Friday, May 03, 2024  

ਪੰਜਾਬ

ਪ੍ਰੇਮ ਵਿਆਹ ਦਾ ਦੁਖਦਾਈ ਅੰਤ:ਪਤੀ ਨੇ ਕੀਤੀ ਖੁਦਕਸ਼ੀ,ਪਤਨੀ ਵਿਰੁੱਧ ਕੇਸ ਦਰਜ

April 20, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 20 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਕਰੀਬ ਡੇਢ ਸਾਲ ਪਹਿਲਾਂ ਇੱਕ ਲੜਕਾ-ਲੜਕੀ ਵੱਲੋਂ ਕਰਵਾਏ ਗਏ ਪ੍ਰੇਮ ਵਿਆਹ ਦਾ ਉਦੋਂ ਦੁਖਦਾਈ ਅੰਤ ਹੋ ਗਿਆ ਜਦੋਂ ਕਥਿਤ ਤੌਰ ‘ਤੇ ਪਤਨੀ ਤੋਂ ਤੰਗ ਆਏ ਪਤੀ ਨੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਖੁਦਕਸ਼ੀ ਕਰ ਲਈ।ਐਸ.ਐਚ.ਓ. ਥਾਣਾ ਫ਼ਤਹਿਗੜ੍ਹ ਸਾਹਿਬ ਇੰਸਪੈਕਟਰ ਅਮਰਦੀਪ ਸਿੰਘ ਨੇ ਦੱਸਿਆ ਕਿ ਕਾਕਾ ਸਿੰਘ ਵਾਸੀ ਪਿੰਡ ਤਲਾਣੀਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸਦੇ ਲੜਕੇ ਨਰਿੰਦਰ ਕੁਮਾਰ(25) ਨੇ ਦਸੰਬਰ 2022 ਵਿੱਚ ਆਪਣੀ ਮਰਜ਼ੀ ਨਾਲ ਪ੍ਰਿਅੰਕਾ ਵਾਸੀ ਨਾਭਾ ਨਾਲ ਲਵ ਮੈਰਿਜ਼ ਕਰਵਾਈ ਸੀ ਪਰ ਵਿਆਹ ਤੋਂ ਬਾਅਦ ਉਸਦੀ ਨੂੰਹ ਪ੍ਰਿਅੰਕਾ ਨੇ ਆਪਣੇ ਪਤੀ ਨਰਿੰਦਰ ਕੁਮਾਰ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ।ਨਰਿੰਦਰ ਕੁਮਾਰ ਨੇ ਉਨਾਂ ਨੂੰ ਦੱਸਿਆ ਕਿ ਪ੍ਰਿਅੰਕਾ ਉਸਨੂੰ ਬਹੁਤ ਤੰਗ ਪ੍ਰੇਸ਼ਾਨ ਕਰਦੀ ਹੈ ਤੇ ਉਸ ‘ਤੇ ਹੱਥ ਵੀ ਚੁੱਕਦੀ ਹੈ ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਹੈ।ਕਾਕਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 17 ਅਪ੍ਰੈਲ ਦੀ ਸ਼ਾਮ ਨੂੰ ਨਰਿੰਦਰ ਕੁਮਾਰ ਨਾਭਾ ਵਿਖੇ ਪੇਕੇ ਘਰ ਗਈ ਹੋਈ ਪ੍ਰਿਅੰਕਾ ਨੂੰ ਲੈਣ ਲਈ ਗਿਆ ਸੀ ਜਿੱਥੋਂ 18 ਅਪ੍ਰੈਲ ਨੂੰ ਰਾਤ ਕਰੀਬ 9 ਵਜੇ ਨਰਿੰਦਰ ਕੁਮਾਰ ਵਾਪਸ ਘਰ ਆਇਆ ਤੇ ਚੁੱਪ ਚਾਪ ਆਪਣੇ ਕਮਰੇ ਵਿੱਚ ਚਲਾ ਗਿਆ ਜਿਸ ਤੋਂ ਬਾਅਦ ਉਸਦੀ ਭਤੀਜੀ ਨੂੰ ਪ੍ਰਿਅੰਕਾ ਦਾ ਫੋਨ ਆਇਆ ਕਿ ਨਰਿੰਦਰ ਕੁਮਾਰ ਉਸਦਾ ਫੋਨ ਨਹੀਂ ਚੁੱਕ ਰਿਹਾ ਜਿਸ ‘ਤੇ ਉਸਦੀ ਭਤੀਜੀ ਮਨਦੀਪ ਕੌਰ ਨੇ ਚੁਬਾਰੇ ‘ਚ ਜਾ ਕੇ ਦੇਖਿਆ ਤਾਂ ਨਰਿੰਦਰ ਬੈੱਡ ‘ਤੇ ਪਿਆ ਸੀ ਜਿਸਦੇ ਬੁੱਲ੍ਹ,ਹੱਥ,ਪੈਰ ਅਤੇ ਨਹੁੰ ਨੀਲੇ ਹੋਏ ਪਏ ਸਨ ਜਿਸ ਨੂੰ ਉਨਾਂ ਵੱਲੋਂ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਨਰਿੰਦਰ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਇੰਸਪੈਕਟਰ ਅਮਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕਾਕਾ ਸਿੰਘ ਨੇ ਦੋਸ਼ ਲਗਾਏ ਹਨ ਕਿ ਉਸਦੀ ਨੂੰਹ ਪ੍ਰਿਅੰਕਾ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਹੀ ਉਸਦੇ ਲੜਕੇ ਨਰਿੰਦਰ ਕੁਮਾਰ ਨੇ ਖੁਦਕਸ਼ੀ ਕੀਤੀ ਹੈ।ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਿਅੰਕਾ ਵਾਸੀ ਨਾਭਾ ਵਿਰੁੱਧ ਅ/ਧ 306 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ "ਆਪ" ਚ ਹੋਏ ਸ਼ਾਮਿਲ -  ਰਾਏ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ