Saturday, July 27, 2024  

ਅਪਰਾਧ

ਡੇਰਾ ਬਾਬਾ ਨਾਨਕ 'ਚ ਨੌਜਵਾਨ ਦਾ 200 ਰੁਪਏ ਬਦਲੇ ਕਤਲ 

April 19, 2024

ਕਲਾਨੌਰ,19 ਅਪ੍ਰੈਲ  (ਮਹਿੰਦਰ ਜੋਸ਼ੀ) : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਦੇ ਨੌਜਵਾਨ ਕੋਡੂ ਮਸੀਹ ਦਾ 200 ਰੁਪਏ ਬਦਲੇ ਕਤਲ ਕਰਨ ਤੇ ਦੋਸ਼ ਲਾਏ ਗਏ ਹਨ । ਸੋਨੀਆ ਨੇ ਦੱਸਿਆ ਕਿ ਉਸ ਦਾ ਪਤੀ ਕੋਡੂ ਮਸੀਹ ਜੋ ਜਲੰਧਰ ਵਿਖੇ ਇੱਕ ਢਾਬੇ ਤੇ ਕੰਮ ਕਰਦਾ ਸੀ ਅਤੇ ਉਹ ਢਾਬੇ ਤੋਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ ਅਤੇ ਉਹ ਆਪਣੇ ਸਾਥੀ ਸੁੱਖਾ ਮਸੀਹ ਸਮੇਤ ਪਿੰਡ ਹਰੂਵਾਲ ਵਿਖੇ ਨਜਾਇਜ਼ ਦੇਸੀ ਸ਼ਰਾਬ ਪੀਣ ਵਾਸਤੇ ਗਏ ਸਨ। ਇਸ ਦੌਰਾਨ ਕੋਡੂ ਮਸੀਹ ਦਾ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨਜਾਇਜ਼ ਦੇਸੀ ਸ਼ਰਾਬ ਵੇਚਣ ਵਾਲਿਆਂ ਦਰਮਿਆਨ ਤਕਰਾਰ ਹੋ ਗਿਆ। ਇਸ ਮੌਕੇ ਤੇ ਕੋਡੂ ਮਸੀਹ ਦੀ ਪਤਨੀ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਕੋਡੂ ਮਸੀਹ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਉਸ ਦੀ ਲਾਸ ਨੂੰ ਡਰੇਨ ਨਾਲੇ ਵਿੱਚ ਸੁੱਟ ਦਿੱਤਾ ਗਿਆ। ਪਰਿਵਾਰਿਕ ਜੀਆਂ ਨੇ ਦੱਸਿਆ ਕਿ ਕੋਡੂ ਮਸੀਹ ਦੀ ਮੌਤ ਸਬੰਧੀ ਜਾਣਕਾਰੀ ਉਸ ਦੇ ਸਾਥੀ ਸੁੱਖਾ ਮਸੀਹ ਵੱਲੋਂ ਦਿੱਤੀ ਗਈ। ਉਹਨਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਤੇ ਉਹਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕੋਡੂ ਮਸੀਹ ਦਾ ਕਤਲ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਐਸਐਚ ਓ ਜਸਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਹਿੱਤ ਹੈ ਅਤੇ ਮਿਰਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਮਾਮਲੇ ਸੰਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ