Monday, May 06, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਸਰਟੀਫਿਕੇਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ

April 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ 18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਦੇ ਪੋਸਟ ਗਰੈਜੂਏਟ ਕਮਰਸ ਵਿਭਾਗ ਅਤੇ ਨਾਮਵਰ ਕੰਪਨੀ ਬਜਾਜ ਫਿਨਸਰਵ ਲਿਮਟਿਡ ਦੇ ਸਹਿਯੋਗ ਦੁਆਰਾ ਵਿਦਿਆਰਥੀਆਂ ਦਾ 28 ਦਿਨਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਉਨ੍ਹਾਂ ਨੇ ਬੈਂਕਿੰਗ, ਵਿੱਤ ਅਤੇ ਬੀਮਾ ਵਿੱਚ 100 ਘੰਟਿਆਂ ਦਾ ਸਰਟੀਫ਼ਿਕੇਟ ਪ੍ਰੋਗਰਾਮ ਸਫ਼ਲਤਾਪੂਰਵਕ ਪੂਰਾ ਕੀਤਾ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਬੀ.ਕਾਮ., ਬੀ.ਏ.ਐਫ਼. ਅਤੇ ਬੀ.ਬੀ.ਏ. ਦੇ 31 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸਿਖਲਾਈ ਕੈਂਪ ਦੌਰਾਨ ਕੰਪਨੀ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਕਈ ਅਹਿਮ ਮੁੱਦਿਆਂ ਜਿਵੇਂ ਟੀਚਾ ਨਿਰਧਾਰਨ, ਰਵੱਈਆ, ਸੰਚਾਰ ਹੁਨਰ, ਸ਼ਖ਼ਸੀਅਤ ਵਿਕਾਸ, ਇੰਟਰਵਿਊ ਦੇ ਹੁਨਰ ਅਤੇ ਬੈਂਕਿੰਗ, ਵਿੱਤ ਅਤੇ ਬੀਮਾ ਕੰਪਨੀਆਂ ਨਾਲ ਸਬੰਧਤ ਤਕਨੀਕੀ ਹੁਨਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਪ੍ਰੈਕਟੀਕਲ ਟਰੇਨਿੰਗ ਵਿਦਿਆਰਥੀਆਂ ਨੂੰ ਬੈਂਕਿੰਗ ਅਤੇ ਵਿੱਤ ਦੇ ਖੇਤਰ ਵਿੱਚ ਵਿਹਾਰਕ ਗਿਆਨ ਨੂੰ ਵਧਾਉਣ ਵਿੱਚ ਬਹੁਤ ਸਹਾਇਕ ਹੁੰਦੀ ਹੈ। ਡੀਨ ਪਲੇਸਮੈਂਟ ਡਾ. ਜਗਦੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਕਿਹਾ ਕਿ ਸੀ.ਪੀ.ਬੀ.ਐਫ.ਆਈ. ਪ੍ਰੋਗਰਾਮ ਦਾ ਮੁੱਖ ਉਦੇਸ਼ ਬੈਂਕਿੰਗ, ਵਿੱਤ ਅਤੇ ਬੀਮਾ ਕੰਪਨੀਆਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਆਖਰੀ ਸਾਲ ਦੇ ਗ੍ਰੈਜੂਏਸ਼ਨ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਹੈ। ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਅਤੇ ਹੁਨਰ ਨੂੰ ਵਧਾਉਣ ਲਈ ਕਮਰਸ ਅਤੇ ਮੈਨੇਜਮੈਂਟ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!