Thursday, May 09, 2024  

ਸਿੱਖਿਆ

ਅਨਵੀ ਆਰਮੀ ‘ਚ ਅਫਸਰ ਤੇ ਨਵਜੋਤ ਬਣਨਾ ਚਾਹੁੰਦੀ ਹੈ ਜੱਜ

April 18, 2024

ਅਨਵੀ ਨੇ 650 ਚੋਂ 630 ਅੰਕ ਪ੍ਰਾਪਤ ਕਰਕੇ ਮੈਰਿਟ ਚ 15ਵਾਂ ਅਤੇ ਨਵਜੋਤ ਨੇ 630 ਅੰਕ ਪ੍ਰਾਪਤ ਕਰਕੇ 16ਵਾਂ ਸਥਾਨ ਕੀਤਾ ਹਾਸਲ।
ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਮੰਤਰੀ ਬੈਂਸ ਦਾ ਕੀਤਾ ਧੰਨਵਾਦ।

 ਨੰਗਲ, 18 ਅਪ੍ਰੈਲ (ਸਤਨਾਮ ਸਿੰਘ) : ਪੰਜਾਬ ਬੋਰਡ ਨੇ ਵੀਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ। ਜਿਸ ਵਿੱਚ ਨੰਗਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਵਿੱਚ 15ਵਾਂ ਅਤੇ 16ਵਾਂ ਸਥਾਨ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਮੈਡਮ ਵਿਜੇ ਬੰਗਲਾ ਨੇ ਦੱਸਿਆ ਕਿ 10ਵੀਂ ਜਮਾਤ ਦੀ ਅਨਵੀ ਗੌਤਮ ਅਤੇ ਨਵਜੋਤ ਨੇ ਮੈਰਿਟ ’ਚ ਟਾਪ ਅੰਕ ਹਸਾਲ ਕਰਕੇ ਸਕੂਲ ਦਾ ਨੰਗਲ ਸ਼ਹਿਰ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਮੈਰਿਟ ‘ਚ ਆਉਣ ਵਾਲੀਆਂ ਵਿਦਿਆਰਥਣਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ਅਨਵੀ ਗੌਤਮ 650 ਵਿੱਚੋਂ 631 ਅੰਕ ਪ੍ਰਾਪਤ ਕਰਕੇ 15ਵੇਂ ਅਤੇ ਨਵਜੋਤ 630 ਅੰਕ ਪ੍ਰਾਪਤ ਕਰਕੇ 16ਵੇਂ ਸਥਾਨ ’ਤੇ ਰਹੀ।

ਅਨਵੀ ਆਰਮੀ ਅਫਸਰ ਬਣਨਾ ਚਾਹੁੰਦੀ ਹੈ।
ਅਨਵੀ ਗੌਤਮ ਭਵਿੱਖ ਵਿੱਚ ਆਰਮੀ ਅਫਸਰ ਬਣਨਾ ਚਾਹੁੰਦੀ ਹੈ। ਅਨਵੀ ਨੇ 650 ਵਿੱਚੋਂ 631 ਅੰਕ ਪ੍ਰਾਪਤ ਕੀਤੇ ਹਨ। ਅਨਵੀ ਦੇ ਪਿਤਾ ਪੰਕਜ ਗੌਤਮ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਹਨ ਅਤੇ ਉਸਦੀ ਮਾਂ ਇੱਕ ਘਰੇਲੂ ਔਰਤ ਹੈ। ਅਨਵੀ ਦੇ ਪਿਤਾ ਪੰਕਜ ਨੇ ਦੱਸਿਆ ਕਿ ਅਨਵੀ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਹੁਸ਼ਿਆਰ ਹੈ। ਅੱਜ ਉਸਨੇ ਜੋ ਵੀ ਅੰਕ ਹਾਸਲ ਕੀਤੇ ਹਨ, ਉਹ ਉਸਦੀ ਸਖ਼ਤ ਮਿਹਨਤ ਤੇ ਪੜ੍ਹਾਈ ਪਰਤੀ ਲਗਨ ਦਾ ਨਤੀਜਾ ਹੈ। ਕਿਉਂਕਿ ਅਨਵੀ ਨੇ ਅੱਜ ਤੱਕ ਕੋਈ ਟਿਊਸ਼ਨ ਨਹੀਂ ਲਈ। ਸਕੂਲ ਜਾਣ ਤੋਂ ਇਲਾਵਾ ਅਨਵੀ 7-8 ਘੰਟੇ ਘਰ ਪੜ੍ਹਦੀ ਸੀ। ਅਨਵੀ ਨੇ ਕਿਹਾ ਕਿ ਉਹ ਆਪਣੀ ਕਾਮਯਾਬੀ ਤੋਂ ਬਹੁਤ ਖੁਸ਼ ਹੈ। ਉਹ ਇਸ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦੇਣਾ ਚਾਹੁੰਦੀ ਹੈ। ਅਨਵੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਫੌਜ ਵਿੱਚ ਅਫਸਰ ਬਣਨਾ ਚਾਹੁੰਦੀ ਹੈ। ਇਸ ਵੇਲੇ ਉਹ 11ਵੀਂ ਵਿੱਚ ਨਾਨ-ਮੈਡੀਕਲ ਦੀ ਪੜ੍ਹਾਈ ਕਰ ਰਹੀ ਹੈ।

ਨਵਜੋਤ ਬਣਨਾ ਚਾਹੁੰਦੀ ਹੈ ਜੱਜ।
ਵਿਦਿਆਰਥਣ ਦੇ ਨਵਜੋਤ ਦੇ ਪਿਤਾ ਟੈਕਸੀ ਚਲਾਉਂਦੇ ਹਨ ਅਤੇ ਮਾਂ ਕੌਂਸਲ ਵਿੱਚ ਦਰਜਾ ਚਾਰ (ਸਵੀਪਰ) ਹੈ। ਕਿਸੇ ਨੇ ਠੀਕ ਹੀ ਕਿਹਾ ਹੈ ਕਿ ਹਾਲਾਤ ਭਾਵੇਂ ਜਿੰਨੇ ਮਰਜ਼ੀ ਮਾੜੇ ਹੋਣ, ਮਿਹਨਤ ਨਾਲ ਵੱਡੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਨਵਜੋਤ ਨੇ ਇਨ੍ਹਾਂ ਸ਼ਬਦਾਂ ਨੂੰ ਸੱਚ ਸਾਬਿਤ ਕਰ ਦਿੱਤਾ ਹੈ। ਨਵਜੋਤ ਭਵਿੱਖ ਵਿੱਚ ਜੱਜ ਬਣਨਾ ਚਾਹੁੰਦੀ ਹੈ। ਉਸਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ 650 ਵਿੱਚੋਂ 630 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 16ਵਾਂ ਸਥਾਨ ਹਾਸਲ ਕੀਤਾ। ਨਵਜੋਤ ਦੇ ਪਿਤਾ ਗੁਰਨਾਮ ਸਿੰਘ ਅਤੇ ਮਾਤਾ ਨਿਸ਼ੀ ਨੇ ਦੱਸਿਆ ਕਿ ਨਵਜੋਤ ਬਹੁਤ ਹੀ ਮਿਹਨਤੀ ਹੈ। ਉਹ ਘਰ ਆ ਕੇ 8 ਘੰਟੇ ਪੜ੍ਹਾਈ ਕਰਦੀ ਹੈ। ਨਵਜੋਤ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਖੁਦ ਟੈਕਸੀ ਚਲਾਉਂਦਾ ਹੈ ਅਤੇ ਉਸ ਦੀ ਪਤਨੀ ਕੌਂਸਲ ਵਿੱਚ ਰਜਿਸਟਰਡ ਸਵੀਪਰ ਹੈ। ਅੱਜ ਉਹ ਬਹੁਤ ਖੁਸ਼ ਹੈ, ਕਿ ਨਵਜੋਤ ਨੇ ਆਪਣਾ ਨਾਂ ਰੌਸ਼ਨ ਕੀਤਾ ਹੈ। ਨਵਜੋਤ ਨੇ ਦੱਸਿਆ ਕਿ ਉਹ ਆਪਣੀ ਕਾਮਯਾਬੀ ਦਾ ਸਿਹਰਾ ਰੱਬ, ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਨੂੰ ਦਿੰਦੀ ਹੈ। ਉਹ ਭਵਿੱਖ ਵਿੱਚ ਜੱਜ ਬਣਨਾ ਚਾਹੁੰਦੀ ਹੈ। ਫਿਲਹਾਲ ਉਹ ਨਾਨ-ਮੈਡੀਕਲ ਦੀ ਪੜ੍ਹਾਈ ਕਰ ਰਹੀ ਹੈ। ਦੋਨਾਂ ਵਿਦਿਆਰਥਣਾਂ ਦੇ ਮਾਪਿਆਂ ਨੇ ਤਹਿ ਦਿਲੋਂ ਧੰਨਵਾਦ ਕੀਤਾ ਪੰਜਾਬ ਦੇ ਨੌਜਵਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ, ਜੋ ਸਿੱਖਿਆ ਦੇ ਮਿਆਰ ਨੂੰ ਉੁਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੇ ਹਨ, ਇਹੋ ਕਾਰਨ ਹੈ ਕਿ ਅੱਜ ਦੇ ਸਮੇਂ ‘ਚ ਬੱਚੇ ਸਰਕਾਰੀ ਸਕੂਲਾਂ ‘ਚ ਦਾਖ਼ਲੇ ਲੈਣ ਨੂੰ ਭੱਜ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ICSE ਅਤੇ ISC ਵਿਦਿਆਰਥੀ DigiLocker ਰਾਹੀਂ ਰੀਅਲ-ਟਾਈਮ ਨਤੀਜਿਆਂ, ਮਾਰਕ ਸ਼ੀਟਾਂ ਤੱਕ ਪਹੁੰਚ ਕਰ ਸਕਦੇ ਹਨ

ICSE ਅਤੇ ISC ਵਿਦਿਆਰਥੀ DigiLocker ਰਾਹੀਂ ਰੀਅਲ-ਟਾਈਮ ਨਤੀਜਿਆਂ, ਮਾਰਕ ਸ਼ੀਟਾਂ ਤੱਕ ਪਹੁੰਚ ਕਰ ਸਕਦੇ ਹਨ

ਸੀਆਈਐਸਸੀਈ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ ’ਚ ਲੜਕੀਆਂ ਨੇ ਮਾਰੀ ਬਾਜ਼ੀ

ਸੀਆਈਐਸਸੀਈ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ ’ਚ ਲੜਕੀਆਂ ਨੇ ਮਾਰੀ ਬਾਜ਼ੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਪਤ ਸਿੰਧੂ ਸਭਿਅਤਾ ਬਾਰੇ ਗਿਆਨ ਭਰਪੂਰ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਪਤ ਸਿੰਧੂ ਸਭਿਅਤਾ ਬਾਰੇ ਗਿਆਨ ਭਰਪੂਰ ਵਰਕਸ਼ਾਪ

ਜਨ ਸ਼ਿਕਸ਼ਨ ਸੰਸਥਾਨ ਦਾਊਂ ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ 

ਜਨ ਸ਼ਿਕਸ਼ਨ ਸੰਸਥਾਨ ਦਾਊਂ ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਸਟੈਂਡਰਡ ਕਲੱਬ ਵੱਲੋਂ ਕਰਵਾਏ ਮੁਕਾਬਲੇ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਸਟੈਂਡਰਡ ਕਲੱਬ ਵੱਲੋਂ ਕਰਵਾਏ ਮੁਕਾਬਲੇ

TN ਬੋਰਡ ਨੇ ਕਲਾਸ 10, 11 ਅਤੇ 12 ਦੇ ਨਤੀਜਿਆਂ ਲਈ ਤਰੀਕਾਂ ਦਾ ਐਲਾਨ ਕੀਤਾ

TN ਬੋਰਡ ਨੇ ਕਲਾਸ 10, 11 ਅਤੇ 12 ਦੇ ਨਤੀਜਿਆਂ ਲਈ ਤਰੀਕਾਂ ਦਾ ਐਲਾਨ ਕੀਤਾ

ਸੰਗਤਪੁਰ ਸੋਢੀਆਂ ਸਕੂਲ ਦੇ ਵਿਦਿਆਰਥੀਆਂ ਨੇ ਸਰਹਿੰਦ ਥਾਣੇ ਦਾ ਕੀਤਾ ਵਿੱਦਿਅਕ ਦੌਰਾ

ਸੰਗਤਪੁਰ ਸੋਢੀਆਂ ਸਕੂਲ ਦੇ ਵਿਦਿਆਰਥੀਆਂ ਨੇ ਸਰਹਿੰਦ ਥਾਣੇ ਦਾ ਕੀਤਾ ਵਿੱਦਿਅਕ ਦੌਰਾ

ਪੰਜਾਬ ਸਕੂਲ ਬੋਰਡ ਦੇ 12ਵੀਂ ਦੇ ਨਤੀਜੇ ’ਚ ਇਸ ਵਾਰ ਛਾਏ ਮੁੰਡੇ

ਪੰਜਾਬ ਸਕੂਲ ਬੋਰਡ ਦੇ 12ਵੀਂ ਦੇ ਨਤੀਜੇ ’ਚ ਇਸ ਵਾਰ ਛਾਏ ਮੁੰਡੇ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ