Monday, May 06, 2024  

ਪੰਜਾਬ

ਅੰਬੇਡਕਰ ਜਯੰਤੀ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਵੰਡਿਆ ਗਿਆ ਸਟੇਸ਼ਨਰੀ ਦਾ ਸਮਾਨ

April 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਡਾ. ਭੀਮ ਰਾਓ ਅੰਬੇਡਕਰ ਮਜ਼ਦੂਰ ਸੰਘ ਪੰਜਾਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਰੁਪਾਲਹੇੜੀ ਵਿਖੇ ਤਰਲੋਚਨ ਸਿੰਘ ਰੁਪਾਲਹੇੜੀ ਦੀ ਅਗਵਾਈ ਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਗਈ, ਉੱਥੇ ਹੀ ਵਿਦਿਆਰਥੀਆਂ ਨੂੰ ਸਟੇਸ਼ਨਰੀ ਮੁੱਹਈਆ ਕਰਵਾਈ ਗਈ। ਬਿਕਰਮਜੀਤ ਸਿੰਘ ਸਹੋਤਾ ਸੂਬਾ ਸਕੱਤਰ ਪੰਜਾਬ, ਓਂਕਾਰ ਹਸਪਤਾਲ ਸਰਹਿੰਦ ਦੇ ਐਮ.ਡੀ. ਹਰਪ੍ਰੀਤ ਸਿੰਘ ਧਾਲੀਵਾਲ, ਬਲਦੇਵ ਸਿੰਘ ਚੌਰਵਾਲਾ ਅਤੇ ਡਾ. ਦਿਲਬਾਗ ਸਿੰਘ ਭਗੜਾਣਾ ਨੇ ਵੀ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਬਾਬਾ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ, ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਸੰਘਰਸ਼ ਸਦਕਾ ਹੀ ਅਨੁਸੂਚਿਤ ਜਾਤੀ ਸਮਾਜ ਨੂੰ ਅਧਿਕਾਰ ਪ੍ਰਾਪਤ ਹੋਏ ਹਨ, ਜਿੱਥੇ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਉੱਥੇ ਹੀ ਸਾਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਵੀ ਮਿਲਿਆ। ਔਰਤਾਂ ਨੂੰ ਸਿੱਖਿਅਤ ਕਰਨ ਦੇ ਲਈ ਵੀ ਬਾਬਾ ਸਾਹਿਬ ਵੱਲੋਂ ਆਵਾਜ਼ ਬੁਲੰਦ ਕੀਤੀ ਗਈ। ਪੁਰਾਣੇ ਸਮਿਆਂ ਦੇ ਵਿੱਚ ਅਨੁਸੂਚਿਤ ਜਾਤੀ ਲੋਕਾਂ ਦੇ ਨਾਲ ਬਹੁਤ ਵਿਤਕਰਾ ਕੀਤਾ ਜਾਂਦਾ ਸੀ। ਅਨੁਸੂਚਿਤ ਜਾਤੀ ਲੋਕਾਂ ਨੂੰ ਇਨਸਾਫ ਦਵਾਉਣ ਦੇ ਲਈ ਬਾਬਾ ਸਾਹਿਬ ਨੇ ਆਪਣਾ ਜੀਵਨ ਸੰਘਰਸ਼ ਭਰਿਆ ਬਣਾ ਲਿਆ, ਇਸੇ ਸੰਘਰਸ਼ ਦੇ ਦੌਰਾਨ ਉਨਾਂ ਨੂੰ ਆਪਣੇ ਪਰਿਵਾਰ ਦਾ ਵੀ ਬਲੀਦਾਨ ਦੇਣਾ ਪਿਆ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਰਹਿਬਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਅੱਜ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਉਨਾਂ ਦੇ ਸੰਘਰਸ਼ ਦਾ ਲਾਭ ਲੈਣ ਦੇ ਲਈ ਉਨਾਂ ਦੀ ਫੋਟੋ ਚੁੱਕੀ ਫਿਰਦੀਆਂ ਹਨ, ਪਰੰਤੂ ਅਫਸੋਸ ਦੀ ਗੱਲ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਤਾਂ ਬਾਬਾ ਸਾਹਿਬ ਦਾ ਨਾਮ ਲੈਣਾ ਵੀ ਨਹੀਂ ਆਉਂਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਨੰਬਰਦਾਰ ਪਿੰਡ ਰੁਪਾਲਹੇੜੀ, ਡਾ. ਦਿਲਬਾਗ ਸਿੰਘ ਭਗੜਾਣਾ, ਗਗਨਦੀਪ ਸਿੰਘ, ਅਵਤਾਰ ਸਿੰਘ, ਵਰਿੰਦਰ ਸਿੰਘ, ਪ੍ਰਦੀਪ ਸਿੰਘ, ਇੰਦਰਾਜ ਕੌਰ, ਰਾਜਵੰਤ ਕੌਰ ਅਤੇ ਕਰਮਜੀਤ ਕੌਰ ਆਦਿ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ