Monday, May 06, 2024  

ਪੰਜਾਬ

ਸਾਬਕਾ ਸਰਪੰਚ ਨੇ ਟੋਭੇ ਤੇ ਕਾਬਜ਼ ਵਿਅਕਤੀਆਂ ਤੇ ਝੂਠੀਆਂ ਸ਼ਿਕਾਇਤਾਂ ਦੇ ਕੇ ਉਸਨੂੰ ਤੰਗ ਪਰੇਸ਼ਾਨ ਕਰਨ ਦੇ ਲਗਾਏ ਦੋਸ਼

April 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਪਿੰਡ ਮਹਿਤਾਬਗੜ੍ਹ ਦੇ ਸਾਬਕਾ ਸਰਪੰਚ ਵੱਲੋਂ ਪਿੰਡ ਦੇ ਕੁਝ ਵਿਅਕਤੀਆਂ ਤੇ ਝੂਠੀਆਂ ਦਰਖਾਸਤਾਂ ਰਾਹੀਂ ਉਸਨੂੰ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਮਹਿਤਾਬਗੜ੍ਹ ਦੇ ਸਾਬਕਾ ਸਰਪੰਚ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀਆਂ ਪੰਚਾਇਤੀ ਚੋਣਾਂ ਦੌਰਾਨ ਪਿੰਡ ਮਹਿਤਾਬਗੜ੍ਹ ਦੇ ਵਾਸੀਆਂ ਵੱਲੋਂ ਉਸ ਨੂੰ ਭਾਰੀ ਬਹੁਮਤ ਨਾਲ ਚੋਣ ਜਿਤਾ ਕੇ ਪਿੰਡ ਦਾ ਸਰਪੰਚ ਚੁਣਿਆ ਗਿਆ ਸੀ ਤੇ ਸਰਪੰਚ ਬਣਨ ਤੋਂ ਬਾਅਦ ਉਸ ਵੱਲੋਂ ਪਿੰਡ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਗਈ ਅੰਮ੍ਰਿਤ ਸਰੋਵਰ ਯੋਜਨਾ ਦੇ ਤਹਿਤ ਉਹ ਜਦੋਂ ਪਿੰਡ ਦੇ ਟੋਬੇ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਉਣ ਲੱਗੇ ਤਾਂ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਇਸ ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਤੇ ਉਹਨਾਂ ਵੱਲੋਂ ਜਦੋਂ ਟੋਭੇ ਵਾਲੀ ਜਗ੍ਹਾ ਦੀ ਸਰਕਾਰੀ ਮਿਣਤੀ ਕਰਵਾਈ ਗਈ ਤਾਂ ਟੋਭੇ ਦੀ ਜ਼ਮੀਨ ਤੇ 13 ਵਿਅਕਤੀਆਂ ਦਾ ਕਬਜ਼ਾ ਨਾਜਾਇਜ਼ ਪਾਇਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਟੋਭੇ  ਦੀ ਜਮੀਨ ਤੇ ਕਾਬਜ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਖੁਦ ਬ ਖੁਦ ਇਹ ਨਜਾਇਜ਼ ਕਬਜ਼ੇ ਹਟਾ ਲੈਣ ਪਰ ਉਹਨਾਂ ਚੋਂ ਕੁਝ ਵਿਅਕਤੀ ਜਦੋਂ ਕਬਜ਼ਾ ਛੱਡਣ ਲਈ ਸਹਿਮਤ ਨਹੀਂ ਹੋਏ ਤਾਂ ਪੰਚਾਇਤ ਵਿਭਾਗ ਵੱਲੋਂ ਉਹਨਾਂ ਨੂੰ ਨੋਟਿਸ ਕੱਢ ਦਿੱਤੇ ਗਏ ਜਿਸ ਤੇ ਕੁਝ ਕੁਝ ਵਿਅਕਤੀ ਉਸ ਨਾਲ ਰੰਜਿਸ਼ ਰੱਖਣ ਲੱਗ ਪਏ ਤੇ ਝੂਠੀਆਂ ਦਰਖਾਸਤਾਂ ਦੇ ਕੇ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ ਜਦੋਂ ਕਿ ਉਨਾਂ ਖਿਲਾਫ ਲਗਾਏ ਜਾ ਰਹੇ ਦੋਸ਼ ਬਿਲਕੁਲ ਨਿਰਆਧਾਰ ਹਨ। ਉਹਨਾਂ ਦੋਸ਼ ਲਾਇਆ ਕਿ ਕੁਝ ਵਿਅਕਤੀਆਂ ਵੱਲੋਂ ਉਹਨਾਂ ਦੇ ਖਿਲਾਫ ਮੀਡੀਆ ਵਿੱਚ ਵੀ ਗੁਮਰਾਹਕੁੰਨ ਪ੍ਰਚਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹ ਆਪਣੇ ਵਕੀਲਾਂ ਤੋਂ ਕਨੂੰਨੀ ਰਾਇ ਲੈ ਕੇ ਜਲਦ ਹੀ ਉਸ ਵਿਰੁੱਧ ਝੂਠੇ ਦੋਸ਼ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ