Thursday, May 02, 2024  

ਪੰਜਾਬ

ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ"

April 19, 2024
ਸ੍ਰੀ ਫ਼ਤਹਿਗੜ੍ਹ ਸਾਹਿਬ/19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿਚ "ਆਪਣੇ ਜਿਗਰ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖੋ" ਥੀਮ ਤਹਿਤ ਵਿਸ਼ਵ ਜਿਗਰ ਦਿਵਸ ਮਨਾਇਆ ਗਿਆ।ਇਸ ਮੌਕੇ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਜਿਗਰ ਦਿਵਸ ਜਿਗਰ ਨਾਲ ਸਬੰਧਤ ਸਮੱਸਿਆਵਾਂ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਦਸਿਆ ਕਿ ਜਿਗਰ ਸਰੀਰ ਦਾ ਦੂਸਰਾ ਸਭ ਤੋਂ ਵੱਡਾ ਅੰਗ ਹੈ, ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਕੰਟਰੋਲ ਕਰਦਾ ਹੈ, ਇਹ ਮਹੱਤਵਪੂਰਣ ਅੰਗਾਂ ਵਿੱਚੋਂ ਇੱਕ ਹੈ, ਜੋ ਪ੍ਰਤੀਰੋਧਕ ਸ਼ਕਤੀ, ਪਾਚਨ ਅਤੇ ਪਾਚਕ ਕਿਰਿਆ ਲਈ ਜ਼ਿੰਮੇਵਾਰ ਹੈ। ਜਿਗਰ ਦੀ ਕੋਈ ਵੀ ਬਿਮਾਰੀ ਜਾਂ ਬਿਮਾਰੀ ਨਾ ਸਿਰਫ਼ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਗੁਰਦਿਆਂ, ਫੇਫੜਿਆਂ, ਦਿਲ ਅਤੇ ਦਿਮਾਗ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਇਸਦਾ ਸਿਹਤ ਮੰਦ ਹੋਣਾ  ਅਤੀ ਜਰੂਰੀ ਹੈ । ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਨਸ਼ਿਆਂ , ਤਲੀਆਂ ਚੀਜ਼ਾਂ, ਜਿਆਦਾ ਮਿੱਠਾ ਆਦਿ ਤੋਂ ਪਰਹੇਜ਼ ਕਰਕੇ,  ਰੋਜ਼ਾਨਾ ਕਸਰਤ, ਸੈਰ, ਸੰਤੁਲਿਤ ਭੋਜਨ ਦਾ ਸੇਵਨ ਅਤੇ ਜੀਵਨ ਸ਼ੈਲੀ ਵਿੱਚ ਹੋਰ ਲੋੜੀਂਦੀਆਂ ਤਬਦੀਲੀਆਂ ਕਰਨ ਨਾਲ ਜਿਗਰ ਸਬੰਧੀ ਰੋਗਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਗੁਰਦੀਪ ਸਿੰਘ ਜਸਵਿੰਦਰ ਕੌਰ ਬੀਈਈ ਮਹਾਂਵੀਰ ਸਿੰਘ, ਰੁਪਿੰਦਰ ਕੌਰ, ਮਨਪ੍ਰੀਤ ਕੌਰ , ਮਰੀਜ਼, ਉਹਨਾਂ ਦੇ ਰਿਸ਼ਤੇਦਾਰ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਲੋਕ ਸਭਾ ਚੋਣਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਲੋਕ ਸਭਾ ਚੋਣਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ