Thursday, May 02, 2024  

ਰਾਜਨੀਤੀ

ਸ਼੍ਰੋਮਣੀ ਅਕਾਲੀ ਦਲ (ਅ) ਨੇ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਨੂੰ ਐਲਾਨਿਆ ਉਮੀਦਵਾਰ

April 19, 2024

ਸੰਗਰੂਰ, 19 ਅਪ੍ਰੈਲ (ਹਰਜਿੰਦਰ ਦੁੱਗਾਂ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਹੋਟਲ ਹੋਟਚੋਪ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਜਦੋਂਕਿ 11 ਉਮੀਦਵਾਰ ਪਾਰਟੀ ਵੱਲੋਂ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ, ਜਿਸਦੇ ਤਹਿਤ ਲਗਾਤਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਾਰਟੀ ਵੱਲੋਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈ?ਸਲਾ ਲਿਆ ਗਿਆ ਹੈ। ਸ. ਮਾਨ ਨੇ ਕਿਹਾ ਕਿ ਉਪਰੋਕਤ ਦੋਵਾਂ ਆਗੂਆਂ ਨੂੰ ਪਾਰਟੀ ਪ੍ਰਤੀ ਵਫ਼ਾਦਰੀ, ਪੰਜਾਬ ਦੀ ਚੜਦੀ ਕਲਾਂ ਲਈ ਨਿਭਾਈਆਂ ਸੇਵਾਵਾਂ ਅਤੇ ਉਹਨਾਂ ਦੀ ਲੋਕ ਪੱਖੀ ਸੋਚ ਨੂੰ ਮੁੱਖ ਰੱਖਦਿਆਂ ਉਮੀਦਵਾਰ ਚੁਣਿਆ ਗਿਆ ਹੈ।
ਸ. ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ, ਬਾਦਲ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸੰਸਦ ਵਿੱਚ ਭੇਜ ਕੇ ਅਸੀਂ ਦੇਖ ਚੁੱਕੇ ਹਨ, ਜਿਹਨਾਂ ਵੱਲੋਂ ਕਦੇ ਵੀ ਪੰਜਾਬ ਹਿੱਤ ਦੀ ਗੱਲ ਨਹੀਂ ਕੀਤੀ ਗਈ। ਬੇਅਦਬੀਆਂ, ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਆਗੂਆਂ ਦੇ ਕਤਲਾਂ, ਕਿਸਾਨਾਂ, ਬੇਰੁਜਗਾਰਾਂ, ਮੁਲਾਜਮਾਂ, ਮਜਦੂਰਾਂ ਨਾਲ ਕੀਤੀਆਂ ਵਾਅਦਾਖਿਲਾਫੀ ਬਾਰੇ ਕੋਈ ਆਵਾਜ ਨਹੀਂ ਉਠਾਈ। ਇਸ ਲਈ ਹੁਣ ਜਰੂਰੀ ਹੋ ਗਿਆ ਹੈ ਕਿ ਆਪਣੇ ਹੱਕਾਂ ਦੀ ਆਵਾਜ ਸੰਸਦ ਵਿੱਚ ਉਠਾਉਣ ਲਈ ਅਸੀਂ ਲੋਕ ਪੱਖੀ ਸੋਚ ਰੱਖਣ ਵਾਲੇ ਆਗੂਆਂ ਨੂੰ ਸੰਸਦ ਵਿੱਚ ਭੇਜੀਏ। ਸ. ਮਾਨ ਨੇ ਕਿਹਾ ਕਿ ਪੰਜਾਬ ਨੂੰ ਠੱਗਾਂ ਤੋਂ ਬਚਾ ਕੇ ਤਰੱਕੀ ਤੇ ਖੁਸ਼ਹਾਲੀ ਦੇ ਰਾਹ 'ਤੇ ਲਿਜਾਣ ਲਈ ਲੋਕ ਪੱਖੀ ਆਗੂਆਂ ਦੀ ਬੇਹੱਦ ਸਖਤ ਲੋੜ ਹੈ।ਉਹਨਾਂ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ 'ਤੇ ਲੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਉਮੀਦਵਾਰ ਐਲਾਨੇ ਗਏ ਦੋਵੇਂ ਆਗੂਆਂ ਨੇ ਪਾਰਟੀ ਪ੍ਰਧਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹੋਏ ਪੰਜਾਬ ਦੇ ਅਣਖੀ ਲੋਕਾਂ ਦੇ ਸਹਿਯੋਗ ਨਾਲ ਆਪਣੀ-ਆਪਣੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਹਰਜਿੰਦਰ ਸਿੰਘ ਜੱਖੂ, ਜਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾ, ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ, ਪਲਵਿੰਦਰ ਸਿੰਘ ਤਲਵਾੜਾ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਸ. ਗੁਰਜੰਟ ਸਿੰਘ ਕੱਟੂ, ਤਲਵਿੰਦਰ ਸਿੰਘ ਮਾਨ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜਰ ਸੀ।
ਇੱਥੇ ਵਰਨਨਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 11 ਲੋਕ ਸਭਾ ਸੀਟਾਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਪਾਰਟੀ ਵੱਲੋਂ ਇਸ ਤੋਂ ਪਹਿਲਾਂ ਪੰਜਾਬ ਦੀਆਂ ਵੱਖ-ਵੱਖ ਸੀਟਾਂ ਤੋਂ ਐਲਾਨੇ ਗਏ ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ।
ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ , ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ,ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ, ਬਠਿੰਡਾ ਤੋਂ ਲੱਖਾ ਸਿਧਾਣਾ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖਲ ਕੀਤੀ

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖਲ ਕੀਤੀ

ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ

ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ

ਅਜਮੇਰ ਲੋਕ ਸਭਾ ਸੀਟ 'ਤੇ ਇਕ ਪੋਲਿੰਗ ਬੂਥ 'ਤੇ ਦੁਬਾਰਾ ਪੋਲਿੰਗ ਜਾਰੀ

ਅਜਮੇਰ ਲੋਕ ਸਭਾ ਸੀਟ 'ਤੇ ਇਕ ਪੋਲਿੰਗ ਬੂਥ 'ਤੇ ਦੁਬਾਰਾ ਪੋਲਿੰਗ ਜਾਰੀ

ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਛੱਡੀ ਪਾਰਟੀ

ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਛੱਡੀ ਪਾਰਟੀ

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫਤਾਰੀ ਕਿਉਂ?

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫਤਾਰੀ ਕਿਉਂ?

ਦਿੱਲੀ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਕੀਤਾ ਤਲਬ

ਦਿੱਲੀ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਕੀਤਾ ਤਲਬ

ਇੰਦੌਰ : ਕਾਂਗਰਸੀ ਉਮੀਦਵਾਰ ਅਕਸ਼ੈ ਕਾਂਤੀ ਨੇ ਨਾਮਜ਼ਦਗੀ ਪੱਤਰ ਵਾਪਸ ਲਿਆ, ਭਾਜਪਾ ’ਚ ਸ਼ਾਮਲ

ਇੰਦੌਰ : ਕਾਂਗਰਸੀ ਉਮੀਦਵਾਰ ਅਕਸ਼ੈ ਕਾਂਤੀ ਨੇ ਨਾਮਜ਼ਦਗੀ ਪੱਤਰ ਵਾਪਸ ਲਿਆ, ਭਾਜਪਾ ’ਚ ਸ਼ਾਮਲ

ਲੋਕ ਸਭਾ ਚੋਣਾਂ-2024 : ਕਾਂਗਰਸ ਨੇ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ-2024 : ਕਾਂਗਰਸ ਨੇ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਜੇਕਰ ਭਾਜਪਾ ਸੱਤਾ ’ਚ ਪਰਤਦੀ ਤਾਂ ਉਹ ਸੰਵਿਧਾਨ ਬਦਲ ਦੇਵੇਗੀ : ਪ੍ਰਿਯੰਕਾ ਗਾਂਧੀ

ਜੇਕਰ ਭਾਜਪਾ ਸੱਤਾ ’ਚ ਪਰਤਦੀ ਤਾਂ ਉਹ ਸੰਵਿਧਾਨ ਬਦਲ ਦੇਵੇਗੀ : ਪ੍ਰਿਯੰਕਾ ਗਾਂਧੀ

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਲਈ ਚੋਣ ਪ੍ਰਚਾਰ ਅੱਜ ਤੋਂ, ਪੂਰਬੀ ਦਿੱਲੀ ’ਚ ਕਰਨਗੇ ਰੋਡ ਸ਼ੋਅ

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਲਈ ਚੋਣ ਪ੍ਰਚਾਰ ਅੱਜ ਤੋਂ, ਪੂਰਬੀ ਦਿੱਲੀ ’ਚ ਕਰਨਗੇ ਰੋਡ ਸ਼ੋਅ