Saturday, July 27, 2024  

ਪੰਜਾਬ

ਵਧਾਈ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਦੋ ਧੜਿਆਂ ਵਿੱਚ ਖੂਨੀ ਝੜਪ, 7 ਜਖਮੀ

April 20, 2024

ਬਟਾਲਾ, 20 ਅਪ੍ਰੈਲ (ਬੀ.ਐਸ.ਬਾਜਵਾ)

19 ਮਹੱਤਾਂ (ਕਿੰਨਰਾਂ) ਦੇ ਦੋ ਧੜਿਆਂ ਵਿੱਚ ਇਲਾਕੇ ਦੀ ਵੰਡ ਅਤੇ ਵਧਾਈ ਲੈਣ ਨੂੰ ਲੈ ਕੇ ਖੂਨੀ ਟਕਰਾਅ ਹੋ ਗਿਆ, ਜਿਸ ਵਿੱਚ ਦੋਵਾਂ ਧੜਿਆਂ ਦੇ ਕੁੱਲ 7 ਵਿਅਕਤੀ ਜਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਜਖਮੀਆਂ ਵਿੱਚ ਮਹੰਤ ਅਨਾਮਿਕਾ ਬਾਜਵਾ, ਮਹੰਤ ਦਿਵਿਆ, ਮਹੰਤ ਨੰਦਨੀ, ਮਹੰਤ ਮੰਜੀਰੀ ਅਤੇ ਉਨ੍ਹਾਂ ਦੇ ਸਾਥੀ ਲੱਕੀ, ਜੈਚੰਦ ਸੇਰਾ, ਵਿਲਸਨ ਵਾਸੀ ਨਬੀਮਪੁਰ ਕਲੋਨੀ ਸਾਮਲ ਹਨ, ਜਦਕਿ ਦੂਜੇ ਧੜੇ ਵਿੱਚ ਸੋਨੂੰ ਪੁੱਤਰ ਚਰਨ ਸਿੰਘ ਅਤੇ ਉਸ ਦਾ ਪੁੱਤਰ ਸਾਜਨ ਵਾਸੀ ਜੌੜਾ ਛਤਰਾਂ ਸਾਮਲ ਹਨ। ਸਾਰੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜੇਰੇ ਇਲਾਜ ਹਨ। ਇਨ੍ਹਾਂ ਵਿੱਚੋਂ ਸੋਨੂੰ ਅਤੇ ਜੈਚੰਦ ਸੇਰਾ ਦੀ ਹਾਲਤ ਨਾਜੁਕ ਬਣੀ ਹੋਈ ਹੈ। ਮਹੰਤ (ਕਿੰਨਰ )ਅਨਾਮਿਕਾ ਬਾਜਵਾ ਨੇ ਦੱਸਿਆ ਕਿ ਉਹ ਰਾਜੀ ਮਹੰਤ ਪਠਾਨਕੋਟ ਦੀ ਅਗਵਾਈ ਵਿੱਚ ਗੁਰਦਾਸਪੁਰ ਦੇ ਇਲਾਕਿਆਂ ਵਿੱਚ ਵਧਾਈਆਂ ਮੰਗਦੇ ਹਨ। ਕੁਝ ਦਿਨ ਪਹਿਲਾਂ ਵੀ ਪਿੰਡ ਤੁੰਗ ਵਿੱਚ ਵਧਾਈਆਂ ਮੰਗਣ ਨੂੰ ਲੈ ਕੇ ਗੰਜੀ ਗਰੁੱਪ ਦੇ ਮਹੰਤ ਨਾਲ ਝਗੜਾ ਹੋ ਗਿਆ ਸੀ, ਜਿਸ ਦੀ ਸ਼ਿਕਾਇਤ ਜੌੜਾ ਚੌਂਕੀ ਵਿੱਚ ਦਿੱਤੀ ਗਈ ਹੈ। ਪੁਲਿਸ ਅਤੇ ਪਤਵੰਤਿਆਂ ਨੇ ਰਾਜੀਨਾਮਾ ਕਰਾਉਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ ਅਤੇ ਸੋਨੂੰ ਨੂੰ ਉਦੋਂ ਤੱਕ ਕਿਤੇ ਵੀ ਵਧਾਈ ਨਾ ਲੈਣ ਲਈ ਕਿਹਾ ਸੀ। ਅਸੀਂ ਵਿਆਹ ਦੀ ਵਧਾਈ ਲੈਣ ਲਈ ਪਿੰਡ ਭੋਪਰ ਦੇ ਇੱਕ ਘਰ ਗਏ ਸੀ ਪਰ ਪਰਿਵਾਰਕ ਮੈਂਬਰਾਂ ਨੇ ਸਾਨੂੰ ਕੁਝ ਦਿਨ ਰੁਕਣ ਲਈ ਕਿਹਾ, ਕਿਉਂਕਿ ਉਹਨਾਂ ਨੇ ਜਠੇਰਿਆਂ ਤੇ ਜਾਣਾ ਸੀ, ਜਿਸ ਕਾਰਨ ਅਸੀਂ ਉਥੋਂ ਵਾਪਸ ਆ ਗਏ। ਕੁਝ ਸਮੇਂ ਬਾਅਦ ਉਕਤ ਪਰਿਵਾਰ ਦਾ ਫੋਨ ਆਇਆ ਕਿ ਹੋਰ ਗਰੁੱਪਾਂ ਦੇ ਕਿੰਨਰ ਵੀ ਵਧਾਈਆਂ ਲੈਣ ਆਏ ਹਨ। ਜਦੋਂ ਅਸੀਂ ਦੂਜੇ ਧੜੇ ਨਾਲ ਗੱਲ ਕਰਨ ਲਈ ਉਥੇ ਪਹੁੰਚੇ ਤਾਂ ਸੋਨੂੰ ਅਤੇ ਉਸ ਦੇ ਲੜਕੇ ਸਾਜਨ ਸਮੇਤ ਦੋ ਗੱਡੀਆਂ 'ਚ ਆਏ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਮਹੰਤਾਂ ਨੂੰ ਬਚਾਉਣ ਲਈ ਅੱਗੇ ਆਏ ਜੈਚੰਦ ਸੇਰ,ਲੱਕੀ ਅਤੇ ਵਿਲਸਨ 'ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਦਕਿ ਮਹੰਤਾਂ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਦੂਜੇ ਪਾਸੇ ਜਖਮੀ ਸਾਜਨ ਨੇ ਦੱਸਿਆ ਕਿ ਇਹ ਇਲਾਕਾ ਸਾਡੇ ਅਧੀਨ ਹੈ ਅਤੇ ਅਸੀਂ ਉੱਥੇ ਵਧਾਈ ਲੈਣ ਗਏ ਸੀ ਕਿ ਇਸੇ ਦੌਰਾਨ ਉਕਤ ਵਿਅਕਤੀ ਵੀ ਉੱਥੇ ਆ ਗਏ ਅਤੇ ਸਾਡੇ ਪਿਤਾ-ਪੁੱਤਰ 'ਤੇ ਹਮਲਾ ਕਰਕੇ ਸਾਨੂੰ ਜਖਮੀ ਕਰ ਦਿੱਤਾ। ਪਿੰਡ ਭੋਪਰ ਸੈਦਾਂ ਵਿੱਚ ਦੋ ਕਿੰਨਰਾ ਦੇ ਗੁੱਟਾਂ ਵਿੱਚ ਹੋਈ ਲੜਾਈ ਸਬੰਧੀ ਜੌੜਾ ਚੌਕੀ ਦੇ ਇੰਚਾਰਜ ਜੀਵਨ ਸਿੰਘ ਨੇ ਦੱਸਿਆ ਕਿ ਦੋਵਾਂ ਧੜਿਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨ ਲੈ ਕੇ ਅਤੇ ਸਿਵਲ ਹਸਪਤਾਲ ਤੋਂ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ