Friday, May 03, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਰਚਨਾਤਮਕ ਮੁਕਾਬਲੇ

April 20, 2024

ਸ੍ਰੀ ਫ਼ਤਹਿਗੜ੍ਹ ਸਾਹਿਬ/20 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰਚਨਾਤਮਕਤਾ ਅਤੇ ਨਵੀਨਤਾ ਹਫ਼ਤੇ ਦੇ ਤਹਿਤ ਬ੍ਰਾਂਡ ਲੋਗੋ ਅਤੇ ਟੈਗਲਾਈਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕੁੱਲ 32 ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਵਿਦਿਆਰਥੀਆਂ ਦੀਆਂ 8 ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਸਭ ਵਿਦਿਆਰਥੀਆਂ ਨੂੰ ਆਪਣੀ ਪਸੰਦ ਦਾ ਕੋਈ ਵੀ ਈਕੋ-ਫਰੈਂਡਲੀ ਉਤਪਾਦ ਚੁਣਨ ਲਈ ਕਿਹਾ ਗਿਆ ਸੀ ਜਿਸ ਲਈ ਉਨ੍ਹਾਂ ਨੇ ਇਕ ਬ੍ਰਾਂਡ ਦਾ ਨਾਮ ਦੇਣਾ ਸੀ ਅਤੇ ਬ੍ਰਾਂਡ ਲਈ ਲੋਗੋ ਅਤੇ ਟੈਗਲਾਈਨ ਵੀ ਡਿਜ਼ਾਈਨ ਕਰਨੀ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੇ ਬ੍ਰਾਂਡ ਲੋਗੋ ਅਤੇ ਟੈਗਲਾਈਨਾਂ ਦੀ ਚੋਣ ਪਿੱਛੇ ਆਪਣੇ ਰਚਨਾਤਮਕ ਵਿਚਾਰ ਵੀ ਪੇਸ਼ ਕੀਤੇ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਵਿੱਚ ਵਾਧਾ ਕਰਦੇ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਮੁਕਾਬਲਿਆਂ ਦੀ ਜ਼ਰੂਰਤ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਇਨ੍ਹਾਂ ਟੀਮਾਂ ਦਾ ਮੁਲਾਂਕਣ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਡਾ. ਸ਼ਿਵਾਨੀ ਬੈਕਟਰ ਅਤੇ ਡਾ. ਸੌਰਵ ਸ਼ਰਮਾ ਨੇ ਡਿਜ਼ਾਈਨ, ਸੰਕਲਪ, ਬ੍ਰਾਂਡ ਦੀ ਯੂ.ਐਸ.ਪੀ. ਅਤੇ ਪੇਸ਼ਕਾਰੀ ਦੇ ਹੁਨਰ ਦੇ ਆਧਾਰ 'ਤੇ ਕੀਤਾ। ਇਸ ਮੌਕੇ ਬੀ.ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਜਸਨੂਰ ਕੌਰ, ਪਲਕ, ਦਲਜੀਤ ਕੌਰ ਅਤੇ ਜਸਪ੍ਰੀਤ ਕੌਰ ਦੀ ਟੀਮ ਪਹਿਲੇ ਸਥਾਨ 'ਤੇ ਰਹੀ। ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ "ਆਪ" ਚ ਹੋਏ ਸ਼ਾਮਿਲ -  ਰਾਏ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ