Monday, May 06, 2024  

ਪੰਜਾਬ

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

April 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
( ਰਵਿੰਦਰ ਸਿੰਘ ਢੀਂਡਸਾ)

ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ।ਦਫਤਰਾਂ,ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਹੋਣੀ ਅਤੀ ਜਰੂਰੀ ਹੁੰਦੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਸ ਸਮੇਂ ਕੀਤਾ ਜਦੋਂ 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ', ਸਰਹਿੰਦ ਵੱਲੋਂ ਜ਼ਿਲਾ ਹਸਪਤਾਲ ਵਿਖੇ "ਫਾਇਰ ਸੇਫਟੀ ਹਫਤੇ" ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮੋਕ ਡਰਿੱਲ ਕਰਕੇ ਅੱਗ ਬੁਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ । ਫਾਇਰ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿੱਚ ਫਾਇਰਮੈਨ ਮਨਪ੍ਰੀਤ ਸਿੰਘ ,ਵਰਿੰਦਰ ਸਿੰਘ, ਇੰਦਰਪਾਲ ਸਿੰਘ, ਪਾਇਲਟ ਰਾਜਵਿੰਦਰ ਸਿੰਘ ਅਤੇ ਹੋਰ ਸਹਿਯੋਗੀ ਸਟਾਫ ਸ਼ਾਮਿਲ ਸਨ ਨੇ ਅੱਗ ਬਝਾਊ ਜੰਤਰਾਂ ਨੂੰ ਚਲਾ ਕੇ ਇਹਨਾਂ ਨੂੰ ਇਸਤੇਮਾਲ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਤੇ ਵੀ ਅੱਗ ਲੱਗਣ ਦੀ ਹਾਲਤ ਵਿੱਚ 101 ਨੰਬਰ ਤੇ ਕਾਲ ਕੀਤੀ ਜਾ ਸਕਦੀ ਹੈ ਤੇ ਸਰਹਿੰਦ ਦੇ ਇਲਾਕੇ ਵਿੱਚ 01763224101 ਤੇ ਵੀ ਕਾਲ ਕਰਕੇ ਫਾਇਰ ਸੇਫ਼ਟੀ ਵਿਭਾਗ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਸਿਹਤ ਸੰਸਥਾ ਵਿੱਚ ਲੱਗੇ ਅੱਗ ਬੁਝਾਊ ਜੰਤਰਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਹੀ ਹਾਲਤ ਵਿੱਚ ਰੱਖਣ ਅਤੇ ਆਪੋ ਆਪਣੇ ਸਮੂਹ ਸਟਾਫ ਨੂੰ ਇਹਨਾਂ ਜੰਤਰਾਂ ਨੂੰ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨਾ ਯਕੀਨੀ ਬਣਾਉਣ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ,ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ, ਮੈਡੀਕਲ ਅਫਸਰ ਡਾ. ਸਤਨਾਮ ਸਿੰਘ ਬੰਗਾ, ਡਾ. ਸੰਪਨ, ਡਾ. ਯੋਗਿਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ, ਜਸਵਿੰਦਰ ਕੌਰ, ਨਰਸਿੰਗ ਸਿਸਟਰ ਪਰਮਿੰਦਰ ਕੌਰ,ਐਲ.ਟੀ ਹਰਕੇਸ਼ ਕੌਰ ਆਦਿ ਤੋਂ ਇਲਾਵਾ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਸਣੇ ਹੋਰ ਸਟਾਫ ਵੀ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ