Thursday, May 02, 2024  

ਪੰਜਾਬ

ਡਾ: ਭੀਮ ਰਾਓ ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਵੱਲੋਂ ਡੀ.ਬੀ.ਯੂ. ਵਿਖੇ ਮਾਨਵ ਜਾਗ੍ਰਿਤੀ ਸੰਮੇਲਨ ਅਤੇ ਸਿੱਖਿਆ ਸੈਮੀਨਾਰ 

April 19, 2024
ਸ੍ਰੀ ਫ਼ਤਹਿਗੜ੍ਹ ਸਾਹਿਬ/19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਵਿੱਚ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਾਨਵ ਜਾਗ੍ਰਿਤੀ ਸੰਮੇਲਨ ਅਤੇ ਸਿੱਖਿਆ ਸੈਮੀਨਾਰ ਕਰਵਾਇਆ ਗਿਆ।ਇਹ ਪ੍ਰੋਗਰਾਮ ਡਾ: ਭੀਮ ਰਾਓ ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਅਮਲੋਹ ਵੱਲੋਂ ਕਰਵਾਇਆ ਗਿਆ।ਪ੍ਰੋਗਰਾਮ ਦੇ ਮੁੱਖ ਕੋਆਰਡੀਨੇਟਰ ਸਾਬਕਾ ਕੌਂਸਲਰ ਹਰਵਿੰਦਰ ਵਾਲੀਆ ਸਨ।ਇਸ ਪ੍ਰੋਗਰਾਮ ਵਿੱਚ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦੇ ਸੇਵਾਦਾਰ ਸੰਤ ਬਾਬਾ ਮਲਕੀਤ ਨਾਥ ਜੀ, ਸੰਤ ਬਾਬਾ ਨਛੱਤਰ ਨਾਥ ਸ਼ੇਰਗਿੱਲ ਅਤੇ ਵਿਸ਼ੇਸ਼ ਮਹਿਮਾਨ ਡੀ.ਬੀ.ਯੂ ਦੇ ਚਾਂਸਲਰ ਡਾ: ਜ਼ੋਰਾ ਸਿੰਘ, ਡਾ ਕੁਲਭੂਸ਼ਨ, ਪ੍ਰੋ. ਹਰਨੇਕ ਸਿੰਘ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਗਾਮੀ ਕਲਿਆਣ, ਸਰਪੰਚ ਦਰਸ਼ਨ ਸਿੰਘ ਮੈਣ, ਵਿੱਕੀ ਪਰੋਚਾ ਧੂਰੀ, ਵਿਜੇ ਕੌਸ਼ਲ, ਹਰਬੰਸ ਸਿੰਘ, ਜਗਰੂਪ ਸਿੰਘ, ਗੁਰਪਾਲ ਸਿੰਘ, ਪ੍ਰਮੋਦ ਕੁਮਾਰ, ਦਵਿੰਦਰ, ਨਰੇਸ਼ ਵੈਦ, ਰਾਕੇਸ਼ ਬਹਾਦਰ, ਰੀਨਾ ਵਾਲਮੀਕੀ, ਅਮਰੀਕ ਸਿੰਘ ਬੰਗੜ, ਕਰਨ ਢੰਡ ਨੇ  ਡਾ. ਭੀਮ ਰਾਓ ਦੇ ਜੀਵਨ ਅਤੇ ਸਮਾਜ ਨੂੰ ਦੇਣ ਬਾਰੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਬਾਬਾ ਨਛੱਤਰ ਸ਼ੇਰਗਿੱਲ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਵਿੱਦਿਆ ਗ੍ਰਹਿਣ ਕਰਨੀ ਚਾਹੀਦੀ ਹੈ। ਇਸ ਦਾ ਇਹ ਲਾਭ ਹੋਵੇਗਾ ਕਿ ਸਾਨੂੰ ਆਪਣਾ ਹੱਕ ਹਾਸਲ ਕਰਨਾ ਆਸਾਨ ਹੋ ਜਾਵੇਗਾ। ਉਨ੍ਹਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਹਰ ਪਿੰਡ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ। ਹਰਵਿੰਦਰ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋੜਵੰਦ ਵਿਦਿਆਰਥੀਆਂ ਦੀਆਂ ਵਿਦਿਅਕ ਲੋੜਾਂ ਪੂਰੀਆਂ ਕਰਦੀ ਹੈ। ਉਨ੍ਹਾਂ ਡੀ.ਬੀ.ਯੂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਡੀਬੀਯੂ ਦੇ ਵਾਈਸ ਪ੍ਰੈਜ਼ੀਡੈਂਟ ਡਾ: ਹਰਸ਼ ਸਦਾਵਰਤੀ ਨੇ ਸੰਤ ਸਮਾਜ ਦਾ ਸਵਾਗਤ ਕੀਤਾ। ਉਨ੍ਹਾਂ ਯੂਨੀਵਰਸਿਟੀ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਟੇਜ ਦਾ ਸੰਚਾਲਨ ਜਰਨੈਲ ਸਿੰਘ ਸਹੋਤਾ ਨੇ ਅਤੇ ਰਾਕੇਸ਼ ਬਹਾਦਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਲੋਕ ਸਭਾ ਚੋਣਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਲੋਕ ਸਭਾ ਚੋਣਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ