Thursday, May 02, 2024  

ਕੌਮੀ

ਵੀਵੀਪੈਟ ਨਾਲ ਵੋਟਾਂ ਦੇ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ’ਤੇ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ

April 18, 2024

ਏਜੰਸੀਆਂ
ਨਵੀਂ ਦਿੱਲੀ/18 ਅਪ੍ਰੈਲ : ਸੁਪਰੀਮ ਕੋਰਟ ਨੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਨਾਲ ਈਵੀਐਮ ਰਾਹੀਂ ਪਾਈਆਂ ਵੋਟਾਂ ਦਾ ਪੂਰਾ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਵੀਰਵਾਰ ਨੂੰ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਅਰਜ਼ੀਆਂ ’ਤੇ ਚੋਣ ਕਮਿਸ਼ਨ ਦਾ ਜਵਾਬ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਪਟੀਸ਼ਨਰਾਂ ਨੇ ਕਮਿਸ਼ਨ ਦੇ 2017 ਦੇ ਫੈਸਲੇ ਨੂੰ ਵੀਵੀਪੀਏਟੀ ਮਸ਼ੀਨਾਂ ’ਤੇ ਪਾਰਦਰਸ਼ੀ ਸ਼ੀਸ਼ੇ ਨਾਲ ਬਦਲਣ ਦੀ ਮੰਗ ਕੀਤੀ ਹੈ
ਸੁਪਰੀਮ ਕੋਰਟ ਨੇ ਚੋਣਾਂ ਵਿਚ ਇਲੈਕਟਰੋਨਿਕ ਵੋਟਿੰਗ ਮਸ਼ੀਨ (ਈਵੀਐਮ) ਨਾਲ ਪਈਆਂ ਵੋਟਾਂ ਨਾਲ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਦੀਆਂ ਪਰਚੀਆਂ ਦੇ 100 ਫ਼ੀਸਦੀ ਮਿਲਾਨ (ਗਿਣਤੀ) ਜਾਂ ਫਿਰ ਮਤ ਪੇਟੀਆਂ ਤੋਂ ਚੋਣਾਂ ਕਰਾਉਣ ਦੀ ਪੁਰਾਣੀ ਵਿਵਸਥਾ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਕੀਤੀ।
ਚੋਣ ਕਮਿਸ਼ਨ ਨੂੰ ਮੌਜੂਦਾ ਸਥਿਤੀ ’ਚ ਉਮੀਦਵਾਰਾਂ ਦੇ ਪ੍ਰਤੀਨਿਧੀ ਦੇ ਸ਼ਾਮਲ ਹੋਣ, ਛੇੜਛਾੜ ਰੋਕਣ ਸਮੇਤ ਤਮਾਮ ਚੋਣਾਵੀ ਪ੍ਰਕਿਰਿਆਵਾਂ ਅਤੇ ਕਾਰਜਪ੍ਰਣਾਲੀਆਂ ਨਾਲ ਸਬੰਧੀ ਤਮਾਮ ਖ਼ਦਸ਼ਿਆਂ ਨੂੰ ਦੂਰ ਕਰਨ ਨੂੰ ਕਿਹਾ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਐਨਜੀਓ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਉਪ ਚੋਣ ਕਮਿਸ਼ਨਰ ਨਿਤੇਸ਼ ਵਿਆਸ ਤੋਂ ਪੁੱਛਿਆ ਕਿ ਤੁਸੀਂ ਸਾਨੂੰ ਪੂਰੀ ਪ੍ਰਕਿਰਿਆ ਦੱਸੋ ਕਿ ਉਮੀਦਵਾਰਾਂ ਦੇ ਪ੍ਰਤੀਨਿਧੀ ਕਿਵੇਂ ਸ਼ਾਮਲ ਹੁੰਦੇ ਹਨ ਅਤੇ ਛੇੜਛਾੜ ਕਿਵੇਂ ਰੋਕੀ ਜਾਂਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਈਵੀਐਮ-ਵੀਵੀਪੀਏਟੀ ਦੀ ਚੋਣਾਵੀ ਪ੍ਰਕਿਰਿਆ ਅਤੇ ਕਾਰਜਪ੍ਰਣਾਲੀ ਨਾਲ ਸਬੰਧਤ ਕੋਈ ਵੀ ਖ਼ਦਸ਼ਾ ਨਹੀਂ ਰਹਿਣਾ ਚਾਹੀਦਾ। ਇਹ ਇਕ ਚੋਣਾਵੀ ਪ੍ਰਕਿਰਿਆ ਹੈ। ਇਸ ਵਿਚ ਪਵਿੱਤਰਤਾ ਹੋਣੀ ਚਾਹੀਦੀ ਹੈ। ਕਿਸੇ ਨੂੰ ਵੀ ਇਹ ਖਦਸ਼ਾ ਨਹੀਂ ਹੋਣਾ ਚਾਹੀਦਾ ਹੈ ਕਿ ਕੁਝ ਅਜਿਹਾ ਕੀਤਾ ਜਾ ਰਿਹਾ ਹੈ, ਜਿਸ ਦੀ ਉਮੀਦ ਨਹੀਂ ਕੀਤੀ ਜਾਂਦੀ ਹੈ। ਸੁਪਰੀਮ ਕੋਰਟ ਦੇ ਸਾਹਮਣੇ ਚੋਣ ਅਧਿਕਾਰੀ ਨੇ ਈਵੀਐਮ, ਇਸਦੀ ਕੰਟਰੋਲ ਯੂਨਿਟ, ਬੈਲਟ ਯੂਨਿਟ ਅਤੇ ਵੀਵੀਪੀਏਟੀ ਦੇ ਕੰਮਕਾਜ ਦੀ ਵਿਆਖਿਆ ਕੀਤੀ ਸੀ। ਬੈਂਚ ਨੇ ਪੁੱਛਿਆ ਕਿ ਜੇ ਕਿਸੇ ਵੋਟਰ ਨੂੰ ਇਹ (ਵੀਵੀਪੀਏਟੀ) ਪਰਚੀ ਦਿੱਤੀ ਜਾਂਦੀ ਹੈ ਕਿ ਉਸ ਨੇ ਆਪਣੀ ਵੋਟ ਪਾਈ ਹੈ ਤਾਂ ਇਸ ਦਾ ਕੀ ਨੁਕਸਾਨ ਹੈ? ਇਸ ’ਤੇ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਾਂ ਦੀ ਗੁਪਤਤਾ ਨੂੰ ਪ੍ਰਭਾਵਿਤ ਕਰਨ ਤੋਂ ਇਲਾਵਾ ਜਾਣਬੁੱਝ ਕੇ ਗੜਬੜੀ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਬੈਂਚ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਨਿੰਦਰ ਸਿੰਘ ਨੂੰ ਇਸ ਦੋਸ਼ ਦੀ ਜਾਂਚ ਕਰਨ ਲਈ ਕਿਹਾ ਕਿ ਕੇਰਲ ਦੇ ਕਾਸਰਗੋਡ ਜ਼ਿਲ੍ਹੇ ’ਚ ਮੌਕ ਪੋਲ ਦੌਰਾਨ ਭਾਜਪਾ ਉਮੀਦਵਾਰ ਨੂੰ ਵਾਧੂ ਵੋਟਾਂ ਮਿਲੀਆਂ ਸਨ। ਭੂਸ਼ਣ ਨੇ ਇਕ ਸਮਾਚਾਰ ਰਿਪੋਰਟ ਦੇ ਹਵਾਲੇ ਤੋਂ ਕਿਹਾ ਸੀ ਕਿ ਕੇਰਲ ਵਿਚ ਇਕ ਮੌਕ ਪੋਲ ਦੌਰਾਨ 4 ਈਵੀਐਮ ਅਤੇ ਵੀਵੀਪੀਏਟੀ ਵਿਚ ਭਾਜਪਾ ਦੇ ਪੱਖ ’ਚ ਵਾਧੂ ਵੋਟਾਂ ਦਰਜ ਕੀਤੀਆਂ ਗਈਆਂ। ਬੈਂਚ ਨੇ ਸਿੰਘ ਤੋਂ ਇਸ ਮਾਮਲੇ ਦੀ ਫਿਰ ਤੋਂ ਜਾਂਚ ਕਰਨ ਦਾ ਨਿਰਦੇਸ਼ ਦਿੱਤਾ। ਜ਼ਿਕਰਯੋਗ ਹੈ ਕਿ ਲੋਕ ਸਭਾ 2024 ਚੋਣਾਂ ਦੇ ਪਹਿਲੇ ਪੜਾਅ ਵਿਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਕੂਲਾਂ 'ਚ ਬੰਬ ਦੀ ਧਮਕੀ: ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ

ਸਕੂਲਾਂ 'ਚ ਬੰਬ ਦੀ ਧਮਕੀ: ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਰਾਮਦੇਵ ਦੀਆਂ 14 ਦਵਾਈਆਂ ’ਤੇ ਪਾਬੰਦੀ

ਰਾਮਦੇਵ ਦੀਆਂ 14 ਦਵਾਈਆਂ ’ਤੇ ਪਾਬੰਦੀ

ਮਨੀਪੁਰ ’ਚ 2 ਔਰਤਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ

ਮਨੀਪੁਰ ’ਚ 2 ਔਰਤਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ

ਤਿਹਾੜ ਜੇਲ੍ਹ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਠੀਕ ਹਨ, ਲਗਾਤਾਰ ਇਨਸੁਲਿਨ ਲੈ ਰਹੇ ਹਨ

ਤਿਹਾੜ ਜੇਲ੍ਹ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਠੀਕ ਹਨ, ਲਗਾਤਾਰ ਇਨਸੁਲਿਨ ਲੈ ਰਹੇ ਹਨ

ਜੈਪੁਰ, ਨਾਗਪੁਰ ਤੇ ਗੋਆ ਸਮੇਤ ਕਈ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ, ਨਾਗਪੁਰ ਤੇ ਗੋਆ ਸਮੇਤ ਕਈ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ