Monday, May 06, 2024  

ਪੰਜਾਬ

ਇੰਡੀਅਨ ਮੈਡੀਕਲ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਸਰਹਿੰਦ ਵਿਖੇ ਕਰਵਾਈ ਗਈ ਕਾਨਫਰੰਸ

April 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਇੰਡੀਅਨ ਮੈਡੀਕਲ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ਼ ਲੁਧਿਆਣਾ ਦੇ ਸਹਿਯੋਗ ਨਾਲ ਇੱਕ ਮਹੱਤਵਪੂਰਨ ਕਾਨਫਰੰਸ ਸਰਹਿੰਦ ਦੇ 'ਰਿਆਸਤ ਏ ਰਾਣਾ' ਹੋਟਲ ਵਿਖੇ ਕਰਵਾਈ ਗਈ। ਇੰਡੀਅਨ ਮੈਡੀਕਲ ਐਸੋਸੀਏਸ਼ਨ(ਆਈ.ਐੱਮ.ਏ.)ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਡਾ. ਰਵਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਆਈ.ਐਮ.ਏ. ਦੇ ਸੂਬਾ ਪ੍ਰਧਾਨ ਡਾ. ਸੁਨੀਲ ਕਟਿਆਲ ਦਾ ਆਈ.ਐਮ.ਏ. ਫਤਿਹਗੜ੍ਹ ਸਾਹਿਬ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ ਲੈਕਚਰ ਦੇਣ ਲਈ ਉਚੇਚੇ ਤੌਰ ਤੇ ਪਹੁੰਚੇ ਸਤਿਗੁਰੁ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਦੇ ਐਸੋਸੀਏਟ ਡਾਇਰੈਕਟਰ ਅਤੇ ਇੰਟਰਵੈਸ਼ਨਲ ਕਾਰਡੀਓਲੋਜੀ ਦੇ ਮਾਹਿਰ ਡਾ. ਰਵਨਿੰਦਰ ਸਿੰਘ ਕੂਕਾ, ਗੈਸਟਰੋਨੋਲੋਜੀ ਦੇ ਮਾਹਰ ਡਾ. ਗੁਰਸਿਮਰਨ ਕੌਰ ਅਤੇ ਹਸਪਤਾਲ ਦੇ ਐਸੋਸੀਏਟ ਡਾਇਰੈਕਟਰ ਅਤੇ ਕ੍ਰਿਟੀਕਲ ਕੇਅਰ ਮਾਹਰ ਡਾ. ਪੁਨੀਤ ਚੋਪੜਾ ਨੇ ਸਿਹਤ ਦੇ ਖੇਤਰ ਵਿੱਚ ਹੋਈਆਂ ਨਵੀਆਂ ਖੋਜਾਂ ਅਤੇ ਨਵੀਨਤਮ ਇਲਾਜ ਪ੍ਰਣਾਲੀ ਸਬੰਧੀ ਕਈ ਮਹੱਤਵਪੂਰਨ ਜਾਣਕਾਰੀਆਂ ਅਤੇ ਨੁਕਤੇ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਸਾਂਝੇ ਕੀਤੇ । ਸਮਾਗਮ ਦੇ ਅੰਤ ਵਿੱਚ ਡਾ.ਰਵਦੀਪ ਸਿੰਘ ਸੰਧੂ ਵੱਲੋਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਐਮ.ਏ. ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਡਾ. ਕੁਲਵਿੰਦਰ ਸਿੰਘ ਸੋਹਲ, ਡਾ.ਅਮਰਪ੍ਰੀਤ ਸਿੰਘ, ਡਾ.ਜਤਿੰਦਰ ਕੌਸ਼ਲ, ਡਾ. ਕੇ.ਪੀ.ਸੰਧੂ, ਡਾ.ਮਨਪ੍ਰੀਤ ਕੌਰ, ਡਾ. ਨਵਜੋਤ ਕੌਰ,ਡਾ.ਕੁਲਦੀਪ ਅਤੇ ਡਾ. ਗੁਰਪ੍ਰੀਤ ਸਣੇ ਆਈ.ਐਮ.ਏ. ਦੇ ਮੈਂਬਰ ਸਾਹਿਬਾਨ ਅਤੇ ਅਹੁਦੇਦਾਰ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ