Tuesday, April 30, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਦਾ ਕਰਵਾਇਆ ਵਿੱਦਿਅਕ ਟੂਰ

April 17, 2024
ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇੱਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੇ ਜਿੱਥੇ ਜੱਲਿਆਂ ਵਾਲਾ ਬਾਗ਼, ਦੁਰਗਿਆਣਾ ਮੰਦਿਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਉੱਥੇ ਹੀ ਸ਼ਾਮ ਸਮੇਂ ਵਾਹਗਾ ਬਾਰਡਰ ਦਾ ਦੌਰਾ ਕਰਕੇ ਰੀਟਰੀਟ ਸੈਰੇਮਨੀ ਦਾ ਆਨੰਦ ਵੀ ਮਾਣਿਆ। ਵਾਪਸੀ ਦੌਰਾਨ ਵਿਦਿਆਰਥੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ  ਤੇ ਉੱਥੇ ਲੰਗਰ ਵੀ ਛੱਕਿਆ। ਕਾਲਜ ਮੁਖੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਜਿਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਦੇ ਮਨਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੇ ਹਨ।ਉਹਨਾਂ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਕਾਲਜ ਵੱਲੋਂ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਨੇ ਟੂਰ ਦੇ ਚੰਗੇ ਪ੍ਰਬੰਧ ਲਈ ਜਿੱਥੇ ਡਾ. ਧਰਮਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਦੇ ਬਾਕੀ ਮੈਂਬਰਾਂ ਡਾ. ਸਤਿੰਦਰ ਕੌਰ ਅਤੇ ਪ੍ਰੋ. ਬਿੱਕਰਜੀਤ ਸਿੰਘ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ ਉੱਥੇ ਹੀ ਕਾਲਜ ਦੀਆਂ ਵਿਦਿਆਰਥਣਾਂ ਜਸ਼ਨ,  ਨੈਨਸੀ ਬਾਜਵਾ, ਜਸਲੀਨ ਬਾਜਵਾ, ਕਿਰਨ, ਪੂਨਮ ਕੁਮਾਰੀ  ਅਤੇ ਤਾਨੀਆ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਜਿਹਨਾਂ ਨੇ ਟੂਰ ਸਬੰਧੀ ਆਪਣੀਆਂ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ।
 
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ