Friday, May 03, 2024  

ਪੰਜਾਬ

ਉਪਰਾਲਾ ਸੰਸਥਾ ਵਲੋਂ ਪ੍ਰੋ-ਚਾਂਸਲਰ ਡਾ ਤੇਜਿੰਦਰ ਕੌਰ ਦਾ ਸਨਮਾਨ                        

April 19, 2024

ਸ੍ਰੀ ਫ਼ਤਹਿਗੜ੍ਹ ਸਾਹਿਬ/19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਗੈਰ-ਸਰਕਾਰੀ ਸੰਸਥਾ ਉਪਰਾਲਾ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਇਕ ਪ੍ਰੋਗਰਾਮ ਕਮਿਊਨਿਟੀ ਸੈਂਟਰ ਸੈਕਟਰ 69 ਮੋਹਾਲੀ ਵਿਖੇ ਕਰਵਾਇਆ ਗਿਆ। ਉਪਰਾਲਾ ਸੰਸਥਾ ਜਿਹੜੀ ਕਿ ਕਿਸਾਨਾਂ ਤੋਂ ਫਸਲਾਂ ਖਰੀਦ ਕੇ ਬਿਨਾਂ ਮਿਲਾਵਟ ਤੋਂ ਸਰੋਂ ਦਾ ਤੇਲ, ਗੁੜ, ਸ਼ੱਕਰ, ਹਲਦੀ ਅਤੇ ਹੋਰ ਖਾਧ ਪਦਾਰਥ ਤਿਆਰ ਕਰਦੀ ਹੈ। ਲੋੜਵੰਦ ਸਕੂਲੀ ਬੱਚਿਆਂ ਅਤੇ ਲੋੜਵੰਦ ਔਰਤਾਂ ਨੂੰ ਘਰ ਬੈਠੇ ਰੁਜ਼ਗਾਰ ਅਤੇ ਉਹਨਾਂ ਨੂੰ ਮੁਫ਼ਤ ਸਕਿਲ ਟਰੇਨਿਗ ਦਿੰਦੀ ਹੈ। ਇਸ ਵਿੱਚ ਸਕੂਲੀ ਬੱਚਿਆਂ ਦੇ ਡਾਂਸ, ਡਰਾਇੰਗ, ਕਵਿਤਾ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਉਪਰਾਲਾ ਸੰਸਥਾ ਦੇ ਮੁਖੀ ਮੈਡਮ ਵੀਰਇੰਦਰ ਕੌਰ ਸਿੰਧੜ ਮੋਹਾਲੀ ਅਤੇ ਡਾਕਟਰ ਵਰਿੰਦਰ ਕੌਰ ਬਠਿੰਡਾ ਦੇ ਵਿਸ਼ੇਸ਼ ਉੱਦਮ ਸਦਕਾ ਉਲੀਕੇ ਗਏlਦੋ ਦਿਨਾਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਲਗਭਗ 500 ਦੇ ਕਰੀਬ ਸਕੂਲੀ ਬੱਚਿਆਂ ਨੇ ਭਾਗ ਲਿਆ।  ਇਸ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਐਂਟਰੀ ਮੁਫ਼ਤ ਰੱਖੀ ਗਈ ਸੀ ਤਾਂ ਜੋ ਉਹਨਾਂ ਨੂੰ ਆਪਣੀ ਕਲਾ ਪ੍ਰਫੁੱਲਤ ਕਰਨ ਦਾ ਮੌਕਾ ਮਿਲ ਸਕੇ। ਇਸ ਪ੍ਰੋਗਰਾਮ ਵਿੱਚ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਡਾ. ਤਜਿੰਦਰ ਕੌਰ ਪ੍ਰੋ -ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਅਤੇ ਗੈਸਟ ਆਫ ਆਨਰ ਐਕਟ੍ਰੈਸ ਜੈਸਮੀਨ ਮੀਨੂ, ਨਿਮਰਤ ਪ੍ਰਤਾਪ ਸਿੰਘ ਕਿਡ ਆਰਟਿਸਟ ਨੇ ਬਚਿਆ ਨਾਲ ਭੰਗੜਾ ਪਾ ਕੇ ਰੰਗ ਬੰਨ੍ਹਿਆ ਤੇ ਕੈਥਲੀਨ ਨੇ ਢੋਲ ਵਜਾ ਕੇ ਪ੍ਰੋਗਰਾਮ ਰੰਗੀਨ ਬਣਾ ਦਿੱਤਾ।
ਇਸ ਮੌਕੇ ਮੁੱਖ ਮਹਿਮਾਨ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਉਪਰਾਲਾ ਸੰਸਥਾ ਦੇ ਇਸ ਪ੍ਰੋਗਰਾਮ ਵਿੱਚ ਹਾਸ਼ੀਏ 'ਤੇ ਧੱਕੇ ਗਏ ਸਮਾਜ ਦੇ ਲੋੜਵੰਦ ਬੱਚਿਆਂ ਅਤੇ ਔਰਤਾਂ ਨੂੰ ਇਸ ਪਲੇਟਫਾਰਮ ਉਪਰ ਲਿਆ ਕੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਘਾੜਨ ਦਾ ਬਹੁਤ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਸੰਸਥਾ ਦੇ ਸਮਾਜ ਭਲਾਈ ਕੰਮਾਂ  ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਬੱਚਿਆਂ ਦੇ ਹੁਨਰ ਉਘਾੜਨ ਵਾਲੇ ਪ੍ਰੋਗਾਮ ਕਰਵਾਉਂਦੇ ਰਹਿਣਾ ਚਾਹੀਦਾ ਹੈ।  ਪ੍ਰੋਗਰਾਮ ਵਿੱਚ ਐਕਟਰ ਧੀਰ,ਅੰਮ੍ਰਿਤ ਕੌਰ ਹੁੰਦਲ,ਰਣਵੀਰ ਕੌਰ ਬਰਾੜ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੇ ਦੋਵੇਂ ਦਿਨ ਭਾਗ ਲੈਣ ਵਾਲੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਸੰਸਥਾ ਵੱਲੋਂ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਸਰਟੀਫਿਕੇਟ ਵੀ ਦਿੱਤੇ ਗਏ। ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਕ੍ਰਮਵਾਰ 5100 ਰੁਪਏ, 3100 ਰੁਪਏ 1100 ਰੁਪਏ ਨਕਦ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਉਪਰਾਲਾ ਸੰਸਥਾ ਦੇ ਮੁੱਖ ਮੈਂਬਰ  ਗੁਰਜੀਤ ਕੌਰ,ਗਰਲਗਨ ਕੌਰ, ਗੁਰਦਮਨਪ੍ਰੀਤ ਕੌਰ, ਪਰਮਿੰਦਰ ਕੌਰ ਪੈਮ, ਰਿੰਪਲ, ਡਾ. ਜਸਮਨ, ਪਵਨਪ੍ਰੀਤ ਕੌਰ, ਹਰਸਿਮਰਨ ਕੌਰ, ਸੰਦੀਪ ਕੌਰ, ਸਵਤਾਰ ਕੌਰ ਅਤੇ ਪ੍ਰਵੀਨ ਲਤਾ ਨੇ ਵਿਸ਼ੇਸ਼ ਯੋਗਦਾਨ ਦਿੱਤਾ। ਅੰਤ ਵਿੱਚ ਉਪਰਾਲਾ ਸੰਸਥਾ ਦੇ ਮੁਖੀ ਵੀਰਇੰਦਰ ਕੌਰ ਸਿੰਧੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਅਗਾਂਹ ਤੋਂ ਵੀ ਲੋੜਵੰਦ ਸਕੂਲੀ ਬੱਚਿਆਂ ਅਤੇ ਔਰਤਾਂ ਲਈ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ "ਆਪ" ਚ ਹੋਏ ਸ਼ਾਮਿਲ -  ਰਾਏ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ"ਭੋਜਨ-ਗ੍ਰਹਿ-ਸਿਹਤ" ਵੈਬੀਨਾਰ