Tuesday, April 30, 2024  

ਪੰਜਾਬ

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਕੱਢੀ ਗਈ ਮੋਟਰਸਾਈਕਲ ਰੈਲੀ

April 17, 2024
ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਆਮ ਆਦਮੀ ਪਾਰਟੀ ਦੇ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਯੂਥ ਵਿੰਗ ਵੱਲੋਂ ਅੱਜ ਇੱਕ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕੀਤੀ। ਇਹ ਰੈਲੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਥਿਤ ਵਿਧਾਇਕ ਦੇ ਦਫ਼ਤਰ ਤੋਂ ਰਵਾਨਾ ਹੋ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ਼੍ਰੀ ਫਤਿਹਗੜ੍ਹ ਸਾਹਿਬ, ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ, ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਫੁਆਰਾ ਚੌਂਕ, ਪੁਰਾਣੀ ਅਨਾਜ ਮੰਡੀ, ਰੇਲਵੇ ਓਵਰ ਬ੍ਰਿਜ ਤੋਂ ਹੁੰਦੀ ਹੋਈ ਨਵੀਂ ਅਨਾਜ ਮੰਡੀ, ਸਰਹਿੰਦ ਬੱਸ ਸਟੈਂਡ ਦੇ ਰਸਤਿਓਂ ਸਾਨੀਪੁਰ ਚੌਂਕ ਵਿਖੇ ਜਾ ਕੇ ਸਮਾਪਤ ਹੋਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨਾਲ ਸਬੰਧਿਤ ਇਨ੍ਹਾਂ ਨੌਜਵਾਨਾਂ ਦਾ ਜੋਸ਼ ਦੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਦੋ ਸਾਲਾਂ ਦੇ ਕਾਰਜਕਾਲ ਤੋਂ ਕਿੰਨੇ ਸੰਤੁਸ਼ਟ  ਹਨ। ਉਨਾਂ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਕੇਂਦਰ ਦੇ ਵਿੱਚ 10 ਸਾਲ ਰਾਜ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਕੇਵਲ ਜੁਮਲੇਬਾਜ਼ਾਂ ਦੀ ਸਰਕਾਰ ਹੈ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਵੀ ਪੰਜਾਬ ਉੱਤੇ ਕਈ ਸਾਲ ਰਾਜ ਕੀਤਾ ਪ੍ਰੰਤੂ ਪੰਜਾਬ ਦੀ ਜਨਤਾ ਦੇ ਹਿੱਤ ਵਿੱਚ ਇਨ੍ਹਾਂ ਵਲੋਂ ਕੁਝ ਨਹੀਂ ਕੀਤਾ ਗਿਆ। ਇਸ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਪਸੰਦ ਕਰਦੇ ਹਨ। ਉਹਨਾਂ ਇਹ ਵੀ ਦਾਅਵਾ ਕੀਤਾ ਕਿ ਹਲਕਾ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਹਲਕਾ ਵਾਸੀ ਭਾਰੀ ਬਹੁਮਤ ਦੇ ਨਾਲ ਜਿਤਾ ਕੇ ਪਾਰਲੀਮੈਂਟ ਚ ਭੇਜਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਜਗਜੀਤ ਸਿੰਘ ਰਿਉਣਾ, ਗੱਜਣ ਸਿੰਘ ਜਲਵੇੜਾ, ਗੁਰਸਤਿੰਦਰ ਸਿੰਘ ਜੱਲਾ, ਮਨਦੀਪ ਸਿੰਘ ਪੋਲਾ, ਅਮਨਦੀਪ ਸਿੰਘ, ਅਮਰਿੰਦਰ ਸਿੰਘ ਮੰਡੋਫਲ, ਅਸ਼ੀਸ਼ ਕੁਮਾਰ ਅੱਤਰੀ, ਪ੍ਰਿਤਪਾਲ ਸਿੰਘ ਜੱਸੀ, ਬਲਵੀਰ ਸਿੰਘ ਸੋਢੀ, ਦਰਸ਼ਨ ਪੰਡਰਾਲੀ, ਰਮੇਸ਼ ਕੁਮਾਰ ਸੋਨੂੰ, ਗੁਰਮੇਲ ਸਿੰਘ ਪੰਡਰਾਲੀ, ਰਾਹੁਲ ਸ਼ਰਮਾ, ਨਵੀ ਸਰਹੰਦ ਅਤੇ ਬਹਾਦਰ ਜਲਾਲ ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ