਾਲੀ ਹੀ ਰਹਾਂਗੇ। ਇਹ ਪ੍ਰਗਟਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਵੇਂ ਵਿਰੋਧੀ ਪਾਰਟੀਆਂ ਵੱਲੋਂ ਸਾਨੂੰ ਟਿਕਟ ਦੀ ਆਫਰ ਹੋਈ ਸੀ ਪ੍ਰੰਤੂ ਅਸੀਂ ਸਾਰਿਆਂ ਨੂੰ ਨਾਂਹ ਕਰ ਦਿੱਤੀ। ਉਨਾਂ ਦੱਸਿਆ ਕਿ ਜਦੋਂ ਅਸੀਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਰਲੇਵਾਂ ਕੀਤਾ ਸੀ ਤਾਂ ਉਦੋਂ ਸਾਡੀ ਸੋਚ ਇਹ ਸੀ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਾ ਹੈ ਅਤੇ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੈ ਤਾਂ ਜੋ ਸਿੱਖ ਕੌਮ ਦੇ ਰਹਿੰਦੇ ਮਸਲਿਆਂ ਨੂੰ ਹੱਲ ਕਰਵਾਇਆ ਜਾ ਸਕੇ। ਪਰਮਿੰਦਰ ਢੀਡਸਾ ਨੂੰ ਕੀ ਸੁਖਬੀਰ ਬਾਦਲ ਨੇ ਟਿਕਟ ਦੇਣ ਦਾ ਵਾਅਦਾ ਕੀਤਾ ਸੀ ਦਾ ਜਵਾਬ ਦਿੰਦਿਆਂ ਢੀਂਡਸਾ ਨੇ ਕਿਹਾ ਕਿ ਰਲੇਵੇਂ ਵੇਲੇ ਸੁਖਬੀਰ ਨੇ ਮੈਨੂੰ ਦੱਸਿਆ ਸੀ ਕਿ ਉਨਾਂ ਨੇ ਇਕਬਾਲ ਸਿੰਘ ਝੁੰਦਾ ਨੂੰ ਟਿਕਟ ਦਾ ਵਾਅਦਾ ਕੀਤਾ ਹੋਇਆ ਹੈ ਪ੍ਰੰਤੂ ਫਿਰ ਵੀ ਉਹ ਝੁੰਦਾ ਨਾਲ ਗੱਲ ਕਰ ਲੈਣਗੇ ਪਰ ਉਦੋਂ ਤੋਂ ਲੈ ਕੇ ਅੱਜ ਤੱਕ ਸੁਖਬੀਰ ਨੇ ਮੇਰੇ ਨਾਲ ਇਸ ਸਬੰਧੀ ਕੋਈ ਵੀ ਗੱਲ ਨਹੀਂ ਕੀਤੀ। ਉਨਾਂ ਇਸ ਮੌਕੇ ਕਿਹਾ ਕਿ ਮੈਨੂੰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਫੋਨ ਕਰਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ ਪਰ ਮੈਂ ਉਹਨਾਂ ਦਾ ਧੰਨਵਾਦ ਕਰਦਿਆਂ ਨਾਂਹ ਕਰ ਦਿੱਤੀ ਹੈ। ਤਖਤ ਸਾਹਿਬ ਵਿਖੇ ਪਹੁੰਚਣ ਤੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਚੈਹੜਮਜਾਰਾ, ਭੁਪਿੰਦਰ ਸਿੰਘ ਬਜਰੂੜ, ਸੁਰਿੰਦਰ ਸਿੰਘ ਘੱਟੀਵਾਲ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੋਟਾ : ਨੀਟ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀ ਵੱਲੋਂ ਖ਼ੁਦਕੁਸ਼ੀ

ਕੋਟਾ : ਨੀਟ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀ ਵੱਲੋਂ ਖ਼ੁਦਕੁਸ਼ੀ

ਕੌਮਾਂਤਰੀ ਸਰਹੱਦ ਤੋਂ ਡਰੋਨ ਤੇ 500 ਗ੍ਰਾਮ ਹੈਰੋਇਨ ਬਰਾਮਦ

ਕੌਮਾਂਤਰੀ ਸਰਹੱਦ ਤੋਂ ਡਰੋਨ ਤੇ 500 ਗ੍ਰਾਮ ਹੈਰੋਇਨ ਬਰਾਮਦ

ਛੱਤੀਸਗੜ੍ਹ : ਸੜਕ ਹਾਦਸੇ ’ਚ 5 ਔਰਤਾਂ ਸਣੇ 9 ਮੌਤਾਂ

ਛੱਤੀਸਗੜ੍ਹ : ਸੜਕ ਹਾਦਸੇ ’ਚ 5 ਔਰਤਾਂ ਸਣੇ 9 ਮੌਤਾਂ

ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਲਗਭਗ 40 ਏਕੜ ਕਣਕ ਦਾ ਨਾੜ ਸੜ ਕੇ ਸੁਆਹ 

ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਲਗਭਗ 40 ਏਕੜ ਕਣਕ ਦਾ ਨਾੜ ਸੜ ਕੇ ਸੁਆਹ 

ਹੁਣ ‘ਪੰਥ’ ਜਾਂ ‘ਦੇਸ਼’ ਨੂੰ ਖਤਰੇ ਦੇ ਨਾਅਰੇ ਨਾਲ ਲੋਕ ਗੁੰਮਰਾਹ ਨਹੀਂ ਹੋਣਗੇ : ਖੁੱਡੀਆਂ

ਹੁਣ ‘ਪੰਥ’ ਜਾਂ ‘ਦੇਸ਼’ ਨੂੰ ਖਤਰੇ ਦੇ ਨਾਅਰੇ ਨਾਲ ਲੋਕ ਗੁੰਮਰਾਹ ਨਹੀਂ ਹੋਣਗੇ : ਖੁੱਡੀਆਂ

ਕਾਰਲ ਮਾਰਕਸ ਜਨਮ ਦਿਹਾੜੇ ’ਤੇ ਵਿਚਾਰ-ਚਰਚਾ 5 ਮਈ ਨੂੰ

ਕਾਰਲ ਮਾਰਕਸ ਜਨਮ ਦਿਹਾੜੇ ’ਤੇ ਵਿਚਾਰ-ਚਰਚਾ 5 ਮਈ ਨੂੰ

ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਬੈਠਕ ਹੋਈ

ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਬੈਠਕ ਹੋਈ

ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

ਕਾਂਗਰਸ ਨੇ ਰੰਧਾਵਾ ਨੂੰ ਬਣਾਇਆ ਉਮੀਦਵਾਰ, ਤ੍ਰਿਪਤ ਬਾਜਵਾ, ਪਾਹੜਾ ਤੇ ਸਲਾਰੀਆ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ

ਕਾਂਗਰਸ ਨੇ ਰੰਧਾਵਾ ਨੂੰ ਬਣਾਇਆ ਉਮੀਦਵਾਰ, ਤ੍ਰਿਪਤ ਬਾਜਵਾ, ਪਾਹੜਾ ਤੇ ਸਲਾਰੀਆ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ